
ਸਰਕਾਰ ਨੇ ਅੱਜ ਰਾਜ ਸਭਾ ਵਿਚ ਪੰਜ ਬਿੱਲ ਪੇਸ਼ ਕਰਨੇ ਹਨ
Rating:ਨਵੀਂ ਦਿੱਲੀ - ਸਰਕਾਰ ਨੇ ਅੱਜ ਰਾਜ ਸਭਾ ਵਿਚ ਪੰਜ ਬਿੱਲ ਪੇਸ਼ ਕਰਨੇ ਸਨ। ਇਨ੍ਹਾਂ ਬਿੱਲਾਂ ਵਿਚ ਸੀਮਤ ਦੇਣਦਾਰੀ ਭਾਈਵਾਲੀ (ਸੋਧ) ਬਿੱਲ 2021, ਡਿਪਾਜ਼ਿਟ ਬੀਮਾ ਅਤੇ ਕ੍ਰੈਡਿਟ ਗਾਰੰਟੀ ਕਾਰਪੋਰੇਸ਼ਨ (ਸੋਧ) ਬਿੱਲ 2021, ਸੰਵਿਧਾਨ (ਅਨੁਸੂਚਿਤ ਜਨਜਾਤੀ) ਆਦੇਸ਼ (ਸੋਧ) ਬਿੱਲ 2021, ਏਅਰਪੋਰਟਸ ਇਕਨਾਮਿਕ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ ਸੋਧ) ਬਿੱਲ 2021, ਆਮ ਬੀਮਾ ਕਾਰੋਬਾਰ ਸੋਧ ਬਿੱਲ 2021 ਸ਼ਾਮਲ ਹਨ।
ਵਿੱਤ ਮੰਤਰਾਲੇ ਨਾਲ ਜੁੜੇ ਤਿੰਨ ਬਿੱਲ ਨਿਰਮਲਾ ਸੀਤਾਰਮਨ ਦੁਆਰਾ ਪੇਸ਼ ਕੀਤੇ ਜਾਣਗੇ। ਕਾਰਵਾਈ ਸ਼ੁਰੂ ਹੋਣ ਦੌਰਾਨ ਅੱਜ ਫਿਰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਮੈਂਬਰ ਲਗਾਤਾਰ ਨਾਅਰੇ ਲਗਾ ਰਹੇ ਹਨ। ਇਸ ਹੰਗਾਮੇ ਦੇ ਚੱਲਦਿਆਂ ਲੋਕ ਸਭਾ ਦੀ ਕਾਰਵਾਈ ਪਹਿਲਾਂ 11:30 ਤੱਕ ਮੁਲਤਵੀ ਕੀਤੀ ਗਈ ਸੀ ਤੇ ਫਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ
ਪਰ ਵਿਰੋਧੀਆਂ ਦਾ ਹੰਗਾਮਾ ਜਾਰੀ ਰਿਹਾ ਤੇ ਇਸ ਦੇ ਚੱਲਦਿਆਂ ਹੁਣ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰਾਜ ਸਭਾ ਵਿਚ ਵੀ ਕਾਰਵਾਈ ਦੌਰਾਨ ਹੰਗਾਮਾ ਦੇਖਣ ਨੂੰ ਮਿਲਿਆ ਤੇ ਰਾਜ ਸਭਾ ਦੀ ਕਾਰਵਾਈ ਵੀ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।