ਮਰੀਜ਼ ਨੂੰ ਪਛਾਣ ਪੱਤਰ ਨਾ ਹੋਣ ’ਤੇ ਹਸਪਤਾਲ ਵਿਚ ਦਾਖ਼ਲ ਕਰਨ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ : SC
Published : May 4, 2021, 7:53 am IST
Updated : May 4, 2021, 7:53 am IST
SHARE ARTICLE
No Patient Shall Be Denied Hospitalisation For Lack Of Local Address Proof: Supreme Court
No Patient Shall Be Denied Hospitalisation For Lack Of Local Address Proof: Supreme Court

SC ਨੇ ਕੇਂਦਰ ਨੂੰ ਨਿਰਦੇਸ਼ ਦਿਤਾ ਕਿ ਉਹ ਦੋ ਹਫ਼ਤਿਆਂ ਅੰਦਰ ਕੋਰੋਨਾ ਮਹਾਂਮਾਰੀ ਦੀ ਲਹਿਰ ਦੇ ਮੱਦੇਨਜ਼ਰ ਹਸਪਤਾਲ ਵਿਚ ਮਰੀਜ਼ਾਂ ਦੀ ਭਰਤੀ ਕਰਨ ਦੀ ਰਾਸ਼ਟਰੀ ਨੀਤੀ ਅਪਣਾਏ।

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿਤਾ ਕਿ ਉਹ ਦੋ ਹਫ਼ਤਿਆਂ ਅੰਦਰ ਕੋਰੋਨਾ ਮਹਾਂਮਾਰੀ ਦੀ ਲਹਿਰ ਦੇ ਮੱਦੇਨਜ਼ਰ ਹਸਪਤਾਲ ਵਿਚ ਮਰੀਜ਼ਾਂ ਦੀ ਭਰਤੀ ਕਰਨ ਦੀ ਰਾਸ਼ਟਰੀ ਨੀਤੀ ਅਪਣਾਏ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਕਿਸੇ ਮਰੀਜ਼ ਨੂੰ ਸਥਾਨਕ ਨਿਵਾਸੀ ਪਛਾਣ ਪੱਤਰ ਦੇ ਆਧਾਰ ’ਤੇ ਕੋਈ ਵੀ ਸੂਬਾ ਹਸਪਤਾਲ ਭਰਤੀ ਕਰਨ ਤੋਂ ਇਨਕਾਰ ਨਹੀਂ ਕਰ ਸਕਦਾ।

pateint pateint

ਜੱਜ ਡੀ.ਵਾਈ. ਚੰਦਰਚੂੜ, ਜੱਜ ਐਲ. ਨਾਗੇਸ਼ਵਰ ਰਾਵ ਅਤੇ ਜੱਜ ਰਵਿੰਦਰ ਭੱਟ ਦੀ ਤਿੰਨ ਮੈਂਬਰੀ ਬੈਂਚ ਨੇ ਕੇਂਦਰ ਅਤੇ ਸੂਬਿਆਂ ਨੂੰ ਇਹ ਹੁਕਮ ਵੀ ਦਿਤਾ ਕਿ ਉਹ ਨੋਟਿਸ ਜਾਰੀ ਕਰਨ ਕਿ ਸੋਸ਼ਲ ਮੀਡੀਆ ’ਤੇ ਸੂਚਨਾ ਰੋਕਣ ਜਾਂ ਕਿਸੇ ਵੀ ਮੰਚ ’ਤੇ ਮਦਦ ਮੰਗ ਰਹੇ ਲੋਕਾਂ ਨੂੰ ਪ੍ਰੇਸ਼ਾਨ ਕਰਨ ’ਤੇ ਸਜ਼ਾ ਦੀ ਕਾਰਵਾਈ ਕੀਤੀ ਜਾਵੇਗੀ।

Supreme CourtSupreme Court

ਸੁਪਰੀਮ ਕੋਰਟ ਦੀ ਵੈਬਸਾਈਟ ’ਤੇ ਐਤਵਾਰ ਨੂੰ ਅਪਲੋਡ ਕੀਤੇ ਗਏ ਫ਼ੈਸਲੇ ਦੀ ਕਾਪੀ ਮੁਤਾਬਕ,‘‘ਕੇਂਦਰ ਅਤੇ ਸੂਬਾ ਸਰਕਾਰਾਂ ਸਾਰੇ ਮੁੱਖ ਸਕੱਤਰਾਂ, ਪੁਲਿਸ ਡਾਇਰੈਕਟਰ ਜਨਰਲਾਂ ਅਤੇ ਕਪਤਾਨਾਂ ਨੂੰ ਸੂਚਤ ਕਰਨ ਕਿ ਸੋਸ਼ਲ ਮੀਡੀਆ ’ਤੇ ਕਿਸੇ ਵੀ ਸੂਚਨਾ ਨੂੰ ਰੋਕਣ ਜਾਂ ਕਿਸੇ ਵੀ ਮੰਚ ’ਤੇ ਮਦਦ ਦੀ ਮੰਗ ਕਰ ਰਹੇ ਲੋਕਾਂ ਨੂੰ ਪ੍ਰੇਸ਼ਾਨ ਕਰਨ ’ਤੇ ਇਹ ਅਦਾਲਤ ਅਪਣੇ ਨਿਆਂ ਅਧਿਕਾਰ ਤਹਿਤ ਦੰਡਾਤਮਕ ਕਾਰਵਾਈ ਕਰੇਗੀ।’’ ਬੈਂਚ ਨੇ ਰਜਿਸਟ੍ਰਾਰ (ਨਿਆਂ) ਨੂੰ ਵੀ ਹੁਕਮ ਦਿਤਾ ਕਿ ਉਹ ਇਸ ਫ਼ੈਸਲੇ ਦੀ ਨਕਲ ਦੇਸ਼ ਦੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਭੇਜੇ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement