
ਕੋਰੋਨਾ ਮਹਾਂਮਾਰੀ ਦੇ ਘਟ ਰਹੇ ਗ੍ਰਾਫ ਦੇ ਮੱਦੇਨਜ਼ਰ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਰਿਆਇਤਾਂ
ਨਵੀਂ ਦਿੱਲੀ: ਦਿੱਲੀ ਦੀ ਸਰਕਾਰ ਨੇ ਰਾਜਧਾਨੀ ਵਿਚ ਕੋਰੋਨਾ ਮਹਾਂਮਾਰੀ ਦੇ ਘਟ ਰਹੇ ਗ੍ਰਾਫ ਦੇ ਮੱਦੇਨਜ਼ਰ ਅਨਲਾਕ ਪ੍ਰਕਿਰਿਆ ਦੇ ਤਹਿਤ ਸੋਮਵਾਰ 5 ਜੁਲਾਈ ਤੋਂ ਸਟੇਡੀਅਮਾਂ ਅਤੇ ਖੇਡ ਕੰਪਲੈਕਸਾਂ ਨੂੰ ਮੁੜ ਖੋਲ੍ਹਣ ਦੀ ਆਗਿਆ ਦਿੱਤੀ ਹੈ। ਹਾਲਾਂਕਿ, ਸਿਨੇਮਾ ਹਾਲ, ਮਲਟੀਪਲੈਕਸ, ਸਵੀਮਿੰਗ ਪੂਲ ਫਿਲਹਾਲ ਬੰਦ ਰਹਿਣਗੇ।
Arvind Kejriwal
ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਜਾਰੀ ਕੀਤੇ ਗਏ ਹੁਕਮ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਅਤੇ ਸਰਕਾਰ ਦੇ ਹੋਰ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨੀ ਪਏਗੀ ਅਤੇ ਸਟੇਡੀਅਮ ਅਤੇ ਖੇਡ ਕੰਪਲੈਕਸਾਂ ਖੋਲ੍ਹਣ ਵੇਲੇ ਕੋਰੋਨਾ ਨਿਯਮਾਂ ਨੂੰ ਯਕੀਨੀ ਬਣਾਇਆ ਜਾਵੇਗਾ।
Cinema halls
ਡੀਡੀਐਮਏ ਦੇ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸਿਨੇਮਾ ਹਾਲ, ਮਲਟੀਪਲੈਕਸ, ਸਵੀਮਿੰਗ ਪੂਲ, ਸਪਾ, ਸਕੂਲ ਅਤੇ ਕਾਲਜ, ਸਮਾਜਿਕ, ਰਾਜਨੀਤਿਕ, ਸਭਿਆਚਾਰਕ, ਧਾਰਮਿਕ ਅਤੇ ਹੋਰ ਅਜਿਹੇ ਕਾਰਜਾਂ ’ਤੇ ਪਾਬੰਦੀ ਰਹੇਗੀ। ਇਸ ਵਿਚ ਕਿਹਾ ਗਿਆ ਹੈ ਕਿ ਦਿੱਲੀ ਮੈਟਰੋ ਰੇਲ ਗੱਡੀਆਂ ਅਤੇ ਜਨਤਕ ਆਵਾਜਾਈ ਬੱਸਾਂ 50 ਪ੍ਰਤੀਸ਼ਤ ਬੈਠਣ ਦੀ ਸਮਰੱਥਾ ਨਾਲ ਚਲਦੀਆਂ ਰਹਿਣਗੀਆਂ।