ਖ਼ਬਰਾਂ |

ਤਾਜ਼ਾ |

Mussoorie Road Accident : ਮਸੂਰੀ ਘੁੰਮਣ ਗਏ ਵਿਦਿਆਰਥੀਆਂ ਦੀ ਖੱਡ ਵਿਚ ਡਿੱਗੀ ਕਾਰ, 6 ਵਿਦਿਆਰਥੀਆਂ ਦੀ ਹੋਈ ਮੌਤ
Published : May 4, 2024, 9:39 am IST
Updated : May 4, 2024, 9:39 am IST
SHARE ARTICLE
 Mussoorie Road Accident News in punjabi
Mussoorie Road Accident News in punjabi

Mussoorie Road Accident: ਮ੍ਰਿਤਕਾਂ ਵਿਚ 4 ਮੁੰਡੇ ਤੇ 2 ਕੁੜੀਆਂ ਸ਼ਾਮਲ

Mussoorie Road Accident News in punjabi : ਮਸੂਰੀ ਘੁੰਮਣ ਗਏ ਵਿਦਿਆਰਥੀਆਂ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਦੇਹਰਾਦੂਨ ਰੋਡ ਝੜੀਪਾਣੀ ਰੋਡ 'ਤੇ ਇੱਕ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਕਾਰ ਵਿੱਚ ਸਵਾਰ ਛੇ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਚਾਰ ਨੌਜਵਾਨ ਅਤੇ ਦੋ ਲੜਕੀਆਂ ਸ਼ਾਮਲ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਮਸੂਰੀ ਪੁਲਿਸ ਫਾਇਰ ਸਰਵਿਸ ਅਤੇ ਐਸਡੀਆਰਐਫ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ: Urmar Tanda Accident News : ਦੇਰ ਸ਼ਾਮ ਵਾਪਰੇ ਸੜਕ ਹਾਦਸੇ ਵਿਚ ਸੇਵਾਮੁਕਤ ASI ਦੀ ਹੋਈ ਮੌਤ 

ਕਾਰ ਸਮੇਤ ਖੱਡ 'ਚ ਡਿੱਗੀਆਂ ਦੋ ਲੜਕੀਆਂ ਨੂੰ 108 ਐਂਬੂਲੈਂਸ ਰਾਹੀਂ ਦੇਹਰਾਦੂਨ ਹਾਇਰ ਸੈਂਟਰ ਭੇਜਿਆ ਗਿਆ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਚਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੀਆਂ ਲਾਸ਼ਾਂ ਨੂੰ ਖੱਡ 'ਚੋਂ ਕੱਢ ਕੇ ਮਸੂਰੀ ਦੇ ਉਪ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਗਿਆ। ਮਸੂਰੀ ਪੁਲਿਸ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੇਹਰਾਦੂਨ ਦੇ ਆਈਐਮਐਸ ਕਾਲਜ ਵਿੱਚ ਚਾਰ ਨੌਜਵਾਨ ਅਤੇ ਦੋ ਲੜਕੀਆਂ ਪੜ੍ਹਦੇ ਸਨ। ਇਹ ਲੋਕ ਮਸੂਰੀ ਘੁੰਮਣ ਗਏ ਸਨ।

ਇਹ ਵੀ ਪੜ੍ਹੋ: Canada News: ਵੱਖਵਾਦੀ ਨਿੱਝਰ ਕਤਲ ਮਾਮਲੇ 'ਚ ਕੈਨੇਡੀਅਨ ਪੁਲਿਸ ਨੇ 3 ਮੁਲਜ਼ਮ ਕੀਤੇ ਗ੍ਰਿਫਤਾਰ 

ਜਿੱਥੇ ਇਹ ਹਾਦਸਾ ਵਾਪਰਿਆ ਉੱਥੇ ਬਹੁਤ ਡੂੰਘੀ ਖੱਡ ਹੋਣ ਕਾਰਨ ਬਚਾਅ ਕਾਰਜ ਲਈ ਕਾਫੀ ਮਿਹਨਤ ਕਰਨੀ ਪਈ। ਜਦੋਂ ਬਚਾਅ ਟੀਮ ਖੱਡ 'ਚ ਪਹੁੰਚੀ ਤਾਂ ਕਾਰ 'ਚ ਸਵਾਰ ਚਾਰ ਨੌਜਵਾਨਾਂ ਦੀ ਮੌਤ ਹੋ ਚੁੱਕੀ ਸੀ। ਦੋ ਕੁੜੀਆਂ ਸਾਹ ਲੈ ਰਹੀਆਂ ਸਨ। ਉਨ੍ਹਾਂ ਨੂੰ ਇਲਾਜ ਲਈ ਦੇਹਰਾਦੂਨ ਹਾਇਰ ਸੈਂਟਰ ਲਿਜਾਇਆ ਗਿਆ ਜਿਥੇ ਉਨ੍ਹਾਂ ਨੇ ਵੀ ਦਮ ਤੋੜ ਦਿਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from  Mussoorie Road Accident News in punjabi, stay tuned to Rozana Spokesman)

 

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ |

14 Sep 2026 2:57 PM

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ

12 Sep 2026 3:17 PM

SIT ਦੇ ਹੱਥ ਲੱਗੇ ਬਹਿਬਲ ਕਲਾਂ ਘਟਨਾ ਵਾਲੇ ਦਿਨ ਦੇ ਸਬੂਤ

11 Sep 2026 2:56 PM

Amritsar 'ਚ ਜ਼ਬਰਦਸਤ Protest | Baba Sahib ਦੇ ਬੁੱਤ ਦੇ ਨਿਰਾਦਰ 'ਤੇ Chakka Jam | Bhandari Bridge

11 Sep 2026 2:55 PM

ਅੱਜ ਦੀਆਂ ਵੱਡੀਆਂ ਖ਼ਬਰਾਂ

10 Sep 2026 2:56 PM
Advertisement