
ਸੀਜੇਆਈ ਐਨਵੀ ਰਮਨਾ ਨੇ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੂੰ ਉਹਨਾਂ ਦੇ ਨਾਂ ਦੀ ਸਿਫ਼ਾਰਸ਼ ਕੀਤੀ ਹੈ।
ਨਵੀਂ ਦਿੱਲੀ: ਉਦੈ ਉਮੇਸ਼ ਲਲਿਤ ਦੇਸ਼ ਦੇ 49ਵੇਂ ਚੀਫ਼ ਜਸਟਿਸ ਬਣ ਸਕਦੇ ਹਨ। ਸੀਜੇਆਈ ਐਨਵੀ ਰਮਨਾ ਨੇ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੂੰ ਉਹਨਾਂ ਦੇ ਨਾਂ ਦੀ ਸਿਫ਼ਾਰਸ਼ ਕੀਤੀ ਹੈ। ਸੀਜੇਆਈ ਰਮਨਾ 26 ਅਗਸਤ ਨੂੰ ਸੇਵਾਮੁਕਤ ਹੋ ਜਾਣਗੇ। ਜਸਟਿਸ ਲਲਿਤ 27 ਅਗਸਤ ਨੂੰ ਸੀਜੇਆਈ ਵਜੋਂ ਸਹੁੰ ਚੁੱਕ ਸਕਦੇ ਹਨ। ਹਾਲਾਂਕਿ ਜਸਟਿਸ ਲਲਿਤ ਵੀ ਸਿਰਫ 74 ਦਿਨਾਂ ਲਈ ਸੀਜੇਆਈ ਬਣਨਗੇ ਕਿਉਂਕਿ ਉਹ 8 ਨਵੰਬਰ ਨੂੰ ਸੇਵਾਮੁਕਤ ਹੋ ਜਾਣਗੇ।