
ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੰਪੂਰਨ ਲਾਕਡਾਊਨ ਲਗਾਉਣ ਦੀ ਮੰਗ ਕੀਤੀ ਹੈ।
ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੰਪੂਰਨ ਲਾਕਡਾਊਨ ਲਗਾਉਣ ਦੀ ਮੰਗ ਕੀਤੀ ਹੈ। ਉਹਨਾਂ ਕਹਾ ਕਿ ਕੋਰੋਨਾ ਵਾਇਰਸ ਦੀ ਰਫ਼ਤਾਰ ਨੂੰ ਰੋਕਣ ਲਈ ਲਾਕਡਾਊਨ ਹੀ ਸਿਰਫ਼ ਇਕ ਵਿਕਲਪ ਹੈ।
Rahul Gandhi
ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਸਰਕਾਰ ਸਮਝ ਨਹੀਂ ਰਹੀ ਹੈ। ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਦਾ ਇਕਲੌਤਾ ਉਪਾਅ ਹੁਣ ਸੰਪੂਰਨ ਲਾਕਡਾਊਨ ਹੀ ਹੈ। ਇਸ ਦੌਰਾਨ ਸਮਾਜ ਦੇ ਕਮਜ਼ੋਰ ਤਬਕੇ ਲਈ ਨਿਆ (NAYA) ਦੀ ਸੁਰੱਖਿਆ ਦਿੱਤੀ ਜਾਵੇ। ਭਾਰਤ ਸਰਕਾਰ ਦੀ ਨਾਕਾਮਯਾਬੀ ਕਈ ਬੇਕਸੂਰ ਲੋਕਾਂ ਦੀ ਜਾਨ ਲੈ ਰਹੀ ਹੈ’।
Corona Virus
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੋਰੋਨਾ ਵਾਇਰਸ ਦੀ ਦੂਜੀ ਖਤਰਨਾਕ ਲਹਿਰ ’ਤੇ ਕਾਬੂ ਪਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਨੂੰ ਲਾਕਡਾਊਨ ’ਤੇ ਵਿਚਾਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਸਰਕਾਰਾਂ ਨੂੰ ਕਿਹਾ ਕਿ ਉਹ ਲੋਕ ਭਲਾਈ ਦੇ ਹਿੱਤ ਵਿਚ ਦੂਜੀ ਲਹਿਰ ਦੇ ਵਾਇਰਸ ’ਤੇ ਰੋਕ ਲਗਾਉਣ ਲਈ ਲਾਕਡਾਊਨ ’ਤੇ ਵਿਚਾਰ ਕਰ ਸਕਦੇ ਹਨ।
Lockdown
ਦੱਸ ਦਈਏ ਕਿ ਸੁਪਰੀਮ ਕੋਰਟ ਨੇ ਇਹ ਗੱਲ ਅਜਿਹੇ ਸਮੇਂ ਕਹੀ ਜਦੋਂ ਦੇਸ਼ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਚਾਰ ਲੱਖ ਦੇ ਕਰੀਬ ਪਹੁੰਚ ਗਏ। ਅਦਾਲਤ ਨੇ ਇਹ ਵੀ ਕਿਹਾ ਕਿ ਲਾਕਡਾਊਨ ਲਗਾਉਣ ਤੋਂ ਪਹਿਲਾਂ ਸਰਕਾਰ ਇਹ ਵੀ ਯਕੀਨੀ ਬਣਾਵੇ ਕਿ ਇਸ ਦਾ ਸਮਾਜਿਕ ਅਤੇ ਆਰਥਕ ਪ੍ਰਭਾਵ ਨਾ ਪਵੇ। ਕੋਰਟ ਮੁਤਾਬਕ ਜਿਨ੍ਹਾਂ ਲੋਕਾਂ ’ਤੇ ਲਾਕਡਾਊਨ ਦਾ ਅਸਰ ਪੈ ਸਕਦਾ ਹੈ, ਉਹਨਾਂ ਲਈ ਖ਼ਾਸ ਇੰਤਜ਼ਾਮ ਕੀਤੇ ਜਾਣ।
Corona Virus
ਦੱਸ ਦਈਏ ਕਿ ਸੋਮਵਾਰ ਨੂੰ ਦੇਸ਼ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਕਰੋੜ ਨੂੰ ਪਾਰ ਕਰ ਗਈ ਸੀ। ਭਾਰਤ ਦੂਸਰਾ ਦੇਸ਼ ਹੈ ਜਿੱਥੇ 20 ਮਿਲੀਅਨ ਤੋਂ ਵੱਧ ਲੋਕ ਸੰਕਰਮਿਤ ਹੋਏ ਹਨ। ਸੰਕਰਮਣ ਦੀ ਰਫਤਾਰ ਇੰਨੀ ਤੇਜ਼ ਹੈ ਕਿ ਸਿਰਫ਼ 137 ਦਿਨਾਂ ਵਿਚ ਕੇਸ 1 ਕਰੋੜ ਤੋਂ ਪਾਰ ਹੋ ਗਏ ਹਨ। ਪਿਛਲੇ 24 ਘੰਟਿਆਂ ਵਿਚ ਦੇਸ਼ ਭਰ ਵਿਚ ਕੋਰੋਨਾ ਦੇ 3 ਲੱਖ 57 ਹਜ਼ਾਰ 229 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਕੋਰੋਨਾ ਨਾਲ ਸੰਕਰਮਿਤ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ 2 ਕਰੋੜ 2 ਲੱਖ 82 ਹਜ਼ਾਰ 833 ਤੱਕ ਪਹੁੰਚ ਗਈ ਹੈ।