
ਦੇਸ਼ ਦੇ ਅੰਗਰੇਜ਼ੀ ਨਾਂ ਇੰਡੀਆ ਨੂੰ ਭਾਰਤ ਵਿਚ ਬਦਲਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਵਿਚਾਰ ਕਰਨ ਤੋਂ ਇਨਕਾਰ ਕਰ ਦਿਤਾ।
ਨਵੀਂ ਦਿੱਲੀ : ਦੇਸ਼ ਦੇ ਅੰਗਰੇਜ਼ੀ ਨਾਂ ਇੰਡੀਆ ਨੂੰ ਭਾਰਤ ਵਿਚ ਬਦਲਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਵਿਚਾਰ ਕਰਨ ਤੋਂ ਇਨਕਾਰ ਕਰ ਦਿਤਾ। ਕੋਰਟ ਨੇ ਕਿਹਾ ਕਿ ਸੰਵਿਧਾਨ ਵਿਚ ਪਹਿਲਾ ਹੀ ਇੰਡੀਆ ਨੂੰ ਭਾਰਤ ਕਿਹਾ ਗਿਆ ਹੈ। ਹਾਲਾਂਕਿ ਪਟੀਸ਼ਨ ਕਰਤਾ ਦੀ ਅਪੀਲ 'ਤੇ ਕੋਰਟ ਨੇ ਕਿਹਾ ਕਿ ਸਰਕਾਰ ਪਟੀਸ਼ਨ 'ਤੇ ਵਿਚਾਰ ਕਰੇਗੀ।
File photo
ਪਟੀਸ਼ਨ ਵਿਚ ਸੰਵਿਧਾਨ ਵਿਚ ਦੇਸ਼ ਦਾ ਨਾਂ ਇੰਡੀਆ ਨੂੰ ਭਾਰਤ ਕਰਨ ਦੀ ਮੰਗ ਹੈ ਅਤੇ ਕੋਰਟ ਤੋਂ ਇਸ ਬਾਰੇ ਕੇਂਦਰ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਇਸ ਮਾਮਲੇ ਦੀ ਕੋਰਟ ਵਿਚ ਸੁਣਵਾਈ ਹੋਣੀ ਸੀ ਜੋ ਚੀਫ਼ ਜਸਟਿਸ ਐਸਏ ਬੋਬਡੇ ਦੀ ਗੈਰਹਾਜ਼ਰੀ ਕਾਰਨ ਨਹੀਂ ਹੋ ਸਕੀ। ਇਹ ਪਟੀਸ਼ਨ ਨਮਹ ਨਾਮੀ ਦਿੱਲੀ ਨੇ ਕਿਸਾਨ ਵਲੋਂ ਕੋਰਟ ਵਿਚ ਪਾਈ ਗਈ ਹੈ ਤੇ ਸੰਵਿਧਾਨ ਦੇ ਆਰਟੀਕਲ 1 ਵਿਚ ਬਦਲਾਅ ਦੀ ਮੰਗ ਕੀਤੀ ਗਈ ਹੈ।
Justice SA Bobde
ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਐਸਏ ਬੋਬਡੇ ਦੀ ਬੈਂਚ ਕਰੇਗੀ। ਪਟੀਸ਼ਨ ਦਾਇਰ ਕਰਨ ਵਾਲੇ ਨਮਹ ਦਾ ਕਹਿਣਾ ਹੈ ਕਿ ਇੰਡੀਆ ਨੂੰ ਹਟਾ ਕੇ ਭਾਰਤ ਨਾਂ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇੰਡੀਆ ਨਾਂ ਅੰਗਰੇਜ਼ਾਂ ਦੀ ਗ਼ੁਲਾਮੀ ਦਾ ਪ੍ਰਤੀਕ ਹੈ। ਦੇਸ਼ ਦਾ ਨਾਂ ਅੰਗਰੇਜ਼ੀ ਵਿਚ ਵੀ ਭਾਰਤੀਕਰਨ ਨਾਲ ਲੋਕਾਂ ਵਿਚ ਰਾਸ਼ਟਰੀ ਭਾਵਨਾ ਵਧੇਗੀ ਅਤੇ ਦੇਸ਼ ਨੂੰ ਵਖਰੀ ਪਛਾਣ ਮਿਲੇਗੀ।