
ਹਾਦਸਾ ਦਖਣੀ ਕਸ਼ਮੀਰ ਜ਼ਿਲ੍ਹੇ ਦੇ ਵੇਰੀਨਾਗ ਇਲਾਕੇ ’ਚ ਵਾਪਰਿਆ
ਅਨੰਤਨਾਗ: ਜੰਮੂ-ਕਸ਼ਮੀਰ ਦੇ ਅਨੰਤਨਾਗ ’ਚ ਸਨਿਚਰਵਾਰ ਨੂੰ ਇਕ ਗੱਡੀ ਦੇ ਸੜਕ ਤੋਂ ਫਿਸਲ ਕੇ ਖੱਡ ’ਚ ਡਿੱਗਣ ਨਾਲ ਇਕ ਫੌਜੀ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਦਖਣੀ ਕਸ਼ਮੀਰ ਜ਼ਿਲ੍ਹੇ ਦੇ ਵੇਰੀਨਾਗ ਇਲਾਕੇ ’ਚ ਵਾਪਰਿਆ।
ਅਧਿਕਾਰੀਆਂ ਨੇ ਦਸਿਆ ਕਿ ਫੌਜ ਦੇ 9 ਜਵਾਨ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ’ਚੋਂ ਇਕ ਜਵਾਨ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦਸਿਆ ਕਿ ਗੱਡੀ ਕੰਟਰੋਲ ਗੁਆ ਬੈਠੀ ਅਤੇ ਸੜਕ ਤੋਂ ਫਿਸਲ ਕੇ ਡੂੰਘੀ ਖੱਡ ’ਚ ਡਿੱਗ ਗਈ।