
ਮਾਪਿਆਂ ਨੇ ਦਰਜ ਕਰਵਾਈ ਐਫ਼.ਆਈ.ਆਰ.
ਕੈਥਲ : ਹਰਿਆਣਾ ਦੇ ਕੈਥਲ ਦੇ ਰਾਜੌਂਦ ਇਲਾਕੇ ਦੇ ਇਕ ਪਿੰਡ ਵਿਚ ਇਕ ਨਾਬਾਲਗ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਪਹਿਲਾਂ ਨਾਬਾਲਗ ਨੂੰ ਵਿਆਹ ਦਾ ਬਹਾਨਾ ਲਗਾਇਆ। ਇਸ ਤੋਂ ਬਾਅਦ ਉਸ ਨੂੰ ਭਰੋਸੇ 'ਚ ਲੈ ਕੇ ਉਸ ਨਾਲ ਦੁਬਾਰਾ ਬਲਾਤਕਾਰ ਕੀਤਾ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ, ਅਜੇ ਤਕ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ: ਦਿੱਲੀ ਹੱਤਿਆਕਾਂਡ ਦੀ ਪੋਸਟ ਮਾਰਟਮ ਰਿਪੋਰਟ 'ਚ ਖ਼ੁਲਾਸਾ, ਨਾਬਾਲਗ ਦੇ ਸਰੀਰ 'ਚੋਂ ਬਾਹਰ ਨਿਕਲੀਆਂ ਆਂਦਰਾਂ!
ਨਾਬਾਲਗ ਲੜਕੀ ਦੇ ਰਿਸ਼ਤੇਦਾਰਾਂ ਨੇ ਰਜੌਂਦਾ ਪੁਲਿਸ ਨੂੰ ਦਿਤੀ ਸ਼ਿਕਾਇਤ 'ਚ ਦਸਿਆ ਕਿ ਦੋਸ਼ੀ ਤਰਸੇਮ ਦੀ ਉਨ੍ਹਾਂ ਦੀ ਲੜਕੀ ਨਾਲ ਕਈ ਮਹੀਨੇ ਪਹਿਲਾਂ ਜਾਣ-ਪਛਾਣ ਹੋਈ ਸੀ। ਉਸ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦਿਤਾ। ਇਸ ਤੋਂ ਬਾਅਦ 21 ਫਰਵਰੀ ਨੂੰ ਤਰਸੇਮ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨਾਲ ਬਲਾਤਕਾਰ ਕੀਤਾ।
ਜਾਂਚ ਅਧਿਕਾਰੀ ਏ.ਐਸ.ਆਈ. ਸੁਦੇਸ਼ ਨੇ ਦਸਿਆ ਕਿ ਪੀੜਤਾ ਦੇ ਬਿਆਨ ਦਰਜ ਕਰ ਕੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਗਿਆ ਹੈ।