ਪਾਕਿਸਤਾਨ ਵਿਚ ਦਰਦਨਾਕ ਹਾਦਸਾ, 29 ਮੌਤਾਂ, ਬਹੁਤੇ ਸਿੱਖ ਯਾਤਰੀ
Published : Jul 4, 2020, 7:29 am IST
Updated : Jul 4, 2020, 7:45 am IST
SHARE ARTICLE
Train accident at Sheikhupura
Train accident at Sheikhupura

ਗੇਟ-ਰਹਿਤ ਫਾਟਕ 'ਤੇ ਰੇਲ ਅਤੇ ਮਿੰਨੀ ਬੱਸ ਟਕਰਾਈ

ਲਾਹੌਰ : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸ਼ੁਕਰਵਾਰ ਨੂੰ ਮਿੰਨੀ ਬੱਸ ਦੇ ਰੇਲ ਗੱਡੀ ਨਾਲ ਟਕਰਾਅ ਜਾਣ ਕਾਰਨ 29 ਜਣਿਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਬਹੁਤੇ ਸਿੱਖ ਯਾਤਰੀ ਸਨ। ਅਧਿਕਾਰੀਆਂ ਨੇ ਦਸਿਆ ਕਿ ਕਰਾਚੀ ਤੋਂ ਲਾਹੌਰ ਜਾ ਰਹੀ ਸ਼ਾਹ ਹੁਸੈਨ ਐਕਸਪ੍ਰੈਸ ਨੇ ਦੁਪਹਿਰ ਡੇਢ ਵਜੇ ਫ਼ਾਰੂਕਾਬਾਦ ਵਿਚ ਰੋਡੇ ਫਾਟਕ 'ਤੇ ਮਿੰਨੀ ਬੱਸ ਨੂੰ ਟੱਕਰ ਮਾਰ ਦਿਤੀ। ਬੱਸ ਵਿਚ ਸਿੱਖ ਸ਼ਰਧਾਲੂ ਸਵਾਰ ਸਨ।

Train accident at SheikhupuraTrain accident at Sheikhupura

ਘਟਨਾ ਵਾਲੀ ਥਾਂ ਲਾਹੌਰ ਤੋਂ ਲਗਭਗ 60 ਕਿਲੋਮੀਟਰ ਦੂਰ ਹੈ। ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ ਦੇ ਬੁਲਾਰੇ ਆਮਿਰ ਹਾਸ਼ਮੀ ਨੇ ਦਸਿਆ ਕਿ ਹਾਦਸੇ ਵਿਚ ਘੱਟੋ ਘੱਟ 29 ਜਣਿਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਬਹੁਤੇ ਪਾਕਿਸਤਾਨੀ ਸਿੱਖ ਸਨ।  ਸੂਤਰਾਂ ਮੁਤਾਬਕ 29 ਮ੍ਰਿਤਕਾਂ ਵਿਚ 19 ਸਿੱਖ ਸਨ। 15 ਸ਼ਰਧਾਲੂਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 10 ਜਣੇ ਜ਼ਖ਼ਮੀ ਹਨ ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਾ ਦਿਤਾ ਗਿਆ ਹੈ।

Train accident at SheikhupuraTrain accident at Sheikhupura

ਰੇਲਵੇ ਅਧਿਕਾਰੀਆਂ ਨੈ ਦਸਿਆ ਕਿ ਹਾਦਸੇ ਦਾ ਕਾਰਨ ਗੇਟ-ਰਹਿਤ ਰੇਲਵੇ ਕਰਾਸਿੰਗ ਸੀ। ਇਥੇ ਤੇਜ਼ ਰਫ਼ਤਾਰ ਸ਼ਾਹ ਹੁਸੈਨ ਐਕਸਪ੍ਰੈਸ ਨਿਕਲਣ ਵਾਲੀ ਸੀ। ਇਸੇ ਦੌਰਾਨ ਬੱਸ ਡਰਾਈਵਰ ਨੇ ਵੀ ਰੇਲਵੇ ਲਾਈਨ ਪਾਰ ਕਰਨ ਦੀ ਕੋਸ਼ਿਸ਼ ਕੀਤੀ ਕਿ ਉਧਰੋਂ ਤੇਜ਼ੀ ਨਾਲ ਗੱਡੀ ਆ ਗਈ ਤੇ ਹਾਦਸਾ ਵਾਪਰ ਗਿਆ।
ਹਾਸ਼ਮੀ ਨੇ ਦਸਿਆ, 'ਬੱਸ ਸਿੱਖ ਸ਼ਰਧਾਲੂਆਂ ਨੂੰ ਫ਼ਰੂਕਾਬਾਦ ਵਿਚ ਗੁਰਦਵਾਰਾ ਸੱਚਾ ਸੌਦਾ ਲਿਜਾ ਰਹੀ ਸੀ।

Train accident at SheikhupuraTrain accident at Sheikhupura

ਸ਼ਰਧਾਲੂ ਪੇਸ਼ਾਵਰ ਤੋਂ ਨਨਕਾਣਾ ਸਾਹਿਬ ਆਏ ਸਨ ਅਤੇ ਉਥੇ ਰੁਕਣ ਮਗਰੋਂ ਪੇਸ਼ਾਵਰ ਜਾ ਰਹੇ ਸਨ। ਨਨਕਾਣਾ ਸਾਹਿਬ ਦੀ ਹੱਦ ਤਕ ਉਨ੍ਹਾਂ ਨੂੰ ਈਟੀਪੀਬੀ ਦੀ ਸੁਰੱਖਿਆ ਦਿਤੀ ਗਈ ਸੀ। ਰੇਲ ਮੰਤਰਾਲੇ ਨੇ ਬਿਆਨ ਜਾਰੀ ਕਰ ਕੇ ਦਸਿਆ ਕਿ ਬਚਾਅ ਟੀਮ ਘਟਨਾ ਸਥਾਨ 'ਤੇ ਪੁੱਜੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

File PhotoFile Photo

ਰੇਲਵੇ ਨੇ ਕਿਹਾ ਕਿ ਰੇਲਵੇ ਦੇ ਇੰਜਨੀਅਰ ਨੂੰ ਮੁਅੱਤਲ ਕਰ ਦਿਤਾ ਗਿਆ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਰੇਲ ਮੰਤਰੀ ਸ਼ੇਖ਼ ਰਾਸ਼ਿਦ ਨੇ ਘਟਨਾ ਲਈ ਜ਼ਿੰਮੇਵਾਰ ਲੋਕਾਂ ਵਿਰੁਧ ਤੁਰਤ ਕਾਰਵਾਈ ਕਰਨ ਦੇ ਹੁਕਮ ਦਿਤੇ ਹਨ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਅਤੇ ਜ਼ਖ਼ਮੀਆਂ ਨੂੰ ਬਿਹਤਰ ਇਲਾਜ ਸਹਾਇਤਾ ਦੇਣ ਲਈ ਆਖਿਆ ਹੈ। 

PM Narendra ModiPM Narendra Modi

ਸਿੱਖ ਸ਼ਰਧਾਲੂਆਂ ਦੀ ਮੌਤ ਤੋਂ ਦੁਖੀ ਹਾਂ : ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਟਵਿਟਰ 'ਤੇ ਕਿਹਾ, 'ਪਾਕਿਸਤਾਨ ਵਿਚ ਸਿੱਖ ਸ਼ਰਧਾਲੂਆਂ ਦੀ ਦੁਖਦ ਮੌਤ ਕਾਰਨ ਸਦਮੇ ਵਿਚ ਹਾਂ। ਦੁੱਖ ਦੀ ਇਸ ਘੜੀ ਵਿਚ ਮੇਰੀਆਂ ਸੰਵੇਦਨਾਵਾਂ ਅਤੇ ਹਮਦਰਦੀ ਉਨ੍ਹਾਂ ਦੇ ਪਰਵਾਰਾਂ ਅਤੇ ਦੋਸਤਾਂ ਨਾਲ ਹੈ।' ਉਨ੍ਹਾਂ ਕਿਹਾ, 'ਮੈਂ ਜ਼ਖ਼ਮੀ ਸ਼ਰਧਾਲੂਆਂ ਦੇ ਛੇਤੀ ਸਿਹਤਯਾਬ ਹੋਣ ਦੀ ਉਮੀਦ ਕਰਦਾ ਹਾਂ।'

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement