
2 ਮਹੀਨਿਆਂ ਵਿਚ ਫ਼ੌਜ ਦਾ ਤੀਜਾ ਧਰੁਵ ਹੈਲੀਕਾਪਟਰ ਹੋਇਆ ਕਰੈਸ਼
ਜੰਮੂ: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਦੂਰ-ਦੁਰਾਡੇ ਇਲਾਕੇ ਮਡਵਾ ਦੇ ਮਚਨਾ ਜੰਗਲਾਂ 'ਚ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ 'ਚ ਦੋ ਲੋਕ ਜ਼ਖ਼ਮੀ ਹੋ ਗਏ। ਫ਼ੌਜ ਦੇ ਅਧਿਕਾਰੀਆਂ ਨੇ ਦਸਿਆ ਕਿ ਏ.ਐਲ.ਐਚ ਧਰੁਵ ਹੈਲੀਕਾਪਟਰ ਕਰੈਸ਼ ਹੋਇਆ ਹੈ। ਇਸ ਹਾਦਸੇ 'ਚ ਪਾਇਲਟਾਂ ਨੂੰ ਸੱਟਾਂ ਲੱਗੀਆਂ ਹਨ ਪਰ ਉਹ ਸੁਰੱਖਿਅਤ ਹਨ।
ਇਹ ਵੀ ਪੜ੍ਹੋ: ਅਮਰੀਕਾ ‘ਚ 2 ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ
ਫ਼ੌਜ ਦੇ ਅਧਿਕਾਰੀ ਨੇ ਕਿਹਾ ਕਿ ਇਹ ਹਾਦਸਾ ਕਿਵੇਂ ਵਾਪਰਿਆ ਇਸ ਸਬੰਧੀ, ਫ਼ਿਲਹਾਲ ਹੋਰ ਜਾਣਕਾਰੀ ਦੀ ਉਡੀਕ ਹੈ। ਹਾਦਸੇ ਦਾ ਪਤਾ ਚਲਦਿਆਂ ਹੀ ਪੁਲਿਸ ਅਤੇ ਫ਼ੌਜ ਦੀ ਟੀਮ ਘਟਨਾ ਵਾਲੀ ਥਾਂ ’ਤੇ ਪਹੁੰਚੀ, ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਹਾਦਸੇ ਨਾਲ ਜੁੜੀ ਇਕ ਫ਼ੋਟੋ ਵੀ ਸਾਹਮਣੇ ਆਈ ਹੈ, ਜਿਸ ਵਿਚ ਹਾਦਸਾਗ੍ਰਸਤ ਹੈਲੀਕਾਪਟਰ ਕੋਲ ਕੁੱਝ ਲੋਕ ਇਕੱਠੇ ਹੋਏ ਹਨ।
ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਭਾਜਪਾ ’ਚ ਸ਼ਾਮਲ ਹੋਏ ਆਗੂਆਂ ਨੂੰ ਸਵਾਲ; ‘ਪੰਜਾਬ ਦੇ ਨੁਕਸਾਨ ਦਾ ਮੁੱਦਾ ਮੋਦੀ ਜੀ ਕੋਲ ਚੁਕਣਗੇ?’
ਮਿਲੀ ਜਾਣਕਾਰੀ ਅਨੁਸਾਰ 2 ਮਹੀਨਿਆਂ ਵਿਚ ਫ਼ੌਜ ਦਾ ਤੀਜਾ ਧਰੁਵ ਹੈਲੀਕਾਪਟਰ ਕਰੈਸ਼ ਹੋਇਆ ਹੈ। ਇਸ ਤੋਂ ਇਲਾਵਾ 16 ਮਾਰਚ ਨੂੰ ਅਰੁਣਾਚਲ ਪ੍ਰਦੇਸ਼ ਦੇ ਬੋਮਡਿਲਾ ਵਿਚ ਚੀਤਾ ਹੈਲੀਕਾਪਟਰ ਏ.ਟੀ.ਸੀ. ਨਾਲ ਸੰਪਰਕ ਟੁੱਟਣ ਮਗਰੋਂ ਹਾਦਸਾਗ੍ਰਸਤ ਹੋ ਗਿਆ ਸੀ। ਇਸ ਦੌਰਾਨ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ ਸੀ।