ਕੇਜਰੀਵਾਲ ਨੇ ਦਲਿਤ ਲੜਕੀ ਨਾਲ ਹੋਏ ਬਲਾਤਕਾਰ ਤੇ ਕਤਲ ਦੀ ਮੈਜਿਸਟ੍ਰੇਟ ਜਾਂਚ ਦੇ ਦਿੱਤੇ ਆਦੇਸ਼
Published : Aug 4, 2021, 3:05 pm IST
Updated : Aug 4, 2021, 3:05 pm IST
SHARE ARTICLE
Arvind Kejriwal
Arvind Kejriwal

ਮੁੱਖ ਮੰਤਰੀ ਨੇ ਲੜਕੀ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਵੀ ਕੀਤਾ।

ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਨੌਂ ਸਾਲਾ ਦਲਿਤ ਲੜਕੀ ਨਾਲ ਹੋਏ ਕਥਿਤ ਬਲਾਤਕਾਰ ਅਤੇ ਕਤਲ ਦੀ ਮੈਜਿਸਟ੍ਰੇਟ ਜਾਂਚ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਲੜਕੀ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਵੀ ਕੀਤਾ। ਪੀੜਤ ਪਰਿਵਾਰ ਨੂੰ ਮਿਲਣ ਤੋਂ ਬਾਅਦ ਉਹਨਾਂ ਨੇ ਪੱਤਰਕਾਰਾਂ ਨੂੰ ਕਿਹਾ, “ਸਾਡੀ ਬੱਚੀ ਵਾਪਸ ਨਹੀਂ ਆ ਸਕਦੀ।

ਪਰਿਵਾਰ ਨਾਲ ਹੋਈ ਬੇਇਨਸਾਫੀ ਮੰਦਭਾਗੀ ਹੈ ਅਤੇ ਇਸ ਦੀ ਭਰਪਾਈ ਨਹੀਂ ਹੋ ਸਕਦੀ ਪਰ ਸਰਕਾਰ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ ਅਤੇ ਮੈਜਿਸਟਰੇਟ ਜਾਂਚ ਦੇ ਹੁਕਮ ਦੇਵੇਗੀ।  ਉਹਨਾਂ ਕਿਹਾ ਕਿ ਦਿੱਲੀ ਵਿਚ ਕਾਨੂੰਨ ਨੂੰ ਸਖ਼ਤ ਕਰਨ ਦੀ ਲੋੜ ਹੈ। ਮੈਂ ਕੇਂਦਰ ਸਰਕਾਰ ਨੂੰ ਇਸ ਦਿਸ਼ਾ ਵਿਚ ਸਖ਼ਤ ਕਦਮ ਚੁੱਕਣ ਦੀ ਅਪੀਲ ਕਰਦਾ ਹਾਂ।

Rape Case

ਇੱਕ ਟਵੀਟ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੋਸ਼ੀਆਂ ਨੂੰ ਸਜ਼ਾ ਯਕੀਨੀ ਬਣਾਉਣ ਲਈ ਚੋਟੀ ਦੇ ਵਕੀਲਾਂ ਦੀ ਨਿਯੁਕਤੀ ਕਰੇਗੀ। ਲੜਕੀ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਲੋਕਾਂ ਦੇ ਨਾਲ ਦੱਖਣ-ਪੱਛਮੀ ਦਿੱਲੀ ਦੇ ਪੁਰਾਣਾ ਨੰਗਲ ਖੇਤਰ ਵਿਚ ਘਟਨਾ ਵਾਲੀ ਥਾਂ 'ਤੇ ਧਰਨਾ ਦਿੱਤਾ ਅਤੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ।

ਪੁਲਿਸ ਨੇ ਸੋਮਵਾਰ ਨੂੰ ਕਿਹਾ ਸੀ ਕਿ ਲੜਕੀ ਆਪਣੇ ਮਾਪਿਆਂ ਨਾਲ ਪਿੰਡ ਵਿਚ ਸ਼ਮਸ਼ਾਨ ਘਾਟ ਦੇ ਸਾਹਮਣੇ ਇੱਕ ਕਿਰਾਏ ਦੇ ਮਕਾਨ ਵਿਚ ਰਹਿੰਦੀ ਸੀ। ਐਤਵਾਰ ਸ਼ਾਮ 5.30 ਵਜੇ ਉਹ ਆਪਣੀ ਮਾਂ ਨੂੰ ਦੱਸਣ ਤੋਂ ਬਾਅਦ ਸ਼ਮਸ਼ਾਨਘਾਟ ਵਿੱਚ ਲਗਾਏ ਗਏ ਵਾਟਰ ਕੂਲਰ ਤੋਂ ਠੰਡਾ ਪਾਣੀ ਲੈਣ ਗਈ ਸੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਾਮ 6 ਵਜੇ, ਸ਼ਮਸ਼ਾਨਘਾਟ ਦੇ ਪੁਜਾਰੀ ਰਾਧੇਸ਼ਿਆਮ ਅਤੇ ਦੋ-ਤਿੰਨ ਹੋਰ ਲੋਕਾਂ ਨੇ ਜੋ ਲੜਕੀ ਦੀ ਮਾਂ ਨੂੰ ਜਾਣਦੇ ਸਨ

Delhi CM Arvind KejriwalDelhi CM Arvind Kejriwal

ਉਸ ਨੂੰ ਉੱਥੇ ਬੁਲਾਇਆ ਅਤੇ ਧੀ ਦੀ ਲਾਸ਼ ਦਿਖਾਈ ਅਤੇ ਦਾਅਵਾ ਕੀਤਾ ਕਿ ਕੂਲਰ ਤੋਂ ਪਾਣੀ ਲੈਂਦੇ ਸਮੇਂ ਉਸ ਦੀ ਬਿਜਲੀ ਨਾਲ ਕਰੰਟ ਲੱਗਣ ਨਾਲ ਮੌਤ ਹੋ ਗਈ। ਉਸ ਦੇ ਖੱਬੇ ਗੁੱਟ ਅਤੇ ਕੂਹਣੀ ਦੇ ਵਿਚਕਾਰ ਜਲਣ ਦੇ ਨਿਸ਼ਾਨ ਸਨ ਅਤੇ ਉਸ ਦੇ ਬੁੱਲ੍ਹ ਵੀ ਨੀਲੇ ਹੋ ਗਏ ਸਨ। ਅਧਿਕਾਰੀ ਨੇ ਕਿਹਾ ਕਿ ਪੁਜਾਰੀ ਅਤੇ ਹੋਰਨਾਂ ਨੇ ਉਸ ਦੀ ਮਾਂ ਨੂੰ ਪੁਲਿਸ ਨੂੰ ਇਹ ਦੱਸਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਪੁਲਿਸ ਕੇਸ ਬਣਾ ਦੇਵੇਗੀ ਅਤੇ ਪੋਸਟਮਾਰਟਮ ਦੌਰਾਨ ਡਾਕਟਰ ਬੱਚੇ ਦੇ ਅੰਗ ਚੋਰੀ ਕਰ ਲੈਣਗੇ, ਇਸ ਲਈ ਉਸ ਦਾ ਅੰਤਿਮ ਸੰਸਕਾਰ ਕਰਨਾ ਵਧੀਆ ਰਹੇਗਾ।

ਇਸ ਤੋਂ ਬਾਅਦ ਪੁਜਾਰੀ ਅਤੇ ਹੋਰ ਲੋਕਾਂ ਨੇ ਲੜਕੀ ਦਾ ਧੱਕੇ ਨਾਲ ਸਸਕਾਰ ਕਰ ਦਿੱਤਾ ਅਤੇ ਲੜਕੀ ਦੇ ਮਾਂ-ਬਾਪ ਨੇ ਰੌਲਾ ਪਾਇਆ ਕਿ ਸਸਕਾਰ ਉਹਨਾਂ ਦੀ ਮਰਜੀ ਤੋਂ ਬਗੈਰ ਕੀਤਾ ਗਿਆ ਹੈ। ਇਸ ਤੋਂ ਬਾਅਦ ਉੱਥੇ ਭੀੜ ਜਮ੍ਹਾ ਹੋ ਗਈ ਅਤੇ ਹੰਗਾਮਾ ਹੋ ਗਿਆ। ਇਸ ਤੋਂ ਬਾਅਦ ਪੀਸੀਆਰ ਕਾਲ ਕੀਤੀ ਗਈ। ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਭੀੜ ਨੂੰ ਉੱਤੇ ਹਟਾਇਆ।

rape
 

ਉਸੇ ਦਿਨ ਹੀ ਲੜਕੀ ਦੀ ਮਾਂ ਨੇ ਪੁਲਿਸ ਨੂੰ ਅਪਣਾ ਬਿਆਨ ਦਿੱਤਾ ਪਰ ਉਹਨਾਂ ਨੇ ਉਸ ਸਮੇਂ ਬਲਾਤਕਾਰ ਦੇ ਸ਼ੱਕ ਬਾਰੇ ਕੁੱਝ ਨਹੀਂ ਕਿਹਾ। ਜਿਸ ਵਿਅਕਤੀ ਨੇ ਪੀਸੀਆਰ ਕਾਲ ਕੀਤੀ ਸੀਉਸ ਨੇ ਦੱਸਿਆ ਸੀ ਕਿ ਲੜਕੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸ ਦੀ ਹੱਤਿਆ ਕੀਤੀ ਗਈ। ਪੁਲਿਸ ਨੇ ਇਸ ਮਾਮਲੇ ਵਿਚ ਬਲਾਤਕਾਰ, ਛੇੜਛਾੜ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਸੀ। ਪੁਲਿਸ ਨੇ ਇਸ ਮਾਮਲੇ ਵਿਚ ਪੁਜਾਰੀ ਸਮੇਤ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕੀਤਾ ਹੈ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement