ਛੋਟੀਆਂ ਜਮਾਤਾਂ ਦੇ ਵਿਦਿਆਰਥੀਆਂ 'ਤੇ ਸਕੂਲੀ ਕੰਮ ਦਾ ਬੋਝ ਘਟਾਉਣ ਲਈ ਬਿਲ ਲਿਆਏਗੀ ਸਰਕਾਰ
Published : Jun 4, 2018, 6:28 pm IST
Updated : Jun 4, 2018, 6:28 pm IST
SHARE ARTICLE
students
students

ਮਨੁੱਖੀ ਸਰੋਤ ਤੇ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਹੈ ਕਿ ਪਹਿਲੀ ਅਤੇ ਦੂਜੀ ਜਮਾਤ ਦੇ ਬੱਚਿਆਂ ਨੂੰ ਘਰ ਵਿਚ ਸਕੂਲੀ ਕੰਮ ਦੇਣ ਤੋਂ ......

ਨਵੀਂ ਦਿੱਲੀ : ਮਨੁੱਖੀ ਸਰੋਤ ਤੇ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਹੈ ਕਿ ਪਹਿਲੀ ਅਤੇ ਦੂਜੀ ਜਮਾਤ ਦੇ ਬੱਚਿਆਂ ਨੂੰ ਘਰ ਵਿਚ ਸਕੂਲੀ ਕੰਮ ਦੇਣ ਤੋਂ ਰੋਕਣ ਲਈ ਕੇਂਦਰ ਸਰਕਾਰ ਵਲੋਂ ਸੰਸਦ 'ਚ ਬਿਲ ਲਿਆਂਦਾ ਜਾਵੇਗਾ। ਇਸ ਬਿਲ ਦੇ ਆਉਣ ਨਾਲ ਜਲਦ ਹੀ ਛੋਟੀਆਂ ਜਮਾਤਾਂ ਦੇ ਵਿਦਿਆਰਥੀਆਂ 'ਤੇ ਸਕੂਲ ਦੇ ਕੰਮਾਂ ਦਾ ਬੋਝ ਘੱਟ ਸਕਦਾ ਹੈ, ਜਿਸ ਨਾਲ ਮਾਪਿਆਂ ਦੀ ਪ੍ਰੇਸ਼ਾਨੀ ਵੀ ਘੱਟ ਹੋਵੇਗੀ। 

prakash Javadekarprakash Javadekarਜਾਵਡੇਕਰ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਜਦੋਂ ਮਦਰਾਸ ਹਾਈ ਕੋਰਟ ਨੇ 30 ਮਈ ਨੂੰ ਅੰਤਰਿਮ ਹੁਕਮ ਜਾਰੀ ਕਰਦਿਆਂ ਕੇਂਦਰ ਨੂੰ ਕਿਹਾ ਕਿ ਉਹ ਸਕੂਲੀ ਬੱਚਿਆਂ ਦੇ ਬੋਝ ਨੂੰ ਘਟਾਉਣ ਅਤੇ ਪਹਿਲੀ ਤੇ ਦੂਜੀ ਜਮਾਤ ਦੇ ਬੱਚਿਆਂ ਨੂੰ ਘਰ ਲਈ ਮਿਲਦੇ ਕੰਮ ਨੂੰ ਖ਼ਤਮ ਕਰਨ ਬਾਰੇ ਸੂਬਾ ਸਰਕਾਰਾਂ ਨੂੰ ਨਿਰਦੇਸ਼ ਜਾਰੀ ਕਰੇ। ਜਾਵਡੇਕਰ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਮਸਤੀ ਤੋਂ ਬਿਨਾਂ ਕੁਝ ਵੀ ਸਿੱਖਿਆ ਨਹੀਂ ਜਾ ਸਕਦਾ। 

schoolschoolਭਾਰਤੀ ਸਕੂਲਾਂ 'ਚ ਛੋਟੇ ਵਿਦਿਆਰਥੀਆਂ 'ਤੇ ਲਿਖਣ ਦਾ ਬੋਝ ਇੰਨਾ ਕੁ ਪਾ ਦਿਤਾ ਜਾਂਦਾ ਹੈ ਕਿ ਵਿਦਿਆਰਥੀਆਂ ਕੋਲ ਮਸਤੀ ਕਰਨ ਦਾ ਸਮਾਂ ਹੀ ਨਹੀਂ ਬਚਦਾ। ਅਜਿਹੇ 'ਚ ਜੇਕਰ ਸਰਕਾਰ ਇਹ ਬਿੱਲ ਪਾਸ ਕਰਵਾ ਲੈਂਦੀ ਹੈ ਤਾਂ ਬੱਚਿਆਂ ਸਮੇਤ ਉਨ੍ਹਾਂ ਦੇ ਮਾਪਿਆਂ ਦੇ ਸਿਰੋਂ ਵੀ ਵੱਡਾ ਬੋਝ ਘਟੇਗਾ। ਇਕ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਾ ਹਾਂ। ਅਸੀਂ ਹੁਕਮਾਂ ਦਾ ਅਧਿਐਨ ਕਰ ਰਹੇ ਹਾਂ ਅਤੇ ਜੋ ਕੁਝ ਵੀ ਲੋੜੀਂਦਾ ਹੋਵੇਗਾ, ਪੱਕੇ ਤੌਰ 'ਤੇ ਉਹ ਕਦਮ ਉਠਾਏ ਜਾਣਗੇ। 

studentsstudentsਉਨ੍ਹਾਂ ਆਖਿਆ ਕਿ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਇਸ ਸਬੰਧੀ 'ਨੋ ਹੋਮਵਰਕ ਬਿਲ' ਲਿਆਂਦਾ ਜਾਵੇਗਾ ਅਤੇ ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਇਹ ਬਿਲ ਪਾਸ ਹੋ ਜਾਵੇਗਾ। ਉਨ੍ਹਾਂ ਆਖਿਆ ਕਿ ਬੱਚਿਆਂ 'ਤੇ ਕੋਈ ਦਬਾਅ ਨਹੀਂ ਬਣਾਇਆ ਜਾਣਾ ਚਾਹੀਦਾ। 'ਅਸੀਂ ਅਦਾਲਤ ਦੇ ਹੁਕਮਾਂ ਮੁਤਾਬਕ ਬੱਚਿਆਂ ਤੋਂ ਦਬਾਅ ਘੱਟ ਕਰਨ ਲਈ ਜੋ ਵੀ ਹੋ ਸਕੇਗਾ, ਉਹ ਕਰਾਂਗੇ।' ਹਾਈ ਕੋਰਟ ਨੇ ਕਿਹਾ ਸੀ ਕਿ ਬੱਚੇ ਨਾ ਤਾਂ ਵੇਟਲਿਫਟਰ ਹਨ ਅਤੇ ਨਾ ਹੀ ਸਕੂਲਾਂ ਦੇ ਬਸਤੇ ਕੋਈ ਕੰਟੇਨਰ ਹਨ।

studentsstudentsਜਸਟਿਸ ਐੱਨ ਕਿਰੂਬਾਕਰਨ ਨੇ ਸੂਬਾ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਸੀ ਕਿ ਬਸਤਿਆਂ ਦਾ ਭਾਰ ਬੱਚੇ ਦੇ ਭਾਰ ਤੋਂ 10 ਫ਼ੀਸਦੀ ਤੋਂ ਜ਼ਿਆਦਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕੇਂਦਰ ਨੂੰ ਨਿਰਦੇਸ਼ ਦਿਤੇ ਸਨ ਕਿ ਉਹ ਸੂਬਾ ਸਰਕਾਰਾਂ ਨੂੰ ਆਖੇ ਕਿ ਪਹਿਲੀ ਅਤੇ ਦੂਜੀ ਜਮਾਤਾਂ ਦੇ ਬੱਚਿਆਂ ਲਈ ਭਾਸ਼ਾ ਅਤੇ ਹਿਸਾਬ ਦੇ ਵਿਸ਼ਿਆਂ ਤੋਂ ਇਲਾਵਾ ਹੋਰ ਕੋਈ ਵਿਸ਼ਾ ਨਾ ਪੜ੍ਹਾਇਆ ਜਾਵੇ। ਹੁਣ ਦੇਖਦੇ ਹਾਂ ਕਿ ਸਰਕਾਰ ਇਸ ਬਿਲ ਨੂੰ ਕਦੋਂ ਪਾਸ ਕਰਵਾਉਂਦੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement