ਨਹੀਂ ਮਿਲਦੀ ਦਿਸ ਰਹੀਂ ਆਮ ਆਦਮੀ ਨੂੰ ਰਾਹਤ, ਅੱਜ ਫਿਰ ਵਧੀਆਂ ਪੈਟਰੋਲ ਦੀਆਂ ਕੀਮਤਾਂ

By : GAGANDEEP

Published : Jul 4, 2021, 10:53 am IST
Updated : Jul 4, 2021, 10:53 am IST
SHARE ARTICLE
Petrol and Diesel prices have risen again
Petrol and Diesel prices have risen again

 ਤੁਸੀਂ ਆਪਣੇ ਫੋਨ ਤੋਂ ਪੈਟਰੋਲ (Petrol)  ਅਤੇ ਡੀਜ਼ਲ ( Diesel Prices) ਦੀਆਂ ਕੀਮਤਾਂ ਨੂੰ ਇੱਕ ਐਸਐਮਐਸ ਦੁਆਰਾ ਹਰ ਰੋਜ਼ ਜਾਣ ਸਕਦੇ ਹੋ।

ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਦੁਆਰਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਦੇਸ਼ ਵਿਚ ਤੇਲ ਦੀਆਂ ਕੀਮਤਾਂ ਆਪਣੇ ਸਰਬੋਤਮ ਉੱਚੇ ਪੱਧਰ ਤੇ ਪਹੁੰਚ ਗਈਆਂ ਹਨ।

Petrol pricePetrol price

ਦਿੱਲੀ ਵਿੱਚ ਪੈਟਰੋਲ ਦੀ ਕੀਮਤ 99.51 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 89.36 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 105.58 ਰੁਪਏ ਅਤੇ ਡੀਜ਼ਲ ਦੀ ਕੀਮਤ 96.91 ਰੁਪਏ ਪ੍ਰਤੀ ਲੀਟਰ ਹੈ।

Petrol and Diesel prices have risen againPetrol and Diesel prices have risen again

ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਇਸ ਤੋਂ ਇਲਾਵਾ ਮਹਾਂਨਗਰ ਮੁੰਬਈ, ਹੈਦਰਾਬਾਦ ਅਤੇ ਬੰਗਲੁਰੂ ਵਿਚ ਪੈਟਰੋਲ ਪਹਿਲਾਂ ਹੀ 100 ਰੁਪਏ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ ਚੁੱਕਾ ਹੈ।

Petrol and Diesel prices have risen againPetrol and Diesel prices have risen again

ਅੱਜ ਚੰਡੀਗੜ੍ਹ ਵਿੱਚ ਪੈਟਰੋਲ ( Petrol Prices) ਦੀ ਕੀਮਤ  95.36 ਰੁਪਏ ਹੈ ਜਦੋਂ ਕਿ ਡੀਜ਼ਲ (  Diesel Prices)ਦੀ ਕੀਮਤ 89.00  ਰੁਪਏ ਪ੍ਰਤੀ ਲੀਟਰ ਹੈ।  ਮੁਹਾਲੀ 'ਚ ਪੈਟਰੋਲ ਦੀ ਕੀਮਤ 101.26 ਰੁਪਏ ਹੈ ਅਤੇ ਡੀਜ਼ਲ ( Diesel Prices) ਦੀ ਕੀਮਤ  92.15 ਰੁਪਏ ਪ੍ਰਤੀ ਲੀਟਰ ਹੈ।  ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਂਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੀਆਂ ਹਨ। 

petrol and diesel rates petrol and diesel rates

 ਤੁਸੀਂ ਆਪਣੇ ਫੋਨ ਤੋਂ ਪੈਟਰੋਲ (Petrol)  ਅਤੇ ਡੀਜ਼ਲ ( Diesel Prices) ਦੀਆਂ ਕੀਮਤਾਂ ਨੂੰ ਇੱਕ ਐਸਐਮਐਸ ਦੁਆਰਾ ਹਰ ਰੋਜ਼ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ ਐਸ ਐਮ ਐਸ ਭੇਜ ਸਕਦੇ ਹੋ।

petrol and diesel pricespetrol and diesel pricesPetrol and Diesel prices have risen again

ਤੁਹਾਡਾ ਸੁਨੇਹਾ ਕੁਝ ਇਸ ਤਰਾਂ ਦਾ ਹੋਵੇਗਾ - ਆਰਐਸਪੀ <ਸਪੇਸ> ਪੈਟਰੋਲ ਪੰਪ ਡੀਲਰ ਕੋਡ ਤੁਸੀਂ ਸਾਈਟ ਤੇ ਜਾ ਕੇ ਆਪਣੇ ਖੇਤਰ ਦੇ ਆਰਐਸਪੀ ਕੋਡ ਦੀ ਜਾਂਚ ਕਰ ਸਕਦੇ ਹੋ। ਇਹ ਸੁਨੇਹਾ ਭੇਜਣ ਤੋਂ ਬਾਅਦ, ਤੁਹਾਡੇ ਫੋਨ ਵਿੱਚ ਤੇਲ ਦੀ ਨਵੀਂ ਕੀਮਤ ਬਾਰੇ ਜਾਣਕਾਰੀ ਆ ਜਾਵੇਗੀ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement