
Ramban Army Vehicle Falls into Gorge : ਫ਼ੌਜ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਜਾਰੀ
Army vehicle falls into gorge News Ramban jammu and Kashmir News: ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਬੈਟਰੀ ਚਸ਼ਮਾ ਖੇਤਰ ਵਿੱਚ ਫ਼ੌਜ ਦੀ ਗੱਡੀ 600 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਤਿੰਨ ਜਵਾਨ ਸ਼ਹੀਦ ਹੋ ਗਏ। ਫ਼ੌਜ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਜਾਰੀ ਹਨ।
ਇਸ ਤੋਂ ਪਹਿਲਾਂ 4 ਜਨਵਰੀ ਨੂੰ ਬਾਂਦੀਪੋਰਾ ਜ਼ਿਲ੍ਹੇ ਵਿੱਚ ਇੱਕ ਫ਼ੌਜ ਦਾ ਟਰੱਕ ਖੱਡ ਵਿੱਚ ਡਿੱਗਣ ਕਾਰਨ ਚਾਰ ਜਵਾਨ ਸ਼ਹੀਦ ਹੋ ਗਏ ਸਨ। 2 ਫ਼ੌਜੀ ਗੰਭੀਰ ਜ਼ਖ਼ਮੀ ਹੋ ਗਏ ਸਨ। ਟਰੱਕ ਵਿੱਚ ਸਿਰਫ਼ 6 ਸਿਪਾਹੀ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹੇ ਦੇ ਐਸਕੇ ਪਾਇਨ ਇਲਾਕੇ ਵਿੱਚ ਵਾਪਰਿਆ ਸੀ।