
ਪੀਐਮਓ ਅਨੁਸਾਰ ਵਾਤਾਵਰਣ ਪ੍ਰਤੀ ਚੇਤੰਨ ਜੀਵਨ ਸ਼ੈਲੀ ਅਪਣਾਉਣ ਲਈ ਦੁਨੀਆ ਭਰ ਦੇ ਲੋਕਾਂ, ਭਾਈਚਾਰਿਆਂ ਅਤੇ ਸੰਗਠਨਾਂ ਨੂੰ ਪ੍ਰਭਾਵਿਤ ਕਰਨ 'ਤੇ ਜ਼ੋਰ ਦਿੱਤਾ ਜਾਵੇਗਾ।
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਸ਼ਾਮ 6 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਗਲੋਬਲ ਪਹਿਲਕਦਮੀ 'ਲਾਈਫ ਸਟਾਈਲ ਫਾਰ ਦਿ ਐਨਵਾਇਰਮੈਂਟ (ਲਾਈਫ) ਮੂਵਮੈਂਟ' ਦੀ ਸ਼ੁਰੂਆਤ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ। ਪੀਐਮਓ ਅਨੁਸਾਰ ਵਾਤਾਵਰਣ ਪ੍ਰਤੀ ਚੇਤੰਨ ਜੀਵਨ ਸ਼ੈਲੀ ਅਪਣਾਉਣ ਲਈ ਦੁਨੀਆ ਭਰ ਦੇ ਲੋਕਾਂ, ਭਾਈਚਾਰਿਆਂ ਅਤੇ ਸੰਗਠਨਾਂ ਨੂੰ ਪ੍ਰਭਾਵਿਤ ਕਰਨ 'ਤੇ ਜ਼ੋਰ ਦਿੱਤਾ ਜਾਵੇਗਾ। ਇਸ ਵਿਸ਼ੇਸ਼ ਸਮਾਗਮ ਵਿਚ ਅਕਾਦਮਿਕ, ਯੂਨੀਵਰਸਿਟੀਆਂ ਅਤੇ ਖੋਜ ਸੰਸਥਾਵਾਂ ਆਦਿ ਤੋਂ ਵਿਚਾਰਾਂ ਅਤੇ ਸੁਝਾਵਾਂ ਨੂੰ ਸੱਦਾ ਦੇਣ ਦੇ ਨਾਲ 'ਲਾਈਫ ਗਲੋਬਲ ਕਾਲ ਫਾਰ ਪੇਪਰਜ਼' ਲਾਂਚ ਕੀਤਾ ਜਾਵੇਗਾ।
PM Modi
ਪ੍ਰੋਗਰਾਮ ਦੌਰਾਨ ਪੀਐੱਮ ਮੋਦੀ ਭਾਸ਼ਣ ਵੀ ਦੇਣਗੇ। ਬਿਲ ਅਤੇ ਮੇਲਿੰਡਾ ਗੇਟਸ ਫਾਊਂਡੇਸ਼ਨ ਦੇ ਸਹਿ-ਚੇਅਰ ਬਿਲ ਗੇਟਸ ਵੀ ਇਸ ਸਮਾਗਮ ਵਿਚ ਹਿੱਸਾ ਲੈਣਗੇ। ਜਲਵਾਯੂ ਅਰਥ ਸ਼ਾਸਤਰੀ ਲਾਰਡ ਨਿਕੋਲਸ ਸਟਰਨ, ਨਿਊਜ ਥਿਊਰੀ ਲੇਖਕ ਪ੍ਰੋਫੈਸਰ ਕੈਸ ਸਨਸਟੀਨ, ਵਰਲਡ ਰਿਸੋਰਸਜ਼ ਇੰਸਟੀਚਿਊਟ ਦੇ ਸੀਈਓ ਅਤੇ ਪ੍ਰਧਾਨ ਅਨਿਰੁਧ ਦਾਸਗੁਪਤਾ ਇਸ ਸਮਾਗਮ ਵਿਚ ਸ਼ਾਮਲ ਹੋਣਗੇ।