ਜੰਤਰ-ਮੰਤਰ 'ਤੇ ਦੇਰ ਰਾਤ ਪੁਲਿਸ ਨਾਲ ਝੜਪ : ਪਹਿਲਵਾਨਾਂ ਨੇ ਕਿਹਾ ਅਸੀਂ ਦੇਸ਼ ਲਈ ਜਿੱਤੇ ਮੈਡਲ ਵਾਪਸ ਕਰਾਂਗੇ
Published : May 4, 2023, 9:51 am IST
Updated : May 4, 2023, 9:51 am IST
SHARE ARTICLE
photo
photo

ਪਹਿਲਵਾਨ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਲਗਾਤਾਰ 11 ਦਿਨਾਂ ਤੋਂ ਹੜਤਾਲ 'ਤੇ ਹਨ

 

ਨਵੀਂ ਦਿੱਲੀ : ਬੁੱਧਵਾਰ ਦੇਰ ਰਾਤ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਕੁਝ ਪਹਿਲਵਾਨਾਂ ਨੂੰ ਸੱਟਾਂ ਲੱਗੀਆਂ ਹਨ। ਝੜਪ ਤੋਂ ਬਾਅਦ ਵਿਨੇਸ਼ ਅਤੇ ਸਾਕਸ਼ੀ ਤਮਗਾ ਜੇਤੂ ਪਹਿਲਵਾਨ ਰੋਣ ਲੱਗੇ। ਅਗਲੀ ਸਵੇਰ ਯਾਨੀ ਵੀਰਵਾਰ ਨੂੰ ਬਜਰੰਗ ਪੂਨੀਆ ਨੇ ਕਿਹਾ ਕਿ ਅਸੀਂ ਆਪਣੇ ਮੈਡਲ ਭਾਰਤ ਸਰਕਾਰ ਨੂੰ ਵਾਪਸ ਕਰ ਦੇਵਾਂਗੇ। ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਕਿਹਾ ਕਿ ਹੁਣ ਇਹ ਲੜਾਈ ਲੰਬੇ ਸਮੇਂ ਤੱਕ ਚੱਲੇਗੀ।

ਇਹ ਪਹਿਲਵਾਨ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਲਗਾਤਾਰ 11 ਦਿਨਾਂ ਤੋਂ ਹੜਤਾਲ 'ਤੇ ਹਨ। ਇਸ ਮਾਮਲੇ 'ਤੇ ਅੱਜ ਸੁਪਰੀਮ ਕੋਰਟ 'ਚ ਵੀ ਸੁਣਵਾਈ ਹੋਣੀ ਹੈ।

ਪਹਿਲਵਾਨਾਂ ਨੇ ਦੱਸਿਆ ਕਿ ਮੀਂਹ ਕਾਰਨ ਸੜਕ ਗਿੱਲੀ ਹੋ ਗਈ ਸੀ। ਜਦੋਂ ਉਹ ਬੈੱਡ ਲੈ ਕੇ ਧਰਨੇ ਵਾਲੀ ਥਾਂ ’ਤੇ ਪੁੱਜੇ ਤਾਂ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕ ਲਿਆ। ਸ਼ਰਾਬੀ ਪੁਲਿਸ ਵਾਲਿਆਂ ਨੇ ਕੁੱਟਮਾਰ ਕੀਤੀ ਅਤੇ ਗਾਲ੍ਹਾਂ ਕੱਢੀਆਂ। ਪਹਿਲਾਂ ਪਹਿਲਵਾਨ ਕਹਿ ਰਹੇ ਸਨ ਕਿ ਪੁਲਿਸ ਨੇ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਹੈ।
ਦਿੱਲੀ ਪੁਲਿਸ ਦੇ ਡੀਸੀਪੀ ਪ੍ਰਣਵ ਤਾਇਲ ਨੇ ਦੇਰ ਰਾਤ ਇੱਕ ਬਿਆਨ ਵਿੱਚ ਕਿਹਾ - ਜੰਤਰ-ਮੰਤਰ 'ਤੇ ਪਹਿਲਵਾਨਾਂ ਦੇ ਧਰਨੇ ਦੌਰਾਨ 'ਆਪ' ਨੇਤਾ ਸੋਮਨਾਥ ਭਾਰਤੀ ਬਿਨਾਂ ਇਜਾਜ਼ਤ ਮੰਜੇ ਦੇ ਨਾਲ ਧਰਨੇ ਵਾਲੀ ਥਾਂ 'ਤੇ ਪਹੁੰਚ ਗਏ। ਜਦੋਂ ਅਸੀਂ ਦਖਲ ਦਿੱਤਾ ਤਾਂ ਪਹਿਲਵਾਨਾਂ ਦੇ ਸਮਰਥਕ ਹਮਲਾਵਰ ਹੋ ਗਏ ਅਤੇ ਟਰੱਕ ਤੋਂ ਮੰਜੇ ਹਟਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਮਾਮੂਲੀ ਝਗੜਾ ਹੋ ਗਿਆ। ਫਿਲਹਾਲ ਜੰਤਰ-ਮੰਤਰ 'ਤੇ ਵੱਡੀ ਗਿਣਤੀ 'ਚ ਪੁਲਿਸ ਤਾਇਨਾਤ ਕੀਤੀ ਗਈ ਹੈ।

ਇਸ ਝੜਪ ਵਿਚ ਪਹਿਲਵਾਨ ਵਿਨੇਸ਼ ਫੋਗਾਟ ਦੇ ਭਰਾ ਦੁਸ਼ਯੰਤ ਦੇ ਸਿਰ ਵਿਚ ਸੱਟ ਲੱਗ ਗਈ ਸੀ। ਇਕ ਹੋਰ ਪਹਿਲਵਾਨ ਰਾਹੁਲ ਵੀ ਜ਼ਖਮੀ ਹੈ। ਹੰਗਾਮੇ ਤੋਂ ਕੁਝ ਦੇਰ ਬਾਅਦ ਪਹਿਲਵਾਨਾਂ ਨੇ ਪ੍ਰੈੱਸ ਕਾਨਫਰੰਸ ਵੀ ਕੀਤੀ। ਇਸ ਦੌਰਾਨ ਵਿਨੇਸ਼ ਅਤੇ ਸਾਕਸ਼ੀ ਰੋਣ ਲੱਗ ਪਏ। ਉਨ੍ਹਾਂ ਕਿਹਾ ਕਿ ਉਹ ਅੱਜ ਦੇ ਦਿਨ ਦੇਸ਼ ਲਈ ਤਗਮੇ ਲੈ ਕੇ ਆਏ ਹਨ। ਸਾਰਿਆਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਜੰਤਰ-ਮੰਤਰ ਪਹੁੰਚਣ ਦੀ ਅਪੀਲ ਕੀਤੀ। ਹਾਲਾਂਕਿ ਬਾਅਦ 'ਚ ਬਜਰੰਗ ਨੇ ਵੀਡੀਓ ਜਾਰੀ ਕਰ ਕੇ ਇਹ ਅਪੀਲ ਵਾਪਸ ਲੈ ਲਈ।
 

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement