5 ਮਈ ਨੂੰ ਤੀਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੇਗੀ ਮਮਤਾ ਬੈਨਰਜੀ
Published : May 4, 2021, 10:52 am IST
Updated : May 4, 2021, 10:58 am IST
SHARE ARTICLE
Mamata Banerjee
Mamata Banerjee

ਜੇਕਰ ਵਿਧਾਨ ਸਭਾ ਜਾਂ ਵਿਧਾਨ ਪ੍ਰੀਸ਼ਦ ਮੈਂਬਰ ਨਹੀਂ ਹੈ, ਤਾਂ ਸਹੁੰ ਚੁੱਕਣ ਦੇ 6 ਮਹੀਨੇ ਦੇ ਅੰਦਰ ਮੈਂਬਰ ਬਣਨਾ ਜ਼ਰੂਰੀ ਹੁੰਦਾ ਹੈ।

ਕੋਲਕਾਤਾ : ਪਛੱਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਪਾਰਟੀ ਤਿ੍ਰਣਮੂੁਲ ਕਾਂਗਰਸ (ਟੀ. ਐਮ. ਸੀ.) ਨੇ ਤੀਜੀ ਵਾਰ ਸ਼ਾਨਦਾਰ ਜਿੱਤ ਹਾਸਲ ਕੀਤੀ। ਐਤਵਾਰ ਨੂੰ 4 ਸੂਬਿਆਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਦੀ ਵੋਟਾਂ ਦੀ ਗਿਣਤੀ ਹੋਈ, ਜਿਸ ’ਚ ਟੀ. ਐੱਮ. ਸੀ. ਨੇ ਬੰਗਾਲ ’ਚ ਤੀਜੀ ਵਾਰ 200 ਦਾ ਅੰਕੜਾ ਪਾਰ ਕੀਤਾ। ਕੋਲਕਾਤਾ ਵਿਚ ਸੋਮਵਾਰ ਟੀ. ਐੱਮ. ਸੀ. ਦੇ ਪਾਰਟੀ ਦਫ਼ਤਰ ’ਚ ਬੈਠਕ ਹੋਈ, ਜਿਸ ’ਚ ਮਮਤਾ ਬੈਨਰਜੀ ਨੂੰ ਤੀਜੀ ਵਾਰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਮਮਤਾ ਬੈਨਰਜੀ 5 ਮਈ ਨੂੰ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁਕੇਗੀ। 

MamataMamata Banerjee

ਪਛੱਮੀ ਬੰਗਾਲ ਵਿਚ ਟੀ. ਐੱਮ. ਸੀ. ਨੇ 213 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ। ਮਮਤਾ ਬੈਨਰਜੀ ਤੀਜੀ ਵਾਰ ਬੰਗਾਲ ’ਚ ਸਰਕਾਰ ਬਣਾਉਣ ਜਾ ਰਹੀ ਹੈ। ਬੰਗਾਲ ਦੇ ਰਾਜਪਾਲ ਓ. ਪੀ. ਧਨਖੜ ਮਮਤਾ ਨੂੰ ਤੀਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਉਣਗੇ। ਹਾਲਾਂਕਿ ਮਮਤਾ ਨੰਦੀਗ੍ਰਾਮ ਤੋਂ ਚੋਣ ਹਾਰ ਗਈ। ਮਮਤਾ ਨੂੰ ਭਾਜਪਾ ਦੇ ਸ਼ੁਭੇਂਦੁ ਅਧਿਕਾਰੀ ਨੇ 1,956 ਵੋਟਾਂ ਨਾਲ ਹਰਾਇਆ। ਉਧਰ ਟੀ. ਐੱਮ. ਸੀ. ਨੇ ਚੋਣ ਕਮਿਸ਼ਨ ਨੂੰ ਵੋਟਾਂ ਦੀ ਮੁੜ ਗਿਣਤੀ ਲਈ ਬੇਨਤੀ ਕੀਤੀ ਸੀ ਪਰ ਚੋਣ ਕਮਿਸ਼ਨ ਨੇ ਇਸ ਅਪੀਲ ਨੂੰ ਠੁਕਰਾ ਦਿਤਾ। ਇਸ ਤੋਂ ਬਾਅਦ ਮਮਤਾ ਨੇ ਕਿਹਾ ਕਿ ਉਹ ਨੰਦੀਗ੍ਰਾਮ ਦੇ ਚੋਣ ਨਤੀਜਿਆਂ ਵਿਰੁਧ ਕੋਰਟ ’ਚ ਜਾਵੇਗੀ।

TMC-BJPTMC-BJP

ਮਮਤਾ ਬੈਨਰਜੀ ਨੰਦੀਗ੍ਰਾਮ ਤੋਂ ਚੋਣ ਹਾਰ ਗਈ ਹੈ। ਬਾਵਜੂਦ ਇਸ ਦੇ ਉਹ ਤੀਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕੇਗੀ। ਮੁੱਖ ਮੰਤਰੀ ਬਣਨ ਲਈ ਉਂਝ ਤਾਂ ਵਿਧਾਨ ਸਭਾ ਜਾਂ ਵਿਧਾਨ ਪ੍ਰੀਸ਼ਦ (ਜਿਨ੍ਹਾਂ ਸੂਬਿਆਂ ਵਿਚ ਦੋ ਸਦਨ ਹਨ) ਦਾ ਮੈਂਬਰ ਹੋਣਾ ਜ਼ਰੂਰੀ ਹੈ। ਜੇਕਰ ਵਿਧਾਨ ਸਭਾ ਜਾਂ ਵਿਧਾਨ ਪ੍ਰੀਸ਼ਦ ਮੈਂਬਰ ਨਹੀਂ ਹੈ, ਤਾਂ ਸਹੁੰ ਚੁੱਕਣ ਦੇ 6 ਮਹੀਨੇ ਦੇ ਅੰਦਰ ਮੈਂਬਰ ਬਣਨਾ ਜ਼ਰੂਰੀ ਹੁੰਦਾ ਹੈ। ਨਿਯਮਾਂ ਮੁਤਾਬਕ ਮੁੱਖ ਮੰਤਰੀ ਅਹੁਦੇ ਦੀ ਸਹੁੰ ਬਿਨਾਂ ਵਿਧਾਇਕ ਰਹਿੰਦੇ ਚੁਕੀ ਜਾ ਸਕਦੀ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਨੂੰ 6 ਮਹੀਨੇ ਦਾ ਸਮਾਂ ਮਿਲਦਾ ਹੈ। ਇਸ ਤੈਅ ਸਮੇਂ ਸੀਮਾ ਅੰਦਰ ਉਨ੍ਹਾਂ ਦਾ ਵਿਧਾਨ ਸਭਾ ਜਾਂ ਵਿਧਾਨ ਪ੍ਰੀਸ਼ਦ ਦਾ ਮੈਂਬਰ ਬਣਨਾ ਜ਼ਰੂਰੀ ਹੈ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਮੁੱਖ ਮੰਤਰੀ ਅਹੁਦਾ ਛਡਣਾ ਪਵੇਗਾ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement