ਮੁੰਬਈ ਦੀ ਪੰਜਾਬੀ ਕੈਂਪ ਕਾਲੋਨੀ ਦੇ ਸਿੱਖਾਂ ਨੂੰ ਬੇਦਖ਼ਲੀ ਦਾ ਡਰ
Published : Aug 4, 2018, 1:48 pm IST
Updated : Aug 4, 2018, 1:48 pm IST
SHARE ARTICLE
Mumbai Sikh
Mumbai Sikh

ਮੇਘਾਲਿਆ ਦੇ ਸ਼ਿਲਾਂਗ ਵਿਚ ਰਹਿਣ ਵਾਲੇ ਸਿੱਖਾਂ ਨੂੰ ਬੇਦਖ਼ਲ ਕਰਨ ਦਾ ਮੁੱਦਾ ਹਾਲੇ ਤਕ ਪੂਰੀ ਤਰ੍ਹਾਂ ਹੱਲ ਨਹੀਂ ਹੋਇਆ ਹੈ ਕਿ ਹੁਣ ਮਹਾਰਾਸ਼ਟਰ ਦੇ ਮੁੰਬਈ ਦੀ ਪੰਜਾਬੀ ...

ਮੁੰਬਈ : ਮੇਘਾਲਿਆ ਦੇ ਸ਼ਿਲਾਂਗ ਵਿਚ ਰਹਿਣ ਵਾਲੇ ਸਿੱਖਾਂ ਨੂੰ ਬੇਦਖ਼ਲ ਕਰਨ ਦਾ ਮੁੱਦਾ ਹਾਲੇ ਤਕ ਪੂਰੀ ਤਰ੍ਹਾਂ ਹੱਲ ਨਹੀਂ ਹੋਇਆ ਹੈ ਕਿ ਹੁਣ ਮਹਾਰਾਸ਼ਟਰ ਦੇ ਮੁੰਬਈ ਦੀ ਪੰਜਾਬੀ ਕੈਂਪ ਕਾਲੋਨੀ ਵਿਚ ਸਥਿਤ ਸਿੱਖ ਸਮਾਜ ਦੇ ਇਕ ਵਰਗ 'ਤੇ ਬੇਦਖ਼ਲ ਹੋਣ ਦਾ ਡਰ ਵਧਦਾ ਜਾ ਰਿਹਾ ਹੈ। ਇੱਥੇ ਇਕ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਮੁੰਬਈ ਦੇ ਕੁੱਝ ਸਿੱਖ ਨੁਮਾਇੰਦਿਆਂ ਨੇ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਅਹੁਦੇਦਾਰਾਂ ਦੇ ਨਾਲ ਸੰਭਾਵਤ ਬੇਦਖ਼ਲੀ ਦਾ ਮੁੱਦਾ ਉਠਾਇਆ ਜੋ ਮੁੰਬਈ ਦੀ ਯਾਤਰਾ 'ਤੇ ਹਨ। 

Punjabi Camp Colony MumbaiPunjabi Camp Colony Mumbaiਮੁੰਬਈ ਦੇ ਰਘੁਬੀਰ ਸਿੰਘ ਅਤੇ ਕੁਲਵੰਤ ਸਿੰਘ ਨੇ ਵੀ ਲੌਂਗੋਵਾਲ ਨੂੰ ਇਕ ਮੰਗ ਪੱਤਰ ਸੌਂਪਿਆ। ਐਸਜੀਪੀਸੀ ਨੇ ਕਿਹਾ ਕਿ ਮੁੰਬਈ ਵਿਚ ਇਕ ਵੱਡੀ ਕਾਲੋਨੀ ਹੈ, ਜਿਸ ਨੂੰ ਪੰਜਾਬੀ ਕਾਲੋਨੀ ਕਿਹਾ ਜਾਂਦਾ ਹੈ। ਸਰਕਾਰ ਨੇ 1957 ਵਿਚ ਇਸ ਖੇਤਰ ਨੂੰ 1947 ਵਿਚ ਪਾਕਿਸਤਾਨ ਖੇਤਰ ਤੋਂ ਤਬਦੀਲ ਹੋ ਕੇ ਆਏ ਸਿੱਖਾਂ ਨੂੰ ਵੰਡ ਕੀਤੀ ਸੀ। ਇਹ ਕਾਲੋਨੀ 1200 ਸਿੱਖ ਪਰਵਾਰਾਂ ਦੇ ਘਰ ਹਨ। ਹੁਣ ਸਰਕਾਰ ਨੇ ਉਨ੍ਹਾਂ ਨੂੰ ਇਸ ਕਾਲੋਨੀ ਨੂੰ ਖਾਲੀ ਕਰਨ ਦਾ ਆਦੇਸ਼ ਦਿਤਾ ਹੈ ਕਿ ਰਿਕਾਰਡ ਅਨੁਸਾਰ ਇਸ ਕਾਲੋਨੀ ਦੀ ਜ਼ਮੀਨ ਸਰਕਾਰ ਦੇ ਨਾਮ ਹੈ। 

Gobind Singh Longowal Gobind Singh Longowalਦੋਵੇਂ ਨੇਤਾਵਾਂ ਨੇ ਐਸਜੀਪੀਸੀ ਅਹੁਦੇਦਾਰਾਂ ਨੂੰ ਉਨ੍ਹਾਂ ਦੀ ਮਦਦ ਕਰਨ ਅਤੇ ਮਹਾਰਾਸ਼ਟਰ ਸਰਕਾਰ ਦੇ ਨਾਲ ਮਾਮਲਾ ਉਠਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਤਿੰਨ ਸਿੱਖ ਸਿੱਖਿਆ ਸੰਸਥਾਨਾਂ ਨੂੰ ਵੀ ਕਾਲੋਨੀ ਵਿਚ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸਮਝਦੇ ਹਨ ਕਿ ਇਸ ਕਾਲੋਨੀ ਵਿਚ ਘਰਾਂ ਦੀ ਹਾਲਤ ਠੀਕ ਨਹੀਂ  ਹੈ ਅਤੇ ਉਹ ਨਵੇਂ ਘਰ ਬਣਾਉਣ ਲਈ ਤਿਆਰ ਹਨ ਪਰ ਉਹ ਇਥੋਂ ਬੇਦਖ਼ਲ ਨਹੀਂ ਹੋਣਾ ਚਾਹੁੰਦੇ।ਐਸਜੀਪੀਸੀ ਦੇ ਸੀਨੀਅਰ ਉਪ ਪ੍ਰਧਾਨ ਰਘੁਜੀਤ ਸਿੰਘ ਵਿਰਕ ਅਤੇ ਮੁੱਖ ਸਕੱਤਰ ਰੂਪ ਸਿੰਘ ਦੇ ਨਾਲ ਪੁੱਜੇ ਲੌਂਗੋਵਾਲ ਨੇ ਭਰੋਸਾ ਦਿਵਾਇਆ ਕਿ ਉਹ ਇਹ ਮੁੱਦਾ ਰਾਜ ਸਰਕਾਰ ਦੇ ਸਾਹਮਣੇ ਉਠਾਉਣਗੇ। 

Mumbai SikhMumbai Sikhਇਸ ਤੋਂ ਪਹਿਲਾਂ ਮੇਘਾਲਿਆ ਦੇ ਸ਼ਿਲਾਂਗ ਵਿਚ ਵੀ ਸਿੱਖਾਂ ਨਾਲ ਅਜਿਹਾ ਮਾਮਲਾ ਸਾਹਮਣੇ ਆਇਆ ਸੀ। ਜਿੱਥੇ ਮਈ ਵਿਚ ਸ਼ਿਲਾਂਗ ਦੀ ਪੰਜਾਬੀ ਕਾਲੋਨੀ ਅਤੇ ਹੋਰ ਲੋਕਾਂ ਵਿਚਕਾਰ ਦੰਗੇ ਭੜਕ ਗਏ ਸਨ। ਇਸ ਤੋਂ ਬਾਅਦ ਲਗਭਗ ਇਕ ਹਫ਼ਤੇ ਤਕ ਕਰਫਿਊ ਵਰਗੀ ਸਥਿਤੀ ਬਣੀ ਰਹੀ ਸੀ। ਇਹ ਮਾਮਲਾ ਵੀ ਪੰਜਾਬੀ ਕਾਲੋਨੀ ਨੂੰ ਤਬਦੀਲ ਕਰਨ ਨੂੰ ਲੈ ਕੇ ਭੜਕਿਆ ਸੀ। ਇ ਤੋਂ ਬਾਅਦ ਜੁਲਾਈ ਮਹੀਨੇ ਵਿਚ ਹਾਈਕੋਰਟ ਨੇ ਇਸ 'ਤੇ ਤਬਦੀਲੀ 'ਤੇ ਰੋਕ ਲਗਾ ਦਿਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement