
ਸਾਬਕਾ ਕੇਂਦਰੀ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ ਰਹੇ ਜਗਮੋਹਨ ਦਾ ਬੀਤੀ ਰਾਤ ਦੇਹਾਂਤ ਹੋ ਗਿਆ।
ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ ਰਹੇ ਜਗਮੋਹਨ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਹਨਾਂ ਨੇ 93 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਜਗਮੋਹਨ ਬੀਤੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਨੇਤਾਵਾਂ ਨੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ।
Former J&K Governor Jagmohan passes away
ਪੀਐਮ ਮੋਦੀ ਨੇ ਪ੍ਰਗਟਾਇਆ ਦੁੱਖ
ਪੀਐਮ ਮੋਦੀ ਨੇ ਟਵੀਟ ਕੀਤਾ. ‘ਜਗਮੋਹਨ ਜੀ ਦਾ ਦੇਹਾਂਤ ਸਾਡੇ ਦੇਸ਼ ਲਈ ਬਹੁਤ ਵੱਡਾ ਨੁਕਸਾਨ ਹੈ। ਉਹ ਇਕ ਕੁਸ਼ਲ ਪ੍ਰਬੰਧਕ ਅਤੇ ਇਕ ਪ੍ਰਸਿੱਧ ਵਿਦਵਾਨ ਸਨ। ਉਹਨਾਂ ਨੇ ਦੇਸ਼ ਦੀ ਭਲਾਈ ਲਈ ਹਮੇਸ਼ਾਂ ਕੰਮ ਕੀਤਾ। ਬਤੌਰ ਮੰਤਰੀ ਅਪਣੇ ਕਾਰਜਕਾਲ ਦੌਰਾਨ ਉਹਨਾਂ ਨੇ ਨਵੀਨਤਾਕਾਰੀ ਨੀਤੀਆਂ ਬਣਾਈਆਂ। ਉਹਨਾਂ ਦੇ ਪਰਿਵਾਰ ਅਤੇ ਪ੍ਰਸ਼ੰਸ਼ਕਾਂ ਨੂੰ ਮੇਰੀ ਸੰਵੇਦਨਾ।‘
Tweet
ਦੋ ਵਾਰ ਸੰਭਾਲਿਆ ਜੰਮੂ-ਕਸ਼ਮੀਰ ਦੇ ਰਾਜਪਾਲ ਦਾ ਅਹੁਦਾ
ਦੱਸ ਦਈਏ ਕਿ ਜਗਮੋਹਨ ਨੇ ਬਤੌਰ ਨੌਕਰਸ਼ਾਹ ਅਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ ਸੀ। ਉਹਨਾਂ ਨੇ ਦਿੱਲੀ ਅਤੇ ਗੋਆ ਦੇ ਉਪ ਰਾਜਪਾਲ ਦਾ ਅਹੁਦਾ ਵੀ ਸੰਭਾਲਿਆ। ਸਾਲ 1984 ਵਿਚ ਉਹਨਾਂ ਨੂੰ ਜੰਮੂ-ਕਸ਼ਮੀਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਉਹ ਜੰਮੂ-ਕਸ਼ਮੀਰ ਦੇ ਪੰਜਵੇਂ ਗਵਰਨਰ ਸਨ।