
ਮ੍ਰਿਤਕ ਹਰਿਆਣਾ ਦੇ ਕਰਨਾਲ ਦਾ ਰਹਿਣ ਵਾਲਾ ਸੀ
ਵਾਸ਼ਿੰਗਟਨ: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
Death
ਅਜਿਹਾ ਹੀ ਮਾਮਲਾ ਅਮਰੀਕਾ ਦੇ ਅਰੀਜ਼ੋਨਾ ਤੋਂ ਸਾਹਮਣੇ ਆਇਆ ਹੈ ਜਿਥੇ ਹਾਈਵੇਅ ’ਤੇ ਇਕ ਟਰੱਕ ਦੇ ਪਲਟਣ ਕਾਰਨ ਭਾਰਤੀ ਮੂਲ ਦੇ ਇਕ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੇ ਦੋਸਤਾਂ ਨੇ ਇਹ ਜਾਣਕਾਰੀ ਦਿੱਤੀ। ਮ੍ਰਿਤਕ ਦੀ ਪਹਿਚਾਣ ਨਿਰਮਲ ਸਿੰਘ (37) ਵਜੋਂ ਹੋਈ ਹੈ।
Accident
ਜਾਣਕਾਰੀ ਅਨੁਸਾਰ ਹਾਦਸਾ ਅਰੀਜ਼ੋਨਾ ਵਿਚ ਫਲੈਗਸਟਾਫ ਦੇ ਨੇੜੇ ਹਾਈਵੇਅ-40 ’ਤੇ ਸੋਮਵਾਰ ਦੇਰ ਰਾਤ ਕਰੀਬ 11 ਵਜੇ ਵਾਪਰਿਆ। ਟਰੱਕ ਵਿਚ ਸਾਮਾਨ ਸੀ, ਜਿਸ ਨੂੰ ਜੋਰਜੀਆ ਤੋਂ ਕੈਲੀਫੋਰਨੀਆ ਲਿਜਾਇਆ ਜਾ ਰਿਹਾ ਸੀ। ਦੱਸ ਦਈਏ ਮ੍ਰਿਤਕ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦਾ ਰਹਿਣ ਵਾਲਾ ਸੀ।
accident