ਨਸ਼ਾ ਤਸਕਰੀ ਮਾਮਲੇ 'ਚ ਖਹਿਰਾ ਨੂੰ ਰਾਹਤ, ਸੰਮਨਾਂ 'ਤੇ ਰੋਕ ਬਰਕਰਾਰ
Published : Aug 4, 2018, 8:30 am IST
Updated : Aug 4, 2018, 8:30 am IST
SHARE ARTICLE
Sukhpal Singh Khaira
Sukhpal Singh Khaira

ਨਸ਼ਾ ਤਸਕਰੀ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ ਬਰਕਰਾਰ ਹੈ............

ਨਵੀਂ ਦਿੱਲੀ : ਨਸ਼ਾ ਤਸਕਰੀ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ ਬਰਕਰਾਰ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਉਹ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ ਤੈਅ ਕਰੇਗੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਫ਼ਾਜ਼ਿਲਕਾ ਅਦਾਲਤ ਵਲੋਂ ਜਾਰੀ ਸੰਮਨ 'ਤੇ ਰੋਕ ਲਗਾ ਦਿਤੀ ਸੀ। ਖਹਿਰਾ ਨੇ ਫ਼ਾਜ਼ਿਲਕਾ ਅਦਾਲਤ ਦੇ ਸੰਮਨ ਨੂੰ ਸੁਪਰੀਮ ਕੋਰਟ ਵਿਚ ਚੁਨੌਤੀ ਦਿਤੀ ਹੋਈ ਹੈ। ਡਰੱਗ ਤਸਕਰੀ ਕੇਸ ਵਿਚ ਸੁਖਪਾਲ ਖਹਿਰਾ ਵਿਰੁਧ ਫ਼ਾਜ਼ਿਲਕਾ ਅਦਾਲਤ ਨੇ ਸੰਮਨ ਜਾਰੀ ਕੀਤੇ ਸਨ।

ਸੰਮਨ ਜਾਰੀ ਹੋਣ ਤੋਂ ਬਾਅਦ ਖਹਿਰਾ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਇਸ 'ਤੇ ਰੋਕ ਲਗਾਉਣ ਲਈ ਪਟੀਸ਼ਨ ਦਾਇਰ ਕੀਤੀ ਸੀ ਪਰ ਹਾਈ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਪਟੀਸ਼ਨ ਨੂੰ ਰੱਦ ਕਰ ਦਿਤਾ ਸੀ। ਫ਼ਿਲਹਾਲ ਇਸ ਮਾਮਲੇ ਵਿਚ ਖਹਿਰਾ ਨੂੰ ਰਾਹਤ ਮਿਲ ਗਈ ਹੈ ਕਿਉਂਕਿ ਅਦਾਲਤ ਨੇ ਸੰਮਨ 'ਤੇ ਲਗਾਈ ਗਈ ਰੋਕ ਨੂੰ ਬਰਕਰਾਰ ਰਖਿਆ ਹੈ। ਇਹ ਮਾਮਲਾ ਪੰਚ ਮਾਰਚ 2015 ਦਾ ਹੈ

ਜਦ ਜਲਾਲਾਬਾਦ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਸੋਨੇ ਦੀ ਤਸਕਰੀ ਦੇ ਦੋਸ਼ ਵਿਚ ਇਕ ਮਹਿਲਾ ਸਣੇ ਅੱਠ ਵਿਅਕਤੀਆਂ ਵਿਰੁਧ ਕੇਸ ਦਰਜ ਕੀਤਾ ਸੀ। ਇਸ ਗਿਰੋਹ ਦਾ ਸਰਗਣਾ ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਦੀ ਮਾਰਕੀਟ ਕਮੇਟੀ ਦਾ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਦਸਿਆ ਗਿਆ ਸੀ ਜੋ ਸੁਖਪਾਲ ਸਿੰਘ ਖਹਿਰਾ ਦਾ ਉਸ ਵੇਲੇ ਤੋਂ ਕਰੀਬੀ ਸੀ ਜਦ ਉਹ ਕਾਂਗਰਸੀ ਸਨ।  (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement