ਜੰਮੂ-ਕਸ਼ਮੀਰ ਹਾਈ ਕੋਰਟ ਦੀ ਪਹਿਲੀ ਮਹਿਲਾ ਜੱਜ ਬਣੀ ਜਸਟਿਸ ਗੀਤਾ ਮਿੱਤਲ
Published : Aug 4, 2018, 4:26 pm IST
Updated : Aug 4, 2018, 4:26 pm IST
SHARE ARTICLE
Justice Geeta Mittal
Justice Geeta Mittal

ਜਸਟਿਸ ਗੀਤਾ ਮਿੱਤਲ ਨੂੰ ਜੰਮੂ ਕਸ਼ਮੀਰ ਹਾਈਕੋਰਟ ਦਾ ਮੁੱਖ ਜੱਜ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਰਾਜ ਦੇ ਹਾਈ ਕੋਰਟ ਦੀ ਪ੍ਰਧਾਨਗੀ ਕਰਨ ਵਾਲੀ ਉਹ...

ਨਵੀਂ ਦਿੱਲੀ : ਜਸਟਿਸ ਗੀਤਾ ਮਿੱਤਲ ਨੂੰ ਜੰਮੂ ਕਸ਼ਮੀਰ ਹਾਈਕੋਰਟ ਦਾ ਮੁੱਖ ਜੱਜ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਰਾਜ ਦੇ ਹਾਈ ਕੋਰਟ ਦੀ ਪ੍ਰਧਾਨਗੀ ਕਰਨ ਵਾਲੀ ਉਹ ਪਹਿਲੀ ਮਹਿਲਾ ਜੱਜ ਬਣ ਗਈ ਹੈ। ਜਸਟਿਸ ਗੀਤਾ ਮਿੱਤਲ ਹੁਣ ਤਕ ਦਿੱਲੀ ਤਕ ਹਾਈ ਕੋਰਟ ਦੀ ਕਾਰਜਕਾਰੀ ਮੁੱਖ ਜੱਜ ਸੀ। ਕੱਲ੍ਹ ਜਸਟਿਸ ਸਿੰਧੂ ਸ਼ਰਮਾ ਜੰਮੂ ਕਸ਼ਮੀਰ ਅਦਾਲਤ ਦੀ ਪਹਿਲੀ ਮਹਿਲਾ ਜੱਜ ਬਣੀ। ਕਾਨੂੰਨ ਮੰਤਰਾਲਾ ਵਲੋਂ ਜਾਰੀ ਇਕ ਨੋਟੀਫਿਕੇਸ਼ਨ ਅਨੁਸਾਰ ਪਟਨਾ ਹਾਈ ਕੋਰਟ ਦੇ ਮੁੱਖ ਜੱਜ ਰਾਜੇਂਦਰ ਮੈਨਨ ਨੂੰ ਦਿੱਲੀ ਹਾਈਕੋਰਟ ਦਾ ਨਵਾਂ ਮੁੱਖ ਜੱਜ ਨਿਯੁਕਤ ਕੀਤਾ ਗਿਆ ਹੈ। 

Justice Geeta Mittal and Ramnath KovindJustice Geeta Mittal and Ramnath Kovindਹੋਰ ਨਿਯੁਕਤੀਆਂ ਵਿਚ ਰਾਜਸਥਾਨ ਹਾਈ ਕੋਰਟ ਦੇ ਜੱਜ ਕਲਪੇਸ਼ ਸਤੇਂਦਰ ਝਾਵੇਰੀ ਨੂੰ ਤਰੱਕੀ ਦੇ ਕੇ ਉੜੀਸਾ ਹਾਈਕੋਰਟ ਦਾ ਮੁੱਖ ਜੱਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਜਸਟਿਸ ਵਿਨੀਤ ਸਰਨ ਦੀ ਜਗ੍ਹਾ ਲਈ ਹੈ। ਵਿਨੀਤ ਸਰਨ ਨੂੰ ਹਾਈਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਹੈ। ਕੋਲਕਾਤਾ ਹਾਈਕੋਰਟ ਦੇ ਜੱਜ ਅਨਿਰੁੱਧ ਬੋਸ ਨੂੰ ਤਰੱਕੀ ਦੇ ਕੇ ਝਾਰਖੰਡ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕੀਤਾ ਗਿਆ ਹੈ। 

Justice Geeta MittalJustice Geeta Mittalਇਸ ਤੋਂ ਪਹਿਲਾਂ ਹਾਈ ਕੋਰਟ ਕਾਲੇਜੀਅਮ ਨੇ ਜਸਟਿਯ ਬੋਸ ਦੀ ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਦੇ ਤੌਰ 'ਤੇ ਨਿਯੁਕਤੀ ਦੀ ਸਿਫਾਰਸ਼ ਕੀਤੀ ਸੀ, ਜਿਸ ਨੂੰ ਸਰਕਾਰ ਨੇ ਇਹ ਕਹਿ ਕੇ ਖ਼ਾਰਜ ਕਰ ਦਿਤਾ ਸੀ ਕਿ ਕਿਸੇ ਹਾਈਪ੍ਰੋਫਾਈਲ ਹਾਈ ਕੋਰਟ ਦੀ ਪ੍ਰਧਾਨਗੀ ਲਈ ਜੱਜ ਦੇ ਕੋਲ ਲੋੜੀਂਦੀ ਤਜ਼ਰਬੇ ਦੀ ਕਮੀ ਹੈ। ਬੰਬਈ ਹਾਈ ਕੋਰਟ ਦੇ ਜੱਜ ਵਿਜਯਾ ਕੇ ਤਹੀਲਰਮਾਨੀ ਨੂੰ ਤਰੱਕੀ ਦੇ ਕੇ ਮਦਰਾਸ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕੀਤਾ ਗਿਆ ਹੈ।

Justice Geeta MittalJustice Geeta Mittalਉਹ ਜਸਟਿਸ ਇੰਦਰਾ ਬੈਨਰਜੀ ਦੀ ਜਗ੍ਹਾ ਲੈਣਗੇ, ਜਿਨ੍ਹਾਂ ਨੂੰ ਤਰੱਕੀ ਦੇ ਕੇ ਸੁਪਰੀਮ ਕੋਰਟ ਵਿਚ ਨਿਯੁਕਤ ਕੀਤਾ ਗਿਆ ਹੈ। ਗੁਜਰਾਤ ਹਾਈ ਕੋਰਟ ਦੇ ਜੱਜ ਐਸ ਕੇ ਸ਼ਾਹ ਨੂੰ ਤਰੱਕੀ ਕੇ ਪਟਨਾ ਹਾਈਕੋਰਟ ਦਾ ਮੁੱਖ ਜੱਜ ਨਿਯੁਕਤ ਕੀਤਾ ਗਿਆ ਹੈ ਕਿਉਂਕਿ ਪਟਨਾ ਹਾਈ ਕੋਰਟ ਦੇ ਮੌਜੂਦਾ ਮੁੱਖ ਜੱਜ ਮੈਨਨ ਨੂੰ ਦਿੱਲੀ ਹਾਈ ਕੋਰਟ ਦੀ ਪ੍ਰਧਾਨਗੀ ਦਾ ਜਿੰਮਾ ਸੌਂਪਿਆ ਗਿਆ ਹੈ। ਕੇਰਲ ਹਾਈ ਕੋਰਟ ਦੇ ਜੱਜ ਰਿਸ਼ੀਕੇਸ਼ ਰਾਏ ਨੂੰ ਤਰੱਕੀ ਦੇ ਕੇ ਹਾਈ ਕੋਰਟ ਦਾ ਮੁੱਖ ਜੱਜ ਬਣਾਇਆ ਗਿਆ ਹੈ। 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement