ਜੰਮੂ 'ਚ ਗ੍ਰਿਫ਼ਤਾਰ ਕੀਤਾ ਗਿਆ ਲਸ਼ਕਰ ਦਾ ਅੱਤਵਾਦੀ, ਪਹਿਲਾਂ ਸੀ BJP ਘੱਟ ਗਿਣਤੀ ਮੋਰਚਾ ਦਾ ਸੋਸ਼ਲ ਮੀਡੀਆ ਇੰਚਾਰਜ
Published : Jul 4, 2022, 7:51 am IST
Updated : Jul 4, 2022, 7:51 am IST
SHARE ARTICLE
Lashkar Terrorist Caught, Was Jammu BJP's Minority Morcha IT Cell Chief
Lashkar Terrorist Caught, Was Jammu BJP's Minority Morcha IT Cell Chief

ਰਿਆਸੀ ਜ਼ਿਲ੍ਹੇ ’ਚ ਪਿੰਡ ਵਾਸੀਆਂ ਨੇ ਭਾਰੀ ਹਥਿਆਰਾਂ ਨਾਲ ਲੈੱਸ ਲਸ਼ਕਰ-ਏ-ਤੋਇਬਾ (ਐਲ.ਈ.ਟੀ.) ਦੇ 2 ਅਤਿਵਾਦੀਆਂ, ਜਿਨ੍ਹਾਂ ’ਚੋਂ ਇਕ ਮੋਸਟ ਵਾਂਟੇਡ ਕਮਾਂਡਰ ਵੀ ਸ਼ਾਮਲ ਸੀ

 

ਨਵੀਂ ਦਿੱਲੀ: ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ’ਚ ਪਿੰਡ ਵਾਸੀਆਂ ਨੇ ਭਾਰੀ ਹਥਿਆਰਾਂ ਨਾਲ ਲੈੱਸ ਲਸ਼ਕਰ-ਏ-ਤੋਇਬਾ (ਐਲ.ਈ.ਟੀ.) ਦੇ 2 ਅਤਿਵਾਦੀਆਂ, ਜਿਨ੍ਹਾਂ ’ਚੋਂ ਇਕ ਮੋਸਟ ਵਾਂਟੇਡ ਕਮਾਂਡਰ ਵੀ ਸ਼ਾਮਲ ਸੀ ਨੂੰ ਕਾਬੂ ਕਰ ਕੇ ਪੁਲਿਸ ਨੂੰ ਸੌਂਪ ਦਿਤਾ। ਗ੍ਰਿਫਤਾਰ ਅੱਤਵਾਦੀ ਦੀ ਪਛਾਣ ਤਾਲਿਬ ਹੁਸੈਨ ਸ਼ਾਹ ਵਜੋਂ ਹੋਈ ਹੈ। ਪੁਲਿਸ ਮੁਤਾਬਕ ਗ੍ਰਿਫਤਾਰ ਅੱਤਵਾਦੀ ਕਿਸੇ ਸਮੇਂ ਜੰਮੂ 'ਚ ਭਾਜਪਾ ਦੇ ਘੱਟ ਗਿਣਤੀ ਮੋਰਚੇ ਦਾ ਸੋਸ਼ਲ ਮੀਡੀਆ ਇੰਚਾਰਜ ਸੀ। ਐਤਵਾਰ ਸਵੇਰੇ ਤਾਲਿਬ ਹੁਸੈਨ ਸ਼ਾਹ ਅਤੇ ਉਸ ਦੇ ਸਾਥੀਆਂ ਨੂੰ ਪਿੰਡ ਵਾਸੀਆਂ ਨੇ ਰਿਆਸੀ ਇਲਾਕੇ ਵਿਚ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੂੰ ਅੱਤਵਾਦੀਆਂ ਕੋਲੋਂ ਦੋ ਏਕੇ 47 ਰਾਈਫਲਾਂ, ਕਈ ਗ੍ਰਨੇਡ ਅਤੇ ਕਈ ਹੋਰ ਹਥਿਆਰ ਅਤੇ ਵੱਡੀ ਗਿਣਤੀ ਵਿਚ ਗੋਲੀਆਂ ਬਰਾਮਦ ਹੋਈਆਂ ਹਨ।

Lashkar Terrorist Caught, Was Jammu BJP's Minority Morcha IT Cell ChiefLashkar Terrorist Caught, Was Jammu BJP's Minority Morcha IT Cell Chief

ਭਾਜਪਾ ਦੇ ਬੁਲਾਰੇ ਆਰਐਸ ਪਠਾਨੀਆ ਨੇ ਕਿਹਾ ਕਿ ਆਨਲਾਈਨ ਮੈਂਬਰਸ਼ਿਪ ਲੈਣ ਦਾ ਇੱਕੋ-ਇੱਕ ਨੁਕਸਾਨ ਇਹ ਹੈ ਕਿ ਤੁਸੀਂ ਬਿਨ੍ਹਾਂ ਕਿਸੇ ਦੇ ਪਿਛੋਕੜ ਦੀ ਜਾਂਚ ਕੀਤੇ ਪਾਰਟੀ ਦੀ ਮੈਂਬਰਸ਼ਿਪ ਦੇ ਦਿੰਦੇ ਹੋ। ਇਸ ਅੱਤਵਾਦੀ ਦੀ ਗ੍ਰਿਫਤਾਰੀ ਤੋਂ ਬਾਅਦ ਇਹ ਇਕ ਵੱਡਾ ਮੁੱਦਾ ਬਣ ਕੇ ਸਾਹਮਣੇ ਆਇਆ ਹੈ। ਮੈਂ ਕਹਾਂਗਾ ਕਿ ਇਹ ਇਕ ਨਵਾਂ ਮਾਡਲ ਹੈ, ਜਿਸ ਦੇ ਤਹਿਤ ਕੋਈ ਵੀ ਭਾਜਪਾ ਵਿਚ ਸ਼ਾਮਲ ਹੁੰਦਾ ਹੈ, ਪਾਰਟੀ ਵਿਚ ਆਪਣੀ ਪ੍ਰਵੇਸ਼ ਵਧਾਉਂਦਾ ਹੈ ਅਤੇ ਰੇਕੀ ਕਰਦਾ ਹੈ। ਇਸ ਤਰ੍ਹਾਂ ਅੱਤਵਾਦੀ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਨੂੰ ਮਾਰਨ ਦੀ ਸਾਜ਼ਿਸ਼ ਰਚਦੇ ਹਨ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਪੁਲਿਸ ਨੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਇਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ।

Lashkar Terrorist Caught, Was Jammu BJP's Minority Morcha IT Cell Chief
Lashkar Terrorist Caught, Was Jammu BJP's Minority Morcha IT Cell Chief

ਉਹਨਾਂ ਅੱਗੇ ਕਿਹਾ ਕਿ ਸਰਹੱਦ ਦੇ ਆਲੇ-ਦੁਆਲੇ ਬਹੁਤ ਸਾਰੇ ਲੋਕ ਹਨ ਜੋ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਆਨਲਾਈਨ ਮੈਂਬਰਸ਼ਿਪ ਕਾਰਨ ਹੁਣ ਕੋਈ ਵੀ ਭਾਜਪਾ ਦਾ ਮੈਂਬਰ ਬਣ ਸਕਦਾ ਹੈ। ਇਸ ਪ੍ਰਕਿਰਿਆ ਦੀ ਸਭ ਤੋਂ ਵੱਡੀ ਕਮਜ਼ੋਰੀ ਇਹ ਹੈ ਕਿ ਤੁਸੀਂ ਮੈਂਬਰ ਬਣਨ ਤੋਂ ਪਹਿਲਾਂ ਕਿਸੇ ਬਾਰੇ ਕੋਈ ਪਿਛੋਕੜ ਜਾਂਚ ਨਹੀਂ ਕਰਦੇ। ਨਾ ਹੀ ਉਸ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾਂਦੀ ਹੈ। ਦੱਸ ਦੇਈਏ ਕਿ ਇਸ ਸਾਲ 9 ਮਈ ਨੂੰ ਭਾਜਪਾ ਵੱਲੋਂ ਗ੍ਰਿਫਤਾਰ ਕੀਤੇ ਗਏ ਅੱਤਵਾਦੀ ਸ਼ਾਹ ਨੂੰ ਜੰਮੂ ਖੇਤਰ ਦਾ ਆਈਟੀ ਅਤੇ ਸੋਸ਼ਲ ਮੀਡੀਆ ਮੁਖੀ ਬਣਾਇਆ ਗਿਆ ਸੀ।

TweetTweet

ਉਸ ਸਮੇਂ ਭਾਜਪਾ ਘੱਟ ਗਿਣਤੀ ਫਰੰਟ ਜੰਮੂ ਅਤੇ ਕਸ਼ਮੀਰ ਵੱਲੋਂ ਜਾਰੀ ਕੀਤੇ ਗਏ ਹੁਕਮ ਵਿਚ ਕਿਹਾ ਗਿਆ, "ਤਾਲਿਬ ਹੁਸੈਨ ਸ਼ਾਹ, ਦਰਾਜ ਕੋਟਰਾਂਕਾ, ਬੁਧਨ, ਜ਼ਿਲ੍ਹਾ ਰਾਜੌਰੀ, ਤੁਰੰਤ ਪ੍ਰਭਾਵ ਨਾਲ ਭਾਜਪਾ ਘੱਟ ਗਿਣਤੀ ਮੋਰਚਾ ਜੰਮੂ ਸੂਬੇ ਦੇ ਨਵੇਂ ਆਈਟੀ ਅਤੇ ਸੋਸ਼ਲ ਮੀਡੀਆ ਇੰਚਾਰਜ ਹੋਣਗੇ। " ਇਸ ਤੋਂ ਬਾਅਦ ਭਾਜਪਾ ਦੇ ਸੀਨੀਅਰ ਨੇਤਾਵਾਂ ਨਾਲ ਅੱਤਵਾਦੀ ਤਾਲਿਬ ਹੁਸੈਨ ਸ਼ਾਹ ਦੀਆਂ ਕਈ ਤਸਵੀਰਾਂ ਵੀ ਸਾਹਮਣੇ ਆਈਆਂ ਸਨ। ਜੰਮੂ-ਕਸ਼ਮੀਰ ਦੇ ਭਾਜਪਾ ਪ੍ਰਧਾਨ ਰਵਿੰਦਰ ਰੈਨਾ ਨਾਲ ਤਾਲਿਬ ਹੁਸੈਨ ਸ਼ਾਹ ਦੀਆਂ ਵੀ ਕਈ ਤਸਵੀਰਾਂ ਹਨ।

ਜੰਮੂ-ਕਸ਼ਮੀਰ ਦੇ ਰਾਜਪਾਲ ਅਤੇ ਪੁਲਿਸ ਮੁਖੀ ਨੇ ਅੱਤਵਾਦੀਆਂ ਨੂੰ ਫੜ ਕੇ ਪੁਲਿਸ ਹਵਾਲੇ ਕਰਨ ਲਈ ਪਿੰਡ ਵਾਸੀਆਂ ਲਈ ਇਨਾਮ ਦਾ ਐਲਾਨ ਕੀਤਾ ਹੈ। ਜੰਮੂ-ਕਸ਼ਮੀਰ ਪੁਲਿਸ ਦੇ ਏਡੀਜੀ ਮੁਕੇਸ਼ ਸਿੰਘ ਨੇ ਇੱਕ ਟਵੀਟ ਵਿੱਚ ਕਿਹਾ ਕਿ ਮੈਂ ਪਿੰਡ ਵਾਸੀਆਂ ਦੇ ਹੌਂਸਲੇ ਦੀ ਸ਼ਲਾਘਾ ਕਰਦਾ ਹਾਂ। ਮੈਂ ਪਿੰਡ ਵਾਸੀਆਂ ਲਈ ਦੋ ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement