Sonia Gandhi : ਸੋਨੀਆ ਗਾਂਧੀ ਦੀ ਨਵੀਂ ਸਿਆਸੀ ਪਾਰੀ, ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ; ਮਿਲਣ ਪਹੁੰਚੇ ਰਾਹੁਲ-ਪ੍ਰਿਯੰਕਾ
Published : Apr 4, 2024, 12:01 pm IST
Updated : Apr 4, 2024, 1:06 pm IST
SHARE ARTICLE
file image
file image

Sonia Gandhi : ਸੋਨੀਆ ਗਾਂਧੀ ਨੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ; ਮਿਲਣ ਪਹੁੰਚੇ ਰਾਹੁਲ-ਪ੍ਰਿਯੰਕਾ

 

Sonia Gandhi : ਕਾਂਗਰਸ ਆਗੂ ਸੋਨੀਆ ਗਾਂਧੀ ਨੇ ਅੱਜ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਰਾਬਰਟ ਵਾਡਰਾ ਉਨ੍ਹਾਂ ਨੂੰ ਮਿਲਣ ਪਹੁੰਚੇ। ਸੋਨੀਆ ਗਾਂਧੀ ਤੋਂ ਇਲਾਵਾ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ 14 ਹੋਰ ਨੇਤਾਵਾਂ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। 

 

ਇਨ੍ਹਾਂ ਸਾਰੇ ਆਗੂਆਂ ਨੂੰ ਨਵੇਂ ਸੰਸਦ ਭਵਨ ਵਿੱਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸਹੁੰ ਚੁਕਾਈ। ਜਿੱਥੇ ਇੱਕ ਪਾਸੇ ਸੋਨੀਆ ਗਾਂਧੀ ਨੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ, ਉੱਥੇ ਹੀ ਦੂਜੇ ਪਾਸੇ ਅਸ਼ਵਿਨੀ ਵੈਸ਼ਨਵ ਨੇ ਉੜੀਸਾ ਤੋਂ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ।

 

ਕਰਨਾਟਕ ਤੋਂ ਕਾਂਗਰਸ ਆਗੂ ਅਜੈ ਮਾਕਨ, ਉੱਤਰ ਪ੍ਰਦੇਸ਼ ਤੋਂ ਭਾਜਪਾ ਆਗੂ ਆਰਪੀਐਨ ਸਿੰਘ, ਪੱਛਮੀ ਬੰਗਾਲ ਤੋਂ ਭਾਜਪਾ ਮੈਂਬਰ ਸਮਿਕ ਭੱਟਾਚਾਰੀਆ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। YSRCP ਦੇ ਗੋਲਾ ਬਾਬੂ, ਮੇਧਾ ਰਘੂਨਾਥ ਰੈੱਡੀ, ਯੇਰੁਮ ਵੈਂਕਟਾ ਸੁੱਬਾ ਰੈੱਡੀ ਨੇ ਆਂਧਰਾ ਪ੍ਰਦੇਸ਼ ਦੀ ਨੁਮਾਇੰਦਗੀ ਕਰਨ ਵਾਲੇ ਮੈਂਬਰਾਂ ਵਜੋਂ ਸਹੁੰ ਚੁੱਕੀ। 

 

 ਪਹਿਲੀ ਵਾਰ ਰਾਜ ਸਭਾ ਮੈਂਬਰ ਬਣੀ ਸੋਨੀਆ ਗਾਂਧੀ 

 

ਦੱਸ ਦੇਈਏ ਕਿ ਸੋਨੀਆ ਗਾਂਧੀ ਨੇ ਪਹਿਲੀ ਵਾਰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਰਾਜਸਥਾਨ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੀ ਗਈ। ਅਜਿਹਾ ਕਾਫੀ ਸਮੇਂ ਬਾਅਦ ਹੋਇਆ ਜਦੋਂ ਨਹਿਰੂ-ਗਾਂਧੀ ਪਰਿਵਾਰ ਦੇ ਕਿਸੇ ਮੈਂਬਰ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ।

Location: India, Rajasthan

SHARE ARTICLE

ਏਜੰਸੀ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement