
ਸਰਕਾਰ ਨੇ ਮਹਿੰਗਾਈ ਭੱਤੇ ਵਿਚ ਕੀਤਾ ਇੰਨਾ ਵਾਧਾ
ਭੋਪਾਲ: ਮੱਧ ਪ੍ਰਦੇਸ਼ ਦੇ ਕਮਲਨਾਥ ਸਰਕਾਰ ਨੇ ਰਾਜ ਦੇ ਸਰਕਾਰੀ ਕਰਮਚਾਰੀਆਂ, ਅਧਿਕਾਰੀਆਂ ਅਤੇ ਪੇਸ਼ਨਰਾਂ ਨੂੰ ਬਹੁਤ ਵੱਡਾ ਤੋਹਫ਼ਾ ਦਿੱਤਾ ਹੈ। ਮੱਧ ਪ੍ਰਦੇਸ਼ ਮੰਤਰੀ ਮੰਡਲ ਦੀ ਇਹ ਸੋਮਵਾਰ ਨੂੰ ਹੋਈ ਬੈਠਕ ਵਿਚ ਰਾਜ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਵਿਚ ਤਿੰਨ ਫ਼ੀਸਦੀ ਦਾ ਵਾਧਾ ਕਰਨ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਕਮਲਨਾਥ ਦੀ ਪ੍ਰਧਾਨਗੀ ਵਿਚ ਸੋਮਵਾਰ ਨੂੰ ਬੈਠਕ ਕੀਤੀ ਗਈ ਸੀ।
Govt Employees
ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ ਸੋਮਵਾਰ ਨੂੰ ਮੁੱਖ ਮੰਤਰੀ ਕਮਲਨਾਥ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਤਿੰਨ ਫ਼ੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਫ਼ੈਸਲਾ ਲਿਆ ਗਿਆ। ਮੱਧ ਪ੍ਰਦੇਸ਼ ਦੇ ਸਥਾਈ ਕਰਮਚਾਰੀਆਂ, ਅਧਿਕਾਰੀਆਂ, ਪੰਚਾਇਤ ਸਕੱਤਰਾਂ, ਪੇਸ਼ਨਰਾਂ ਅਤੇ ਪੇਸ਼ਨਰਾਂ ਦੇ ਪਰਵਾਰਾਂ ਦੇ ਸੱਤਵੇਂ ਵੇਤਨ ਦੇ ਆਧਾਰ 'ਤੇ ਇਕ ਜਨਵਰੀ 2019 ਤੋਂ ਤਿੰਨ ਫ਼ੀਸਦੀ ਮਹਿੰਗਾਈ ਭੱਤਾ ਦਿੱਤਾ ਜਾਵੇਗਾ।
Govt Employees
ਬਿਆਨ ਅਨੁਸਾਰ ਇਸ ਫ਼ੈਸਲੇ ਨਾਲ ਸੱਤ ਲੱਖ ਕਰਮਚਾਰੀਆਂ ਅਤੇ ਸਾਢੇ ਚਾਰ ਲੱਖ ਪੇਸ਼ਨਰਾਂ ਨੂੰ ਲਾਭ ਮਿਲੇਗਾ। ਇਸ ਨਾਲ ਸਰਕਾਰ 'ਤੇ 1647 ਕਰੋੜ ਰੁਪਏ ਦਾ ਵਾਧੂ ਸਾਲਾਨਾ ਖਰਚਾ ਉਠਾਇਆ ਜਾਵੇਗਾ। ਇਸ ਤੋਂ ਪਹਿਲਾ ਬਿਹਾਰ ਸਰਕਾਰ ਨੇ ਵੀ ਇਸ ਸਾਲ ਰਾਜ ਦੇ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿਚ ਤਿੰਨ ਫ਼ੀਸਦ ਦਾ ਵਾਧਾ ਕੀਤਾ ਸੀ। ਇਸ ਤੋਂ ਪਹਿਲਾਂ ਮੋਦੀ ਸਰਕਾਰ ਨੇ ਲੋਕ ਸਭਾ ਚੋਣਾਂ 2019 ਤੋਂ ਠੀਕ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਤੋਹਫ਼ਾ ਦਿੱਤਾ ਸੀ।
ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿਚ ਤਿੰਨ ਫ਼ੀਸ ਦਾ ਵਾਧਾ ਕੀਤਾ ਸੀ। ਦਸਿਆ ਗਿਆ ਸੀ ਕਿ ਇਸ ਫ਼ੈਸਲੇ ਤੋਂ ਸਰਕਾਰ 'ਤੇ 9168 ਕਰੋੜ ਰੁਪਏ ਦਾ ਵੱਧ ਬੋਝ ਪਵੇਗਾ। ਇਸ ਨਾਲ ਕੇਂਦਰ ਸਰਕਾਰ ਦੇ 1.1 ਕਰੋੜ ਕਰਮਚਾਰੀਆਂ ਅਤੇ ਪੇਸ਼ਨਰਾਂ ਨੂੰ ਫ਼ਾਇਦਾ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਕ ਬੈਠਕ ਵਿਚ ਇਸ ਦਾ ਫ਼ੈਸਲਾ ਲਿਆ ਸੀ।