ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਭਤੀਜੇ ਸਚਿਨ ਨੂੰ ਆਹਮੋ ਸਾਹਮਣੇ ਬਿਠਾ ਕੇ ਦਿੱਲੀ ਪੁਲਿਸ ਕਰੇਗੀ ਪੁਛਗਿਛ 

By : KOMALJEET

Published : Aug 4, 2023, 12:19 pm IST
Updated : Aug 4, 2023, 12:19 pm IST
SHARE ARTICLE
Sachin and Lawrence
Sachin and Lawrence

ਦੁਬਈ 'ਚ ਰਚੀ ਗਈ ਸੀ ਮੂਸੇਵਾਲਾ ਦੇ ਕਤਲ ਦੀ ਸਾਜ਼ਸ਼ 

ਚੰਡੀਗੜ੍ਹ : ਗੈਂਗਸਟਰ ਲਾਰੈਂਸ ਨੂੰ ਜਲਦੀ ਹੀ ਬਠਿੰਡਾ ਕੇਂਦਰੀ ਜੇਲ ਤੋਂ ਦਿੱਲੀ ਲਿਜਾਇਆ ਜਾਵੇਗਾ ਤਾਂ ਉਸ ਨੂੰ ਭਤੀਜੇ ਸਚਿਨ ਬਿਸ਼ਨੋਈ ਦੇ ਸਾਹਮਣੇ ਬਿਠਾ ਕੇ ਦੋਹਾਂ ਤੋਂ ਇਕੱਠੇ ਪੁਛਗਿਛ ਕੀਤੀ ਜਾ ਸਕੇ। ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ ਨੇ ਹਾਲ ਹੀ ਵਿਚ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ ਤੋਂ ਲਿਆਂਦਾ ਸੀ।
ਦਿੱਲੀ ਪੁਲੀਸ ਨੇ ਮੁਲਜ਼ਮ ਸਚਿਨ ਨੂੰ ਅਦਾਲਤ ਵਿਚ ਪੇਸ਼ ਕਰ ਕੇ ਉਸ ਦਾ ਦਸ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਇਸ ਰਿਮਾਂਡ ਦੌਰਾਨ ਹੀ ਸਚਿਨ ਨੂੰ ਲਾਰੈਂਸ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ: 2030 ਤਕ 10 ਕਰੋੜ ਤੋਂ ਵੱਧ ਨੌਕਰੀਆਂ ਪੈਦਾ ਕਰੇਗਾ ਭਾਰਤ ਦਾ ਨਿਰਮਾਣ ਖੇਤਰ : ਰਿਪੋਰਟ 

ਗੈਂਗਸਟਰ ਸਚਿਨ ਨੇ ਪੁਲਿਸ ਪੁਛਗਿਛ 'ਚ ਕਈ ਵੱਡੇ ਖ਼ੁਲਾਸੇ ਕੀਤੇ ਹਨ। ਉਨ੍ਹਾਂ ਦਸਿਆ ਕਿ ਕਿਵੇਂ ਦੁਬਈ ਵਿਚ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸਾਜ਼ਸ਼ ਰਚੀ ਗਈ। ਇਸ ਕਾਰਨ ਦਿੱਲੀ ਪੁਲਿਸ ਗੈਂਗਸਟਰ ਲਾਰੈਂਸ ਨੂੰ ਬਠਿੰਡਾ ਤੋਂ ਦਿੱਲੀ ਲਿਆਉਣਾ ਚਾਹੁੰਦੀ ਹੈ। ਸੂਤਰਾਂ ਮੁਤਾਬਕ ਲਾਰੈਂਸ ਨੂੰ ਅੱਜ ਹੀ ਦਿੱਲੀ ਲਿਜਾਇਆ ਜਾਣਾ ਸੀ ਪਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਅੱਜ ਉਸ ਨੂੰ ਦਿੱਲੀ ਜੇਲ ਵਿਚ ਤਬਦੀਲ ਨਹੀਂ ਕੀਤਾ ਜਾ ਸਕਿਆ।

ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਦੇ ਭਤੀਜੇ ਸਚਿਨ ਨੂੰ ਸੁਰੱਖਿਆ ਕਾਰਨਾਂ ਕਰ ਕੇ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ ਸੀ। ਉਸ ਦੀ ਪੇਸ਼ੀ ਜੇਲ ਤੋਂ ਹੀ ਕਰਵਾਈ ਗਈ ਸੀ। ਪਟਿਆਲਾ ਹਾਊਸ ਕੋਰਟ ਦੀ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਸਨਿਗਧਾ ਸਰਵਰੀਆ ਨੇ ਖ਼ੁਦ ਅਦਾਲਤ ਦੇ ਲਾਕਅੱਪ ਵਿਚ ਜਾ ਕੇ ਕੇਸ ਦੀ ਸੁਣਵਾਈ ਕੀਤੀ ਅਤੇ ਹੁਕਮ ਪਾਸ ਕੀਤੇ।

ਇਹ ਵੀ ਪੜ੍ਹੋ: ਗ੍ਰਹਿ ਮੰਤਰੀ ਨੇ ਮੰਨਿਆ ਕਿ ਸਾਰੇ ਭਾਜਪਾ ਵਾਲੇ ਕੇਜਰੀਵਾਲ ਫੋਬੀਆ ਦਾ ਸ਼ਿਕਾਰ ਹਨ : MP ਰਾਘਵ ਚੱਢਾ  

ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਸਚਿਨ ਨੂੰ ਅਜ਼ਰਬਾਈਜਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਗੈਂਗਸਟਰ ਲਾਰੈਂਸ ਅਤੇ ਭਤੀਜੇ ਸਚਿਨ ਬਿਸ਼ਨੋਈ ਦੀ ਇਕੱਠਿਆਂ ਬਿਠਾ ਕੇ ਕੀਤੀ ਜਾਣ ਵਾਲੀ ਪੁਛਗਿਛ ਲਾਰੈਂਸ ਗੈਂਗ ਨਾਲ ਜੁੜੇ ਸਥਾਨਕ ਗੈਂਗਸਟਰਾਂ ਦੇ ਨੈੱਟਵਰਕ ਦਾ ਵੀ ਪਰਦਾਫ਼ਾਸ਼ ਕਰੇਗੀ। ਸੁਰੱਖਿਆ ਏਜੰਸੀਆਂ ਮੁਤਾਬਕ ਸਚਿਨ ਨੇ ਦੁਬਈ ਸਥਿਤ ਦਿੱਲੀ ਦੇ ਇਕ ਕਾਰੋਬਾਰੀ ਤੋਂ 50 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਕਾਰੋਬਾਰੀ ਦਾ ਨਾਂ ਗੈਲਨ ਦਸਿਆ ਜਾ ਰਿਹਾ ਹੈ।

ਟੀ-10 ਟੀਮ ਦੇ ਮਾਲਕ ਤੋਂ 50 ਕਰੋੜ ਦੀ ਫਿਰੌਤੀ ਮੰਗਣ ਦੀ ਕਾਲ ਰਿਕਾਰਡਿੰਗ ਦੀ ਚਰਚਾ ਸੀ। ਇਸ ਮਾਮਲੇ 'ਚ ਦੋਸ਼ੀ ਸਚਿਨ ਨੂੰ ਫੜਿਆ ਗਿਆ ਸੀ। ਗਾਇਕ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਚਿਨ ਨੇ ਵਿਦੇਸ਼ 'ਚ ਬੈਠੇ ਈ-ਮੇਲ ਰਾਹੀਂ ਮੂਸੇਵਾਲਾ ਦੇ ਕਤਲ ਦੀ ਗੱਲ ਕਬੂਲੀ। ਉਸ ਨੇ ਕਤਲ ਦੀ ਸਾਜ਼ਸ਼ ਰਚਣ ਵਿਚ ਅਹਿਮ ਭੂਮਿਕਾ ਨਿਭਾਉਣ ਦੀ ਗੱਲ ਕਹੀ।

Location: India, Chandigarh

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement