ਆਕਸੀਜਨ ਦੀ ਘਾਟ ਕਰਕੇ ਪ੍ਰਿਅੰਕਾ ਗਾਂਧੀ ਨੇ ਕੇਂਦਰ ਸਰਕਾਰ 'ਤੇ ਟਵੀਟ ਕਰ ਸਾਧਿਆ ਨਿਸ਼ਾਨਾ
Published : May 4, 2021, 3:23 pm IST
Updated : May 4, 2021, 3:23 pm IST
SHARE ARTICLE
Priyanka Gandhi vadra
Priyanka Gandhi vadra

ਸਰਕਾਰ 13000 ਕਰੋੜ ਨਾਲ ਪ੍ਰਧਾਨ ਮੰਤਰੀ ਦਾ ਨਵਾਂ ਘਰ ਬਣਵਾਉਣ ਦੀ ਬਜਾਏ ਸਰਕਾਰ ਸਾਰੇ ਸਾਧਨ ਲੋਕਾਂ ਦੀ ਜਾਨ ਬਚਾਉਣ ਲਈ ਵਰਤੇ ਤਾਂ ਸਹੀ ਹੋਏਗਾ

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਮਾਮਲੇ ਵਧਣ ਕਰਕੇ ਦੇਸ਼ ਦੇ ਹਾਲਾਤ ਬਹੁਤ ਜ਼ਿਆਦਾ ਵਿਗੜ ਗਏ ਹਨ। ਕੋਰੋਨਾ ਦੇ ਕਹਿਰ ਵਿੱਚ ਵਿਚਾਲੇ ਮੋਦੀ ਸਰਕਾਰ ਲਗਾਤਾਰ ਨਿਸ਼ਾਨੇ 'ਤੇ ਹੈ।  ਦੇਸ਼ ਵਿਚ ਆਕਸੀਜਨ ਦੀ ਕਮੀ ਲਗਾਤਾਰ ਵੱਧ ਰਹੀ ਹੈ ਅਤੇ ਇਸ ਨਾਲ ਰੋਜ਼ਾਨਾ ਲੋਕਾਂ ਦੀ ਮੌਤ ਦੀ ਖ਼ਬਰ ਮਿਲ ਰਹੀ ਹੈ। ਅਜਿਹੇ ਵਿੱਚ ਵਿਰੋਧੀ ਪਾਰਟੀਆਂ ਸਰਕਾਰ ਨੂੰ ਘੇਰਨ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਦੇ ਚਲਦੇ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਕੋਰੋਨਾ ਨੂੰ ਲੈ ਕੇ ਟਵੀਟ ਕੀਤਾ ਹੈ। 

Priyanka GandhiPriyanka Gandhi vadra

ਪ੍ਰਿਅੰਕਾ ਗਾਂਧੀ ਦਾ ਟਵੀਟ-
ਉਨ੍ਹਾਂ ਟਵੀਟ ਕਰਦਿਆਂ ਲਿਖਿਆ, "ਜਦੋਂ ਦੇਸ਼ ਦੇ ਲੋਕ ਆਕਸੀਜਨ, ਵੈੱਕਸੀਨ, ਹਸਪਤਾਲ 'ਚ ਬੈੱਡਾਂ ਤੇ ਦਵਾਈਆਂ ਦੀ  ਘਾਟ ਨਾਲ ਜੂਝ ਰਹੇ ਹਨ, ਤਾਂ ਸਰਕਾਰ 13000 ਕਰੋੜ ਨਾਲ ਪ੍ਰਧਾਨ ਮੰਤਰੀ ਦਾ ਨਵਾਂ ਘਰ ਬਣਵਾਉਣ ਦੀ ਬਜਾਏ ਸਰਕਾਰ ਸਾਰੇ ਸਾਧਨ ਲੋਕਾਂ ਦੀ ਜਾਨ ਬਚਾਉਣ ਲਈ ਵਰਤੇ ਤਾਂ ਸਹੀ ਹੋਏਗਾ। ਇਸ ਤਰ੍ਹਾਂ ਦੇ ਖਰਚਿਆਂ ਤੋਂ ਜਨਤਾ ਨੂੰ ਸੁਨੇਹਾ ਜਾਂਦਾ ਹੈ ਕਿ ਸਰਕਾਰ ਦੀਆਂ ਤਰਜੀਹਾਂ ਕਿਸੇ ਹੋਰ ਦਿਸ਼ਾ ਵਿੱਚ ਹਨ।

ੂੈਾਾੂtweet

ਗੌਰਤਲਬ ਹੈ ਕਿ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 357,229 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 3449 ਸੰਕਰਮਿਤ ਲੋਕਾਂ ਨੇ ਆਪਣੀਆਂ ਜਾਨਾਂ ਗੁਆਈ ਹਨ। 3 ਮਈ ਤੱਕ ਦੇਸ਼ ਭਰ ਵਿਚ 15 ਕਰੋੜ 89 ਲੱਖ 32 ਹਜ਼ਾਰ 921 ਕੋਰੋਨਾ ਖੁਰਾਕ ਦਿੱਤੀ ਜਾ ਚੁੱਕੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Delhi 'ਚ ਹੋ ਗਿਆ ਵੱਡਾ ਉਲਟਫੇਰ, ਕੌਣ ਹੋਵੇਗਾ ਅਗਲਾ CM, ਦੇਖੋ The Spokesman Debate 'ਚ ਅਹਿਮ ਚਰਚਾ

08 Feb 2025 12:24 PM

Delhi 'ਚ BJP ਦੀ ਜਿੱਤ ਮਗਰੋਂ ਸ਼ਾਮ ਨੂੰ BJP Office ਜਾਣਗੇ PM Narendra Modi | Delhi election result 2025

08 Feb 2025 12:18 PM

ਅਮਰੀਕਾ 'ਚੋਂ ਕੱਢੇ ਪੰਜਾਬੀਆਂ ਦੀ ਹਾਲਤ ਮਾੜੀ, ਕਰਜ਼ਾ ਚੁੱਕ ਕੇ ਗਏ ਵਿਦੇਸ਼, ਮਹੀਨੇ 'ਚ ਹੀ ਘਰਾਂ ਨੂੰ ਤੋਰਿਆ

07 Feb 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

07 Feb 2025 12:09 PM

ਅਸੀਂ ਬਾਹਰ ਜਾਣ ਲਈ ਜ਼ਮੀਨ ਗਹਿਣੇ ਰੱਖੀ, ਸੋਨਾ ਵੇਚਿਆ ਪਰ...

06 Feb 2025 12:15 PM
Advertisement