'ਮੀਡੀਆ ਦੀ ਆਜ਼ਾਦੀ ਖ਼ਤਮ ਕਰਨ ਦੀ ਕੋਸ਼ਿਸ਼ ਵਿਚ ਮੋਦੀ ਸਰਕਾਰ'
Published : Aug 4, 2018, 7:29 am IST
Updated : Aug 4, 2018, 7:29 am IST
SHARE ARTICLE
Congress leader Mallikarjun while delivering speech
Congress leader Mallikarjun while delivering speech

ਹਿੰਦੀ ਖ਼ਬਰ ਚੈਨਲ ਏਬੀਪੀ ਦੇ ਦੋ ਸੀਨੀਅਰ ਪੱਤਰਕਾਰਾਂ ਦੇ ਅਸਤੀਫ਼ੇ ਦਾ ਮਾਮਲਾ ਸੰਸਦ ਵਿਚ ਉਠਿਆ ਜਦ ਵਿਰੋਧੀ ਧਿਰਾਂ ਦੇ ਆਗੂਆਂ ਨੇ ਦੋਸ਼ ਲਾਇਆ..............

ਨਵੀਂ ਦਿੱਲੀ  : ਹਿੰਦੀ ਖ਼ਬਰ ਚੈਨਲ ਏਬੀਪੀ ਦੇ ਦੋ ਸੀਨੀਅਰ ਪੱਤਰਕਾਰਾਂ ਦੇ ਅਸਤੀਫ਼ੇ ਦਾ ਮਾਮਲਾ ਸੰਸਦ ਵਿਚ ਉਠਿਆ ਜਦ ਵਿਰੋਧੀ ਧਿਰਾਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਚੈਨਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਬਾਰੇ ਆਲੋਚਨਾ ਭਰੀ ਖ਼ਬਰ ਵਿਖਾਏ ਜਾਣ ਕਾਰਨ ਨਿਸ਼ਾਨਾ ਬਣਾਇਆ ਗਿਆ ਹੈ। 
ਲੋਕ ਸਭਾ ਵਿਚ ਕਾਂਗਰਸ ਆਗੂ ਮਲਿਕਾਅਰਜੁਨ ਨੇ ਮੀਡੀਆ ਦੀ ਆਜ਼ਾਦੀ ਦਾ ਮਾਮਲਾ ਚੁਕਦਿਆਂ ਮੋਦੀ ਸਰਕਾਰ ਵਿਰੁਧ ਪ੍ਰੈੱਸ ਦੀ ਆਜ਼ਾਦੀ ਨੂੰ ਦਰੜ ਦੇਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ, 'ਪਿਛਲੇ ਸਾਲਾਂ ਵਿਚ ਪ੍ਰੈਸ ਦੀ ਆਜ਼ਾਦੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਦੀਆਂ ਕਈਆਂ ਘਟਨਾਵਾਂ ਵਾਪਰ ਚੁਕੀਆਂ ਹਨ।

ਪੱਤਰਕਾਰਾਂ ਨੂੰ ਡਰਾਇਆ ਅਤੇ ਧਮਕਾਇਆ ਗਿਆ ਹੈ, ਜਾਨਾਂ ਵੀ ਗਈਆਂ ਹਨ। ਜੇ ਬੋਲਣ ਦੀ ਆਜ਼ਾਦੀ ਦਾ ਅਧਿਕਾਰ ਹੀ ਨਹੀਂ ਹੋਵੇਗਾ ਤਾਂ ਅਸੀਂ ਕਿਵੇਂ ਬੋਲ ਸਕਾਂਗੇ।' ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਰਾਜਵਰਧਨ ਰਾਠੌਰ ਨੇ ਇਨ੍ਹਾਂ ਦੋਸ਼ਾਂ ਦਾ ਸਖ਼ਤੀ ਨਾਲ ਖੰਡਨ ਕਰਦਿਆਂ ਕਿਹਾ ਕਿ ਏਬੀਪੀ ਨੇ ਗ਼ਲਤ ਖ਼ਬਰ ਚਲਾਈ ਸੀ ਪਰ ਸਰਕਾਰ ਨੇ ਉਸ ਵਿਰੁਧ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਏਬੀਪੀ ਵਿਚੋਂ ਪੱਤਰਕਾਰਾਂ ਦੀ ਛੁੱਟੀ ਉਸ ਦੇ ਦਰਸ਼ਕਾਂ ਦੀ ਗਿਣਤੀ ਘਟਣ ਕਾਰਨ ਹੋਈ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਚਾਹੁੰਦੀ ਤਾਂ ਚੈਨਲ ਨੂੰ 'ਕਾਰਨ ਦੱਸੋ' ਨੋਟਿਸ ਜਾਰੀ ਕਰ ਸਕਦੀ ਸੀ ਪਰ ਅਜਿਹਾ ਨਹੀਂ ਕੀਤਾ ਗਿਆ। 

ਸਰਕਾਰ ਦਾ ਇਸ ਘਟਨਾਕ੍ਰਮ ਨਾਲ ਕੋਈ ਲੈਣਾ-ਦੇਣਾ ਨਹੀਂ। ਉਨ੍ਹਾਂ ਕਿਹਾ, 'ਇਸ ਚੈਨਲ ਦੀ ਟੀਆਰਪੀ ਲਗਾਤਾਰ ਘੱਟ ਰਹੀ ਹੈ ਕਿਉਂਕਿ ਲੋਕ ਇਸ ਨੂੰ ਹੋਰ ਜ਼ਿਆਦਾ ਨਹੀਂ ਵੇਖਣਾ ਚਾਹੁੰਦੇ ਤੇ ਉਹ ਸਰਕਾਰ ਨੂੰ ਦੋਸ਼ ਦੇ ਰਹੇ ਹਨ।' ਰਾਠੌਰ ਉਨ੍ਹਾਂ ਮੰਤਰੀਆਂ ਵਿਚ ਸ਼ਾਮਲ ਸੀ ਜਿਨ੍ਹਾਂ ਨੇ ਪਿਛਲੇ ਮਹੀਨੇ ਏਬੀਪੀ ਦੀ ਰੀਪੋਰਟ 'ਮਾਸਟਰਸਟ੍ਰੋਕ' ਬਾਰੇ ਇਤਰਾਜ਼ ਪ੍ਰਗਟ ਕੀਤਾ ਸੀ। ਰੀਪੋਰਟ ਵਿਚ ਕਿਹਾ ਗਿਆ ਸੀ ਕਿ ਛੱਤੀਸਗੜ੍ਹ ਦੀ ਔਰਤ ਨੂੰ ਸਰਕਾਰ ਦੇ ਇਨ੍ਹਾਂ ਦਾਅਵਿਆਂ ਦਾ ਸਮਰਥਨ ਕਰਨ ਲਈ ਪਹਿਲਾਂ ਬਾਕਾਇਦਾ ਸਿਖਾਇਆ ਗਿਆ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਰਹੀ ਹੈ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement