Lok Sabha Election Results 2024 : ਕੌਣ ਬਣੇਗਾ ਦੇਸ਼ ਦਾ ਅਗਲਾ PM ? ਮੋਦੀ ਲਗਾਉਣਗੇ ਹੈਟ੍ਰਿਕ ਜਾਂ 'ਇੰਡੀਆ ਗੱਠਜੋੜ' ਨੂੰ ਮਿਲੇਗੀ ਸੱਤਾ
Published : Jun 4, 2024, 7:39 am IST
Updated : Jun 4, 2024, 7:39 am IST
SHARE ARTICLE
Lok Sabha Election Result 2024
Lok Sabha Election Result 2024

ਦੇਸ਼ ਦੀਆਂ 18ਵੀਆਂ ਲੋਕ ਸਭਾ ਚੋਣਾਂ ਵਿੱਚ ਸੱਤ ਪੜਾਵਾਂ ਦੀ ਵੋਟਿੰਗ ਤੋਂ ਬਾਅਦ ਅੱਜ ਨਤੀਜਿਆਂ ਦਾ ਦਿਨ

 Lok Sabha Election Results 2024 : ਦੇਸ਼ ਦੀਆਂ 18ਵੀਆਂ ਲੋਕ ਸਭਾ ਚੋਣਾਂ ਵਿੱਚ ਸੱਤ ਪੜਾਵਾਂ ਦੀ ਵੋਟਿੰਗ ਤੋਂ ਬਾਅਦ ਅੱਜ ਨਤੀਜਿਆਂ ਦਾ ਦਿਨ ਹੈ। ਅੱਜ ਸ਼ਾਮ ਤੱਕ ਤਸਵੀਰ ਸਪੱਸ਼ਟ ਹੋ ਜਾਵੇਗੀ ਕਿ ਨਰਿੰਦਰ ਮੋਦੀ ਕੇਂਦਰ ਸਰਕਾਰ ਵਿੱਚ ਹੈਟ੍ਰਿਕ ਲਗਾਉਣਗੇ ਜਾਂ 'ਇੰਡੀਆ ਗੱਠਜੋੜ' ਦੀ ਏਕਤਾ ਆਪਣੀ ਤਾਕਤ ਦਿਖਾਏਗੀ। 

ਵੱਖ -ਵੱਖ ਐਗਜ਼ਿਟ ਪੋਲਾਂ ਮੁਤਾਬਕ ਭਾਜਪਾ ਦੀ ਅਗਵਾਈ ਵਾਲੀ NDA ਨੂੰ ਜ਼ਬਰਦਸਤ ਬਹੁਮਤ ਮਿਲਣ ਦੀ ਸੰਭਾਵਨਾ ਹੈ। ਜੇਕਰ ਐਨਡੀਏ ਚੋਣਾਂ ਜਿੱਤ ਜਾਂਦੀ ਹੈ ਤਾਂ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਚੋਣਾਂ ਜਿੱਤ ਕੇ ਪ੍ਰਧਾਨ ਮੰਤਰੀ ਬਣਨ ਵਾਲੇ ਜਵਾਹਰ ਲਾਲ ਨਹਿਰੂ ਤੋਂ ਬਾਅਦ ਦੇਸ਼ ਦੇ ਦੂਜੇ ਨੇਤਾ ਬਣ ਜਾਣਗੇ। ਫਿਲਹਾਲ ਪੂਰੇ ਦੇਸ਼ ਦੀਆਂ ਨਜ਼ਰਾਂ ਅੱਜ ਦੇ ਨਤੀਜਿਆਂ 'ਤੇ ਟਿਕੀਆਂ ਹੋਈਆਂ ਹਨ। 28 ਰਾਜਾਂ ਅਤੇ 8 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 543 ਸੀਟਾਂ 'ਤੇ ਸਵੇਰੇ 8 ਵਜੇ ਤੋਂ ਗਿਣਤੀ ਸ਼ੁਰੂ ਹੋਵੇਗੀ।

ਚੋਣ ਕਮਿਸ਼ਨ ਮੁਤਾਬਕ ਲੋਕ ਸਭਾ ਚੋਣਾਂ ਦੇ ਨਾਲ-ਨਾਲ ਆਂਧਰਾ ਪ੍ਰਦੇਸ਼ ਅਤੇ ਉੜੀਸਾ ਵਿਧਾਨ ਸਭਾ ਅਤੇ ਵਿਧਾਨ ਸਭਾ ਉਪ ਚੋਣਾਂ ਦੀ ਗਿਣਤੀ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਪ੍ਰਣਾਲੀ, ਗਿਣਤੀ ਪ੍ਰਕਿਰਿਆ ਅਤੇ ਈਵੀਐਮ ਅਤੇ ਪੇਪਰ ਟਰੇਲ ਮਸ਼ੀਨਾਂ ਬਾਰੇ ਵੀ ਹਦਾਇਤਾਂ ਜਾਰੀ ਕੀਤੀਆਂ ਹਨ। ਪੋਸਟਲ ਬੈਲਟ ਦੀ ਗਿਣਤੀ ਸਭ ਤੋਂ ਪਹਿਲਾਂ ਰਿਟਰਨਿੰਗ ਅਫਸਰ ਦੇ ਮੇਜ਼ 'ਤੇ ਸ਼ੁਰੂ ਹੋਵੇਗੀ। ਇਸ ਵਾਰ ਚੋਣ ਪ੍ਰਕਿਰਿਆ 46 ਦਿਨ ਤੱਕ ਚੱਲੀ। ਗਿਣਤੀ ਵਾਲੀਆਂ ਥਾਵਾਂ 'ਤੇ ਡਿਜੀਟਲ ਡਿਸਪਲੇ ਪੈਨਲਾਂ ਰਾਹੀਂ ਰੁਝਾਨ ਅਤੇ ਨਤੀਜੇ ਵੀ ਦਿਖਾਏ ਜਾਣਗੇ। ਇਸ ਵਾਰ 96.88 ਕਰੋੜ ਵੋਟਰਾਂ ਵਿੱਚੋਂ 64.2 ਕਰੋੜ (66.3%) ਨੇ ਵੋਟ ਪਾ ਕੇ ਰਿਕਾਰਡ ਬਣਾਇਆ ਹੈ। ਇਸ ਤੋਂ ਪਹਿਲਾਂ 2 ਜੂਨ ਨੂੰ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਗਏ ਸਨ।

ਸਰਵੇਖਣ 'ਚ ਭਾਜਪਾ ਨੂੰ ਭਾਰੀ ਬਹੁਮਤ ਮਿਲਿਆ  


ਐਗਜ਼ਿਟ ਪੋਲ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਕੇਂਦਰ ਦੀ ਸੱਤਾ ਸੰਭਾਲਣ ਜਾ ਰਹੇ ਹਨ। ਸਰਵੇਖਣ ਵਿੱਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ NDA  ਨੂੰ ਭਾਰੀ ਬਹੁਮਤ ਮਿਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਐਨਡੀਏ ਨੂੰ 361 ਤੋਂ 401 ਸੀਟਾਂ ਮਿਲਣ ਦੀ ਉਮੀਦ ਹੈ। ਵਿਰੋਧੀ ਧਿਰ ਨੂੰ 131 ਤੋਂ 166 ਸੀਟਾਂ ਮਿਲ ਸਕਦੀਆਂ ਹਨ। ਬਾਕੀਆਂ ਕੋਲ ਸਿਰਫ਼ 8-20 ਸੀਟਾਂ ਹੋ ਸਕਦੀਆਂ ਹਨ।

ਦੱਸ ਦੇਈਏ ਕਿ 2019 ਦੀਆਂ ਚੋਣਾਂ ਵਿੱਚ ਭਾਜਪਾ ਨੇ 303 ਸੀਟਾਂ ਜਿੱਤੀਆਂ ਸਨ, ਜਦੋਂ ਕਿ ਐਨਡੀਏ ਨੇ 353 ਸੀਟਾਂ ਜਿੱਤੀਆਂ ਸਨ। ਕਾਂਗਰਸ ਨੂੰ 53 ਅਤੇ ਸਹਿਯੋਗੀ ਪਾਰਟੀਆਂ ਨੂੰ 38 ਸੀਟਾਂ ਮਿਲੀਆਂ ਹਨ। 2014 ਵਿੱਚ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ 543 ਵਿੱਚੋਂ 282 ਸੀਟਾਂ ਜਿੱਤੀਆਂ ਸਨ। ਇਸ ਲੋਕ ਸਭਾ ਚੋਣ ਵਿੱਚ ਭਾਜਪਾ ਦਾ ਮੁਕਾਬਲਾ ਕਰਨ ਲਈ ਵਿਰੋਧੀ ਪਾਰਟੀਆਂ ਨੇ ‘ਇੰਡੀਆ’ ਗੱਠਜੋੜ  ਦਾ ਗਠਨ ਕੀਤਾ ਹੈ ਅਤੇ ਕਈ ਰਾਜਾਂ ਵਿੱਚ ਭਾਜਪਾ ਦੇ ਉਮੀਦਵਾਰਾਂ ਵਿਰੁੱਧ ਉਮੀਦਵਾਰ ਦਿੱਤੇ ਹਨ। ਸਾਰੇ ਗੇੜਾਂ ਵਿੱਚ ਵੋਟਿੰਗ ਤੋਂ ਬਾਅਦ ਵਿਰੋਧੀ ਧਿਰ ਨੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਦਾਅਵਾ ਕੀਤਾ ਕਿ ‘ਇੰਡੀਆ’ ਗੱਠਜੋੜ ਵਿੱਚ ਸ਼ਾਮਲ ਪਾਰਟੀਆਂ ਨੂੰ 295 ਸੀਟਾਂ ਮਿਲ ਰਹੀਆਂ ਹਨ ਅਤੇ ਉਹ ਸਰਕਾਰ ਬਣਾਉਣ ਜਾ ਰਹੀਆਂ ਹਨ।

Location: India, Delhi

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement