Arvinder Lovely Joins BJP: ਕਾਂਗਰਸ ਨੂੰ ਇੱਕ ਹੋਰ ਝਟਕਾ, ਅਰਵਿੰਦਰ ਸਿੰਘ ਲਵਲੀ ਭਾਜਪਾ 'ਚ ਸ਼ਾਮਲ
Published : May 4, 2024, 4:26 pm IST
Updated : May 4, 2024, 6:11 pm IST
SHARE ARTICLE
Arvinder Lovely Joins BJP
Arvinder Lovely Joins BJP

ਉਨ੍ਹਾਂ ਨੇ ਉਦੋਂ ਕਿਹਾ ਸੀ ਕਿ ਉਹ ਪਾਰਟੀ ਨਹੀਂ ਛੱਡਣਗੇ।  

Arvinder Lovely Joins BJP: ਨਵੀਂ ਦਿੱਲੀ -  ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ।  ਉਨ੍ਹਾਂ ਦੇ ਨਾਲ ਦਿੱਲੀ ਦੇ ਸਾਬਕਾ ਮੰਤਰੀ ਰਾਜ ਕੁਮਾਰ ਚੌਹਾਨ, ਸਾਬਕਾ ਵਿਧਾਇਕ ਨੀਰਜ ਬਸੋਆ ਅਤੇ ਨਸੀਬ ਸਿੰਘ ਸਮੇਤ ਕੁਝ ਹੋਰ ਨੇਤਾ ਵੀ ਭਾਜਪਾ 'ਚ ਸ਼ਾਮਲ ਹੋ ਗਏ।  

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ 'ਚ ਕਾਂਗਰਸ ਦੇ ਸਾਰੇ ਸਾਬਕਾ ਨੇਤਾਵਾਂ ਨੇ ਦਿੱਲੀ 'ਚ ਆਮ ਆਦਮੀ ਪਾਰਟੀ (ਆਪ) ਨਾਲ ਵਿਰੋਧੀ ਪਾਰਟੀ ਦੇ ਗੱਠਜੋੜ ਦੀ ਆਲੋਚਨਾ ਕੀਤੀ। ਲਵਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਲੀਡਰਸ਼ਿਪ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਅਜਿਹੇ ਸਮੇਂ ਪਾਰਟੀ ਵਿਚ ਸ਼ਾਮਲ ਹੋਣ ਦਾ ਮੌਕਾ ਦਿੱਤਾ ਜਦੋਂ ਉਹ ਗੁਆਚੇ ਹੋਏ ਮਹਿਸੂਸ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਮੋਦੀ ਮੌਜੂਦਾ ਲੋਕ ਸਭਾ ਚੋਣਾਂ ਵਿਚ ਵੱਡੇ ਬਹੁਮਤ ਨਾਲ ਸੱਤਾ ਬਰਕਰਾਰ ਰੱਖਣਗੇ। ਲਵਲੀ ਨੇ ਹਾਲ ਹੀ ਵਿਚ ਆਮ ਆਦਮੀ ਪਾਰਟੀ ਨਾਲ ਪਾਰਟੀ ਦੇ ਗੱਠਜੋੜ ਦਾ ਵਿਰੋਧ ਕਰਦਿਆਂ ਦਿੱਲੀ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਹ ਮੰਨਿਆ ਜਾਂਦਾ ਹੈ ਕਿ ਉਹ ਅਤੇ ਕੁਝ ਹੋਰ ਨੇਤਾ ਇਸ ਗੱਲ ਤੋਂ ਨਾਰਾਜ਼ ਸਨ ਕਿ ਪਾਰਟੀ ਨੇ ਕਨ੍ਹਈਆ ਕੁਮਾਰ ਅਤੇ ਉਦਿਤ ਰਾਜ ਨੂੰ ਲੋਕ ਸਭਾ ਚੋਣਾਂ ਲਈ ਮੈਦਾਨ ਵਿੱਚ ਉਤਾਰਿਆ ਸੀ।

ਲਵਲੀ ਦੀ ਭਾਜਪਾ ਵਿਚ ਇਹ ਦੂਜੀ ਪਾਰੀ ਹੋਵੇਗੀ ਕਿਉਂਕਿ ਉਹ 2018 ਵਿਚ ਪਾਰਟੀ (ਭਾਜਪਾ) ਛੱਡ ਕੇ ਕਾਂਗਰਸ ਵਿਚ ਮੁੜ ਸ਼ਾਮਲ ਹੋ ਗਏ ਸਨ।
ਪੁਰੀ ਨੇ ਇਨ੍ਹਾਂ ਨੇਤਾਵਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਭਾਜਪਾ ਉਨ੍ਹਾਂ ਦੀਆਂ ਸੇਵਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰੇਗੀ।

ਜ਼ਿਕਰਯੋਗ ਹੈ ਕਿ ਛੇ ਦਿਨ ਪਹਿਲਾਂ ਯਾਨੀ 28 ਅਪ੍ਰੈਲ ਨੂੰ ਲਵਲੀ ਨੇ ਦਿੱਲੀ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਸੀ। ਹਾਲਾਂਕਿ ਉਨ੍ਹਾਂ ਨੇ ਉਦੋਂ ਕਿਹਾ ਸੀ ਕਿ ਉਹ ਪਾਰਟੀ ਨਹੀਂ ਛੱਡਣਗੇ।  

ਭਾਜਪਾ ਵਿਚ ਅਰਵਿੰਦਰ ਸਿੰਘ ਲਵਲੀ ਦੀ ਇਹ ਦੂਜੀ ਪਾਰੀ ਹੈ। ਲਵਲੀ ਵੀ 7 ਸਾਲ ਪਹਿਲਾਂ 18 ਅਪ੍ਰੈਲ 2017 ਨੂੰ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ। ਹਾਲਾਂਕਿ, ਉਹ 10 ਮਹੀਨਿਆਂ ਦੇ ਅੰਦਰ ਉੱਥੇ ਰਹੇ ਅਤੇ 17 ਫਰਵਰੀ 2018 ਨੂੰ ਕਾਂਗਰਸ ਵਿਚ ਮੁੜ ਸ਼ਾਮਲ ਹੋ ਗਏ। 31 ਅਗਸਤ 2023 ਨੂੰ ਲਵਲੀ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ। 

28 ਅਪ੍ਰੈਲ ਨੂੰ ਅਰਵਿੰਦਰ ਲਵਲੀ ਨੇ ਮਲਿਕਾਅਰਜੁਨ ਖੜਗੇ ਨੂੰ 4 ਪੰਨਿਆਂ ਦਾ ਪੱਤਰ ਲਿਖ ਕੇ ਪਾਰਟੀ ਇੰਚਾਰਜ 'ਤੇ ਮਨਮਾਨੀ ਕਰਨ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਕਿਹਾ ਸੀ ਕਿ ਮੈਨੂੰ ਬਲਾਕ ਪ੍ਰਧਾਨ ਵੀ ਨਿਯੁਕਤ ਕਰਨ ਦਾ ਅਧਿਕਾਰ ਨਹੀਂ ਹੈ। ਇਸ ਤੋਂ ਇਲਾਵਾ ਲਵਲੀ ਨੇ 'ਆਪ' ਨਾਲ ਗਠਜੋੜ 'ਤੇ ਵੀ ਇਤਰਾਜ਼ ਪ੍ਰਗਟਾਇਆ ਸੀ। 

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement