ਜੇਕਰ ਯਾਤਰੀ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਬਾਹਰ ਕੱਢ ਦਿਓ- ਦਿੱਲੀ ਹਾਈਕੋਰਟ
Published : Jun 4, 2022, 1:16 pm IST
Updated : Jun 4, 2022, 1:16 pm IST
SHARE ARTICLE
 Delhi High Court
Delhi High Court

'ਨੋ ਫਲਾਈ ਲਿਸਟ 'ਚ ਪਾ ਦਿਓ'

 

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਹਵਾਈ ਅੱਡਿਆਂ ਅਤੇ ਉਡਾਣਾਂ ਵਿੱਚ ਕੋਵਿਡ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਕਾਰਜਕਾਰੀ ਚੀਫ਼ ਜਸਟਿਸ ਵਿਪਿਨ ਸਾਂਘੀ ਦੀ ਬੈਂਚ ਨੇ ਕਿਹਾ ਕਿ ਜੋ ਲੋਕ ਹਵਾਈ ਅੱਡੇ ਅਤੇ ਹਵਾਈ ਜਹਾਜ਼ ਵਿੱਚ ਮਾਸਕ ਨਹੀਂ ਪਹਿਨਦੇ ਹਨ, ਉਨ੍ਹਾਂ ਨੂੰ ਭਾਰੀ ਜੁਰਮਾਨਾ ਕੀਤਾ ਜਾਣਾ ਚਾਹੀਦਾ ਹੈ। ਬੈਂਚ ਨੇ ਕਿਹਾ ਕਿ ਨਿਯਮਾਂ ਦੀ ਪਾਲਣਾ ਹੋਣੀ ਚਾਹੀਦੀ ਹੈ। ਜੇਕਰ ਕੋਈ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਨੂੰ ਹਵਾਈ ਅੱਡੇ ਜਾਂ ਜਹਾਜ਼ ਤੋਂ ਬਾਹਰ  ਕੱਢ ਦਿੱਤਾ ਜਾਵੇ।

Delhi High CourtDelhi High Court

 

ਹਵਾਈ ਯਾਤਰਾ ਦੌਰਾਨ ਕੋਵਿਡ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਦਿੱਲੀ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦਾ ਹੁਕਮ ਜਾਰੀ ਕੀਤਾ ਹੈ। ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਅਦਾਲਤ ਨੂੰ ਦੱਸਿਆ ਕਿ ਜਹਾਜ਼ ਵਿੱਚ ਖਾਣਾ ਖਾਂਦੇ ਸਮੇਂ ਮਾਸਕ ਉਤਾਰਨ ਦੀ ਛੋਟ ਦਿੱਤੀ ਗਈ ਹੈ।

 

 

Corona Virus Corona Virus

ਕੋਰਟ ਨੇ ਕਿਹਾ- ਏਅਰਲਾਈਨਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਆਦੇਸ਼ ਦਾ ਸਖਤੀ ਨਾਲ ਪਾਲਣ ਕੀਤਾ ਜਾਵੇ। ਅਜਿਹੀ ਸਥਿਤੀ ਵਿੱਚ ਡੀਜੀਸੀਏ ਨੂੰ ਵੀ ਇੱਕ ਵੱਖਰੀ ਗਾਈਡਲਾਈਨ ਜਾਰੀ ਕਰਨੀ ਚਾਹੀਦੀ ਹੈ। ਇਹ ਦਿਸ਼ਾ-ਨਿਰਦੇਸ਼ ਹਵਾਈ ਅੱਡੇ ਦੇ ਅਧਿਕਾਰੀਆਂ, ਜਹਾਜ਼ ਵਿੱਚ ਮੌਜੂਦ ਸਟਾਫ, ਕੈਪਟਨ, ਪਾਇਲਟਾਂ ਨੂੰ ਭੇਜੇ ਜਾਣੇ ਚਾਹੀਦੇ ਹਨ। ਇਸ ਵਿੱਚ ਸਫਾਈ ਅਤੇ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲੇ ਯਾਤਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਅਜਿਹੇ ਯਾਤਰੀਆਂ ਨੂੰ ਨੋ ਫਲਾਈ ਲਿਸਟ ਵਿੱਚ ਰੱਖਿਆ ਜਾਣਾ ਚਾਹੀਦਾ ਹੈ।

ਉਡਾਣਾਂ ਅਤੇ ਹਵਾਈ ਅੱਡਿਆਂ 'ਤੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਨੂੰ ਲੈ ਕੇ ਦਿੱਲੀ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸੇ ਦੇ ਜਵਾਬ 'ਚ ਅਦਾਲਤ ਨੇ ਇਹ ਹੁਕਮ ਦਿੱਤਾ ਹੈ। ਏਸੀਜੇ ਵਿਪਿਨ ਸਾਂਘੀ ਨੇ ਕਿਹਾ ਕਿ ਇਸ ਆਦੇਸ਼ ਦਾ ਮਕਸਦ ਕੋਵਿਡ ਦੇ ਖਤਰੇ ਨੂੰ ਘੱਟ ਕਰਨਾ ਹੈ। ACJ ਨੇ ਕਿਹਾ ਕਿ ਤੁਸੀਂ ਕੁਝ ਖਾਣ ਜਾਂ ਪੀਣ ਲਈ ਆਪਣਾ ਮਾਸਕ ਉਤਾਰ ਸਕਦੇ ਹੋ। ਫਲਾਈਟ 'ਚ ਮਾਸਕ ਪਾਉਣਾ ਪਹਿਲਾਂ ਤੋਂ ਹੀ ਨਿਯਮਾਂ 'ਚ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM
Advertisement