Punjab Weather Update: ਪੰਜਾਬ ਦੇ ਕਈ ਇਲਾਕਿਆਂ ਵਿਚ ਪੈ ਰਿਹਾ ਮੀਂਹ, 16 ਜ਼ਿਲ੍ਹਿਆਂ ’ਚ ਤੂਫ਼ਾਨ ਤੇ ਮੀਂਹ ਦਾ ਅਲਰਟ ਜਾਰੀ
Published : May 4, 2025, 8:59 am IST
Updated : May 4, 2025, 9:57 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਅੱਜ ਸਵੇਰ ਤੋਂ ਹੀ ਕਈ ਥਾਵਾਂ 'ਤੇ ਛਾਏ ਕਾਲੇ ਬੱਦਲ

Punjab Weather Update News in punjabi :  ਵੈਸਟਰਨ ਡਿਸਟਰਬੈਂਸ (WD) ਨੇ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 2.1 ਡਿਗਰੀ ਸੈਲਸੀਅਸ ਵਧਿਆ, ਪਰ ਫਿਰ ਵੀ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਰਿਹਾ। ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ, ਤੇਜ਼ ਹਵਾਵਾਂ ਅਤੇ ਮੀਂਹ ਸਬੰਧੀ ਔਰੇਜ ਅਤੇ ਯੈਲੋ ਅਲਰਟ ਜਾਰੀ ਕੀਤੇ ਗਏ ਹਨ। ਅਗਲੇ 6 ਦਿਨਾਂ ਤੱਕ ਪੰਜਾਬ ਵਿੱਚ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ।

ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 33 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਅੰਮ੍ਰਿਤਸਰ ਵਿੱਚ ਤਾਪਮਾਨ 33.5 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 35.5 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 34.6 ਡਿਗਰੀ ਸੈਲਸੀਅਸ ਅਤੇ ਬਠਿੰਡਾ ਵਿੱਚ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਚੇਤਾਵਨੀ ਦੇ ਅਨੁਸਾਰ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ ਪੰਜ ਦਿਨਾਂ ਵਿੱਚ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ) ਅਤੇ ਗਰਜ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਔਰੇਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਫ਼ਤਿਹਗੜ੍ਹ ਸਾਹਿਬ, ਮੋਹਾਲੀ, ਪਟਿਆਲਾ, ਮਾਨਸਾ, ਫਾਜ਼ਿਲਕਾ, ਮੁਕਤਸਰ ਸਾਹਿਬ ਅਤੇ ਬਠਿੰਡਾ ਜ਼ਿਲਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪਠਾਨਕੋਟ, ਹੁਸ਼ਿਆਰਪੁਰ, ਮੋਹਾਲੀ ਅਤੇ ਰੂਪਨਗਰ ਵਿੱਚ ਔਰੇਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

(For more news apart from ' Punjab Weather Update News in punjabi  '  stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement