L. K. Advani Heath Update: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਫਿਰ ਵਿਗੜੀ ਸਿਹਤ, ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
Published : Jul 4, 2024, 8:14 am IST
Updated : Jul 4, 2024, 8:15 am IST
SHARE ARTICLE
L. K. Advani Heath Update News in punjabi
L. K. Advani Heath Update News in punjabi

L. K. Advani Heath Update: ਪਿਛਲੇ ਹਫ਼ਤੇ ਏਮਜ਼ ਵਿੱਚ ਕਰਵਾਇਆ ਗਿਆ ਸੀ ਦਾਖਲ 

L. K. Advani Heath Update News in punjabi : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਅਪੋਲੋ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਕੱਲ੍ਹ ਦੇਰ ਸ਼ਾਮ ਉਨ੍ਹਾਂ ਨੂੰ ਮਥੁਰਾ ਰੋਡ 'ਤੇ ਅਪੋਲੋ ਹਸਪਤਾਲ ਦੀ ਐਮਰਜੈਂਸੀ 'ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਲਾਲ ਕ੍ਰਿਸ਼ਨ ਅਡਵਾਨੀ ਨੂੰ ਡਾਕਟਰ ਵਿਨੀਤ ਸੂਰੀ ਦੀ ਦੇਖ-ਰੇਖ ਹੇਠ ਰਾਤ 9 ਵਜੇ ਅਪੋਲੋ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨਾਂ ਦੀ ਹਾਲਤ ਸਥਿਰ ਹੈ ਅਤੇ ਉਹ ਨਿਗਰਾਨੀ ਹੇਠ ਹੈ।

ਇਹ ਵੀ ਪੜ੍ਹੋ: Punjab Weather Update: ਇੰਤਜ਼ਾਰ ਖਤਮ ! ਪੰਜਾਬ ਵਿਚ ਅੱਜ ਪਵੇਗੀ ਭਾਰੀ ਮੀਂਹ, ਕਈ ਇਲਾਕਿਆਂ ਵਿਚ ਰਾਤ ਤੋਂ ਪੈ ਰਿਹਾ ਤੇਜ਼ ਮੀਂਹ 

ਪਿਛਲੇ ਹਫ਼ਤੇ ਏਮਜ਼ ਵਿੱਚ ਕਰਵਾਇਆ ਗਿਆ ਸੀ ਦਾਖਲ 
ਇਸ ਤੋਂ ਪਹਿਲਾਂ 26 ਜੂਨ ਨੂੰ ਵੀ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜਨ ਕਾਰਨ ਦੇਰ ਰਾਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਲਾਲ ਕ੍ਰਿਸ਼ਨ ਅਡਵਾਨੀ ਦੀ ਯੂਰੋਲੋਜੀ, ਕਾਰਡੀਓਲੋਜੀ ਅਤੇ ਜੇਰੀਏਟ੍ਰਿਕ ਦਵਾਈਆਂ ਸਮੇਤ ਵੱਖ-ਵੱਖ ਮਾਹਿਰਾਂ ਦੁਆਰਾ ਜਾਂਚ ਕੀਤੀ ਗਈ। ਹਾਲਾਂਕਿ ਅਗਲੇ ਦਿਨ 27 ਜੂਨ ਨੂੰ ਉਨ੍ਹਾਂ ਨੂੰ ਏਮਜ਼ ਤੋਂ ਛੁੱਟੀ ਦੇ ਦਿੱਤੀ ਗਈ।  ਏਮਜ਼ ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ, ''ਅਡਵਾਨੀ ਨੂੰ ਬੁਢਾਪੇ ਨਾਲ ਸਬੰਧਤ ਬੀਮਾਰੀਆਂ ਕਾਰਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਲਾਲ ਕ੍ਰਿਸ਼ਨ ਅਡਵਾਨੀ 96 ਸਾਲ ਦੇ ਹੋ ਗਏ ਹਨ।

ਇਹ ਵੀ ਪੜ੍ਹੋ: Team India Arrival Live Updates: ਦਿੱਲੀ ਪਹੁੰਚੀ ਵਿਸ਼ਵ ਚੈਂਪੀਅਨ ਭਾਰਤੀ ਖਿਡਾਰੀ, ਪ੍ਰਸ਼ੰਸਕਾਂ ਨੇ ਕੀਤਾ ਨਿੱਘਾ ਸਵਾਗਤ

ਮਾਰਚ ਵਿੱਚ ਭਾਰਤ ਰਤਨ ਪੁਰਸਕਾਰ ਪ੍ਰਾਪਤ ਕੀਤਾ
ਇਸ ਸਾਲ ਮਾਰਚ ਦੇ ਮਹੀਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ 'ਭਾਰਤ ਰਤਨ' ਨਾਲ ਸਨਮਾਨਿਤ ਕੀਤਾ। 1927 ਵਿੱਚ ਕਰਾਚੀ ਵਿੱਚ ਜਨਮੇ ਅਡਵਾਨੀ ਦਾ ਪਰਿਵਾਰ ਵੰਡ ਤੋਂ ਬਾਅਦ 1947 ਵਿੱਚ ਭਾਰਤ ਆਏ ਸਨ। ਅਡਵਾਨੀ (96) ਜੂਨ 2002 ਤੋਂ ਮਈ 2004 ਤੱਕ ਉਪ ਪ੍ਰਧਾਨ ਮੰਤਰੀ ਅਤੇ ਅਕਤੂਬਰ 1999 ਤੋਂ ਮਈ 2004 ਤੱਕ ਕੇਂਦਰੀ ਗ੍ਰਹਿ ਮੰਤਰੀ ਰਹੇ। ਉਹ 1986 ਤੋਂ 1990, 1993 ਤੋਂ 1998 ਅਤੇ 2004 ਤੋਂ 2005 ਤੱਕ ਕਈ ਵਾਰ ਭਾਜਪਾ ਦੇ ਪ੍ਰਧਾਨ ਰਹੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from L. K. Advani Heath Update News in punjabi, stay tuned to Rozana Spokesman

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement