
1 ਅਗਸਤ 2000 ਨੂੰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸੰਵਾਸਿਨੀ ਘਟਨਾ ਦੇ ਸਬੰਧ ਵਿਚ ਜ਼ਿਲ੍ਹਾ ਹੈੱਡਕੁਆਰਟਰ 'ਤੇ ਪ੍ਰਦਰਸ਼ਨ ਕੀਤਾ ਸੀ
ਵਾਰਾਣਸੀ: ਉਤਰ ਪ੍ਰਦੇਸ਼ ਦੀ ਵਾਰਾਣਸੀ ਐਮ.ਪੀ.-ਐਮ.ਐਲ.ਏ. ਅਦਾਲਤ ਨੇ ਕਾਂਗਰਸੀ ਆਗੂ ਰਣਦੀਪ ਸਿੰਘ ਸੁਰਜੇਵਾਲਾ ਵਿਰੁਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸੁਰਜੇਵਾਲਾ ਨੂੰ ਪੇਸ਼ ਹੋਣ ਦਾ ਹੁਕਮ ਦਿਤਾ ਹੈ। ਅਦਾਲਤ ਨੇ ਚੱਕਾ ਜਾਮ, ਹੈੱਡਕੁਆਰਟਰ 'ਤੇ ਪ੍ਰਦਰਸ਼ਨ ਅਤੇ ਸਰਕਾਰੀ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ 'ਚ ਇਹ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 9 ਜੂਨ ਨੂੰ ਹੋਵੇਗੀ।
ਇਹ ਵੀ ਪੜ੍ਹੋ: ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਕਰੀਬ 9 ਕਿੱਲੋ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਕੀਤਾ ਕਾਬੂ
ਰਣਦੀਪ ਸਿੰਘ ਸੁਰਜੇਵਾਲਾ 2000 ਵਿਚ ਜ਼ਿਲ੍ਹਾ ਹੈੱਡਕੁਆਰਟਰ 'ਤੇ ਸੰਵਾਸਿਨੀ ਕਾਂਡ ਦੇ ਵਿਰੋਧ ਵਿਚ ਪ੍ਰਦਰਸ਼ਨ ਦੌਰਾਨ ਸਰਕਾਰੀ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁਲਜ਼ਮ ਹਨ। ਸੁਰਜੇਵਾਲਾ ਦੇ ਵਕੀਲ ਨੇ ਦਸਿਆ ਕਿ ਇਸ ਮਾਮਲੇ 'ਚ ਉਨ੍ਹਾਂ ਨੂੰ ਚਾਰਜਸ਼ੀਟ ਤੋਂ ਮੁਕਤ ਕਰਨ ਲਈ ਇਲਾਹਾਬਾਦ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਦੇ ਨਾਲ ਹੀ ਕੋਰਟ ਵਲੋਂ ਗ਼ੈਰ-ਜ਼ਮਾਨਤੀ ਵਾਰੰਟ ਪਹਿਲਾਂ ਤੋਂ ਜਾਰੀ ਹਨ।
ਇਹ ਵੀ ਪੜ੍ਹੋ: ਜ਼ਮੀਨ ਦੇ ਲਾਲਚ 'ਚ ਬੇਔਲਾਦ ਮਾਸੀ ਤੇ ਮਾਸੜ ਦਾ ਕਤਲ ਕਰਨ ਵਾਲੇ ਦੋਸ਼ੀ ਭਾਣਜੇ ਨੂੰ ਉਮਰਕੈਦ
ਜ਼ਿਕਰਯੋਗ ਹੈ ਕਿ 21 ਅਗਸਤ 2000 ਨੂੰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸੰਵਾਸਿਨੀ ਘਟਨਾ ਦੇ ਸਬੰਧ ਵਿਚ ਜ਼ਿਲ੍ਹਾ ਹੈੱਡਕੁਆਰਟਰ 'ਤੇ ਪ੍ਰਦਰਸ਼ਨ ਕੀਤਾ ਸੀ। ਉਸ ਵੇਲੇ ਦੇ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਰਣਦੀਪ ਸਿੰਘ ਸੁਰਜੇਵਾਲਾ ਅਤੇ ਸੂਬਾ ਪ੍ਰਧਾਨ ਐਸ.ਪੀ. ਗੋਸਵਾਮੀ ਦੀ ਅਗਵਾਈ ਹੇਠ ਵਰਕਰਾਂ ਨੇ ਕਮਿਸ਼ਨਰ ਦਫ਼ਤਰ ਵਿਚ ਹੰਗਾਮਾ ਕੀਤਾ। ਉਨ੍ਹਾਂ ਵਿਰੁਧ ਭੰਨਤੋੜ ਦੇ ਨਾਲ-ਨਾਲ ਦਸਤਾਵੇਜ਼ਾਂ ਨੂੰ ਨੁਕਸਾਨ ਪਹੁੰਚਾਉਣ ਅਤੇ ਪਥਰਾਅ ਕਰਨ ਦੇ ਵੀ ਇਲਜ਼ਾਮ ਹਨ।