
ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ ਤੋਂ ਬਾਅਦ ਮੁੰਬਈ ਪੁਲਿਸ ਨੇ ਮੰਗਲਵਾਰ ਨੂੰ ਕਾਂਗਰਸ ਬੁਲਾਰੀ ਪ੍ਰਿਯੰਕਾ ਚਤੁਰਵੇਦੀ ਦੀ ਬੇਟੀ ਨੂੰ ਬਲਾਤਕਾਰ ...
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ ਤੋਂ ਬਾਅਦ ਮੁੰਬਈ ਪੁਲਿਸ ਨੇ ਮੰਗਲਵਾਰ ਨੂੰ ਕਾਂਗਰਸ ਬੁਲਾਰੀ ਪ੍ਰਿਯੰਕਾ ਚਤੁਰਵੇਦੀ ਦੀ ਬੇਟੀ ਨੂੰ ਬਲਾਤਕਾਰ ਦੀ ਧਮਕੀ ਦੇਣ 'ਤੇ ਟਵਿੱਟਰ ਦੇ ਇਕ ਅਣਪਛਾਤੇ ਵਰਤੋਂ ਕਰਤਾ ਵਿਰੁਧ ਮਾਮਲਾ ਦਰਜ ਕੀਤਾ। ਪੁਲਿਸ ਉਪ ਕਮਿਸ਼ਨਰ ਦੀਪਕ ਦੇਵਰਾਜ ਨੇ ਕਿਹਾ ਕਿ ਗੋਰੇਗਾਓਂ ਪੁਲਿਸ ਨੇ ਭਾਰਤੀ ਦੰਡ ਵਿਧਾਨ ਦੀ ਧਾਰਾ 509 ਅਤੇ ਸੂਚਨਾ ਤਕਨੀਕ ਕਾਨੂੰਨ ਅਤੇ ਬਾਲ ਯੌਨ ਅਪਰਾਧ ਰੋਕਥਾਮ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ।
priyanka chaturvediਉਨ੍ਹਾਂ ਕਿਹਾ ਕਿ ਟਵਿੱਟਰ ਹੈਂਡਲ 'ਐਟਗਰੀਸ਼ਕੇ16505' ਦੀ ਵਰਤੋਂ ਕਰਨ ਵਾਲੇ ਇਕ ਅਣਪਛਾਤੇ ਵਿਅਕਤੀ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਿਯੰਕਾ ਨੇ ਕਲ ਪੁਲਿਸ ਵਿਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ਟਵਿੱਟਰ ਹੈਂਡਲ ਤੋਂ ਕੀਤੇ ਗਏ ਟਵੀਟ ਵਿਚ ਕਿਹਾ ਗਿਆ ਸੀ ਕਿ ਉਹ ਪ੍ਰਿਯੰਕਾ ਦੀ ਦਸ ਸਾਲ ਦੀ ਬੇਟੀ ਦਾ ਬਲਾਤਕਾਰ ਕਰੇਗਾ। ਕਾਂਗਰਸੀ ਬੁਲਾਰੇ ਨੇ ਅਪਣੀ ਸ਼ਿਕਾਇਤ ਵਿਚ ਕਿਹਾ ਕਿ ਪ੍ਰੋਫਾਈਲ ਪਿਕਚਰ ਵਿਚ ਭਗਵਾਨ ਰਾਮ ਦੀ ਤਸਵੀਰ ਲਗਾਉਣ ਦੇ ਬਾਵਜੂਦ ਅਣਪਛਾਤੇ ਟਵਿੱਟਰ ਟ੍ਰੋਲ ਨੇ ਇਸ ਤਰ੍ਹਾਂ ਦੀ ਧਮਕੀ ਦੇਣ ਤੋਂ ਪਹਿਲਾਂ ਦੋ ਵਾਰ ਨਹੀਂ ਸੋਚਿਆ।
priyanka chaturvediਕਾਂਗਰਸ ਦੇ ਸੀਨੀਅਰ ਨੇਤਾ ਅਹਿਮਦ ਪਟੇਲ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਕਾਂਗਰਸੀ ਬੁਲਾਰੇ ਪ੍ਰਿਯੰਕਾ ਚਤੁਰਵੇਦੀ ਨੂੰ ਸੋਸ਼ਲ ਮੀਡੀਆ ਵਿਚ ਟ੍ਰੋਲ ਕੀਤੇ ਜਾਣ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਜੇਕਰ ਸਰਕਾਰ ਅਪਣੇ ਮੰਤਰੀਆਂ ਦਾ ਬਚਾਅ ਨਹੀਂ ਪਾ ਰਹੀ ਹੈ ਤਾਂ ਆਮ ਜਨਤਾ ਦੀ ਗੱਲ ਤਾਂ ਬਹੁਤ ਦੂਰ ਦੀ ਗੱਲ ਹੈ। ਪਟੇਲ ਨੇ ਟਵੀਟ ਕਰ ਕੇ ਕਿਹਾ ਕਿ ਸੁਸ਼ਮਾ ਸਵਰਾਜ, ਪ੍ਰਿਯੰਕਾ ਚਤੁਰਵੇਦੀ ਅਤੇ ਕਈ ਹੋਰ ਔਰਤਾਂ ਨੂੰ ਅਪਸ਼ਬਦ ਕਿਹਾ ਜਾਣਾ ਰਾਸ਼ਟਰੀ ਸ਼ਰਮ ਦਾ ਵਿਸ਼ਾ ਹੈ।
priyanka chaturvediਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੋਰਨਾਂ ਕਾਂਗਰਸੀ ਨੇਤਾਵਾਂ ਨੇ ਵੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸੋਸ਼ਲ ਮੀਡੀਆ 'ਤੇ ਕੋਈ ਕੰਟਰੋਲ ਨਹੀਂ ਹੈ। ਕਾਂਗਰਸੀ ਨੇਤਾਵਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਕੇਂਦਰੀ ਸੱਤਾ ਵਿਚ ਮੋਦੀ ਸਰਕਾਰ ਆਈ ਹੈ, ਉਦੋਂ ਤੋਂ ਅਪਰਾਧ ਦਾ ਗ੍ਰਾਫ਼ ਪਹਿਲਾਂ ਨਾਲੋਂ ਜ਼ਿਆਦਾ ਵਧ ਗਿਆ ਹੈ। ਕਾਂਗਰਸੀ ਨੇਤਾਵਾਂ ਨੇ ਕਿਹਾ ਕਿ ਆਧਾਰ ਡੈਟਾ ਲੀਕ, ਈਵੀਐਮ ਡੈਟਾ ਲੀਕ ਵਰਗੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਜੋ ਸਰਕਾਰ ਦੀ ਨਾਕਾਮੀ ਨੂੰ ਸਾਬਤ ਕਰਦੀਆਂ ਹਨ।