MP News : ਮੱਧ ਪ੍ਰਦੇਸ਼ 'ਚ ਵੱਡਾ ਹਾਦਸਾ, ਮੰਦਿਰ 'ਚ 50 ਸਾਲ ਪੁਰਾਣੀ ਕੰਧ ਡਿੱਗੀ, 9 ਬੱਚਿਆਂ ਦੀ ਦਰਦਨਾਕ ਮੌਤ
Published : Aug 4, 2024, 1:34 pm IST
Updated : Aug 4, 2024, 1:34 pm IST
SHARE ARTICLE
 wall collapses in Madhya Pradesh
wall collapses in Madhya Pradesh

ਚਾਰ ਬੱਚੇ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ

MP News : ਮੱਧ ਪ੍ਰਦੇਸ਼ ਦੇ ਸਾਗਰ 'ਚ ਐਤਵਾਰ ਨੂੰ ਇਕ ਵੱਡਾ ਹਾਦਸਾ ਵਾਪਰਿਆ ਹੈ, ਜਿਸ 'ਚ ਮੰਦਿਰ ਨੇੜੇ ਕੰਧ ਡਿੱਗਣ ਨਾਲ ਕਰੀਬ 9 ਬੱਚਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਉਮਰ 9 ਤੋਂ 19 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਚਾਰ ਬੱਚੇ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 

ਇਹ ਘਟਨਾ ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਦੇ ਸਨੌਧਾ ਥਾਣਾ ਖੇਤਰ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਹਪੁਰ ਦੇ ਹਰਦੌਲ ਮੰਦਰ 'ਚ ਸ਼ਿਵਲਿੰਗ ਦੀ ਉਸਾਰੀ ਅਤੇ ਭਾਗਵਤ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਸੀ।

 ਸ਼ਿਵਲਿੰਗ ਬਣਾ ਰਹੇ ਸਨ ਬੱਚੇ,ਓਦੋਂ ਹੀ ਵਾਪਰਿਆ ਹਾਦਸਾ 

ਸਵੇਰੇ ਕਰੀਬ 10 ਵਜੇ ਪਾਰਥਿਵ ਸ਼ਿਵਲਿੰਗ ਨਿਰਮਾਣ ਦਾ ਪ੍ਰੋਗਰਾਮ ਚੱਲ ਰਿਹਾ ਸੀ। ਐਤਵਾਰ ਦੀ ਛੁੱਟੀ ਹੋਣ ਕਾਰਨ ਬੱਚੇ ਵੀ ਸ਼ਿਵਲਿੰਗ ਬਣਾਉਣ ਆਏ ਹੋਏ ਸਨ। ਜਿਸ ਜਗ੍ਹਾ 'ਤੇ ਬੱਚੇ ਬੈਠ ਕੇ ਸ਼ਿਵਲਿੰਗ ਬਣਾ ਰਹੇ ਸਨ, ਉਸ ਸਮੇਂ ਮੰਦਰ ਕੰਪਲੈਕਸ ਦੇ ਨਾਲ ਵਾਲੀ ਕੰਧ ਡਿੱਗ ਗਈ। ਜਿਸ ਵਿੱਚ ਕੁਝ ਬੱਚੇ ਦੱਬ ਗਏ। 

ਜੇਸੀਬੀ ਨਾਲ ਮਲਬਾ ਹਟਾ ਕੇ ਲਾਸ਼ਾਂ ਅਤੇ ਜ਼ਖਮੀ ਬੱਚਿਆਂ ਨੂੰ ਬਾਹਰ ਕੱਢਿਆ ਗਿਆ। ਇਹ ਕੰਧ ਕਰੀਬ 50 ਸਾਲ ਪੁਰਾਣੀ ਦੱਸੀ ਜਾਂਦੀ ਹੈ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਰਾਹਲੀ ਵਿਧਾਨ ਸਭਾ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਗੋਪਾਲ ਭਾਰਗਵ ਵੀ ਮੌਕੇ 'ਤੇ ਪਹੁੰਚ ਗਏ।

ਕੁਲੈਕਟਰ ਦੀਪਕ ਆਰੀਆ ਨੇ ਦੱਸਿਆ ਕਿ ਬੱਚੇ ਘਟਨਾ ਵਾਲੀ ਥਾਂ 'ਤੇ ਬਣੇ ਟੈਂਟ 'ਚ ਖੇਡ ਰਹੇ ਸਨ। ਫਿਰ ਅਚਾਨਕ ਮੰਦਰ ਕੰਪਲੈਕਸ ਦੇ ਨਾਲ ਲੱਗਦੀ ਕੰਧ ਡਿੱਗ ਗਈ, ਜਿਸ 'ਚ ਦੋ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਪ੍ਰਸ਼ਾਸਨ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਪਰ ਕੁਝ ਹੋਰ ਬੱਚਿਆਂ ਨੇ ਰਸਤੇ 'ਚ ਹੀ ਦਮ ਤੋੜ ਦਿੱਤਾ, ਜਦਕਿ ਕੁਝ ਨੇ ਹਸਪਤਾਲ ਪਹੁੰਚ ਕੇ ਦਮ ਤੋੜ ਦਿੱਤਾ। ਕੁੱਲ 9 ਬੱਚਿਆਂ ਦੀ ਮੌਤ ਹੋ ਗਈ ਹੈ।

ਸੀਐਮ ਮੋਹਨ ਯਾਦਵ ਨੇ ਮਦਦ ਦਾ ਕੀਤਾ ਐਲਾਨ  

ਸੀਐਮ ਮੋਹਨ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਲਿਖਿਆ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖ਼ਮੀ ਬੱਚਿਆਂ ਦਾ ਢੁੱਕਵਾਂ ਇਲਾਜ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਭਗਵਾਨ ਅੱਗੇ ਅਰਦਾਸ ਹੈ ਕਿ ਉਹ ਮ੍ਰਿਤਕ ਬੱਚਿਆਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ। ਮੈਂ ਹਾਦਸੇ ਵਿੱਚ ਜ਼ਖਮੀ ਹੋਏ ਹੋਰ ਬੱਚਿਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਮਾਸੂਮ ਬੱਚਿਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਸਰਕਾਰ ਵੱਲੋਂ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।

 

Location: India, Madhya Pradesh

SHARE ARTICLE

ਏਜੰਸੀ

Advertisement

ਗੁਰਸਿੱਖ ਬਜ਼ੁਰਗ ਦੀ ਚੰਗੀ ਪੈਨਸ਼ਨ, 3 ਬੱਚੇ ਵਿਦੇਸ਼ ਸੈੱਟ, ਫਿਰ ਵੀ ਵੇਚਦੇ ਗੰਨੇ ਦਾ ਜੂਸ

19 Sep 2024 9:28 AM

ਕਿਸਾਨਾਂ ਲਈ ਆ ਰਹੀ ਨਵੀਂ ਖੇਤੀ ਨੀਤੀ! ਸਰਕਾਰ ਨੇ ਖਾਕਾ ਕੀਤਾ ਤਿਆਰ.. ਕੀ ਹੁਣ ਕਿਸਾਨਾਂ ਦੇ ਸਾਰੇ ਮਸਲੇ ਹੋਣਗੇ ਹੱਲ?

19 Sep 2024 9:21 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:19 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:17 AM

ਹਿੰਦੂਆਂ ਲਈ ਅੱ+ਤ+ਵਾ+ਦੀ ਹੈ ਭਿੰਡਰਾਂਵਾਲਾ- ਵਿਜੇ ਭਾਰਦਵਾਜ "ਭਾਜਪਾ ਦੇ MP 5 ਦਿਨ ਸੰਤ ਭਿੰਡਰਾਂਵਾਲਾ ਦੇ ਨਾਲ ਰਹੇ ਸੀ"

18 Sep 2024 9:14 AM
Advertisement