Bihar News: ਸੀ.ਐਮ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮਚਿਆ ਹੜਕੰਪ
Published : Aug 4, 2024, 10:06 am IST
Updated : Aug 4, 2024, 10:13 am IST
SHARE ARTICLE
Threatened to bomb the CM office Bihar News
Threatened to bomb the CM office Bihar News

Bihar News: ਸਚਿਵਲਿਆ ਪੁਲਿਸ ਸਟੇਸ਼ਨ ਦੇ ਐਸ.ਐਚ.ਓ. ਸੰਜੀਵ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।

Threatened to bomb the CM office Bihar News: ਬਿਹਾਰ ਦੇ ਮੁੱਖ ਮੰਤਰੀ ਦਫ਼ਤਰ (ਸੀਐਮਓ) ਨੂੰ ਈਮੇਲ ਰਾਹੀਂ ਧਮਕੀ ਬੰਬ ਨਾਲ ਉਡਾਉਣ ਦੀ ਮਿਲੀ ਹੈ। ਧਮਕੀ ਭਰਿਆ ਈ-ਮੇਲ ਸਿੱਧਾ ਸੀਐਮਓ ਦੀ ਅਧਿਕਾਰਤ ਈ-ਮੇਲ ਆਈਡੀ 'ਤੇ ਭੇਜਿਆ ਗਿਆ ਸੀ। ਧਮਕੀ ਭਰੀ ਈ-ਮੇਲ 'ਚ ਹੈਰਾਨੀ ਵਾਲੀ ਗੱਲ ਇਹ ਹੈ ਕਿ ਸੀਐੱਮਓ ਨੂੰ ਉਡਾਉਣ ਦੀ ਗੱਲ ਦੇ ਨਾਲ 'ਅਲ-ਕਾਇਦਾ ਗਰੁੱਪ' ਦਾ ਵੀ ਜ਼ਿਕਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Madhya Pradesh News: ਸਕੂਲੋਂ ਵਾਪਸ ਆ ਰਹੇ ਬੱਚਿਆਂ ਉੱਤੇ ਡਿੱਗੀ ਇਮਾਰਤ ਦੀ ਕੰਧ, 4 ਬੱਚਿਆਂ ਦੀ ਹੋਈ ਦਰਦਨਾਕ ਮੌਤ

ਪੁਲਿਸ ਮੁਤਾਬਕ ਸੀਐਮਓ ਦੀ ਅਧਿਕਾਰਤ ਮੇਲ ਆਈਡੀ ’ਤੇ ਇੱਕ ਮੇਲ ਆਇਆ ਸੀ ਕਿ ਸੀਐਮਓ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਬਿਹਾਰ ਦੀ ਸਪੈਸ਼ਲ ਪੁਲਿਸ ਵੀ ਉਸ ਦਾ ਕੋਈ ਨੁਕਸਾਨ ਨਹੀਂ ਕਰ ਸਕਦੀ। ਇਸ ਨੂੰ ਹਲਕੇ ਵਿੱਚ ਨਾ ਲੈਣ ਦੀ ਕੋਸ਼ਿਸ਼ ਕਰੋ। ਇਹ ਮੇਲ ਅਲ ਕਾਇਦਾ ਸਮੂਹ ਦੇ ਨਾਂ 'ਤੇ ਭੇਜੀ ਗਈ ਸੀ।

ਇਹ ਵੀ ਪੜ੍ਹੋ: Wayanad Landslide: ਕੇਰਲ ਦੇ ਵਾਇਨਾਡ 'ਚ ਜ਼ਮੀਨ ਖਿਸਕਣ ਨਾਲ ਹੁਣ 

ਇਹ ਪੜ੍ਹ ਕੇ ਸਰਕਾਰੀ ਮਹਿਕਮੇ ਵਿੱਚ ਹੜਕੰਪ ਮੱਚ ਗਿਆ। ਜਿਸ ਤੋਂ ਬਾਅਦ ਮਾਮਲੇ ਦੀ ਜਾਣਕਾਰੀ ਪਟਨਾ ਪੁਲਿਸ ਨੂੰ ਦਿੱਤੀ ਗਈ। ਫਿਰ ਸ਼ੁਰੂਆਤੀ ਜਾਂਚ ਤੋਂ ਬਾਅਦ ਇਸ ਮਾਮਲੇ ਵਿੱਚ 2 ਅਗਸਤ ਨੂੰ ਸਕੱਤਰੇਤ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Threatened to bomb the CM office Bihar News, stay tuned to Rozana Spokesman)

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement