Uttar Pradesh Accident: ਕਾਰ ਅਤੇ ਡਬਲ ਡੇਕਰ ਬੱਸ ਵਿਚਾਲੇ ਭਿਆਨਕ ਟੱਕਰ, 6 ਲੋਕਾਂ ਦੀ ਹੋਈ ਮੌਤ
Published : Aug 4, 2024, 8:41 am IST
Updated : Aug 4, 2024, 8:43 am IST
SHARE ARTICLE
Uttar Pradesh Accident
Uttar Pradesh Accident

Uttar Pradesh Accident : ਗਲਤ ਸਾਈਡ ਤੋਂ ਆ ਰਹੀ ਸੀ ਕਾਰ

Uttar Pradesh Accident News: ਆਗਰਾ ਲਖਨਊ ਐਕਸਪ੍ਰੈਸ ਵੇਅ 'ਤੇ ਸ਼ਨੀਵਾਰ ਰਾਤ ਨੂੰ ਬੱਸ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਿਸ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਜਦਕਿ 45 ਲੋਕ ਜ਼ਖਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਐਕਸਪ੍ਰੈਸ ਵੇਅ ਤੋਂ ਹੇਠਾਂ ਡਿੱਗ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖ਼ਮੀਆਂ ਨੂੰ ਸੈਫਈ ਮੈਡੀਕਲ ਯੂਨੀਵਰਸਿਟੀ 'ਚ ਦਾਖਲ ਕਰਵਾਇਆ। ਜਦਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ।

ਇਹ ਵੀ ਪੜ੍ਹੋ: Paris Olympics 2024: ਡਬਲ ਓਲੰਪਿਕ ਤਮਗਾ ਜੇਤੂ ਮਨੂ ਭਾਕਰ ਸਮਾਪਤੀ ਸਮਾਰੋਹ ਵਿਚ ਭਾਰਤ ਦੀ ਝੰਡਾ ਬਰਦਾਰ ਹੋਵੇਗੀ, ਲਹਿਰਾਏਗੀ ਤਿਰੰਗਾ 

ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਇਟਾਵਾ ਦੇ ਐੱਸਐੱਸਪੀ ਸੰਜੇ ਕੁਮਾਰ ਨੇ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਡਬਲ ਡੈਕਰ ਬੱਸ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਿਸ ਤੋਂ ਬਾਅਦ ਕਾਰ ਐਕਸਪ੍ਰੈਸ ਵੇਅ ਤੋਂ ਹੇਠਾਂ ਜਾ ਡਿੱਗੀ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ। ਜਦਕਿ 45 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਪਵੇਗਾ ਮੀਂਹ, ਅਲਰਟ ਜਾਰੀ  

ਐਸਐਸਪੀ ਸੰਜੇ ਕੁਮਾਰ ਨੇ ਦੱਸਿਆ ਕਿ ਮਰਨ ਵਾਲਿਆਂ ਵਿਚ ਤਿੰਨ ਬੱਸ ਵਿੱਚ ਅਤੇ ਤਿੰਨ ਇੱਕ ਕਾਰ ਵਿੱਚ ਸਵਾਰ ਸਨ। ਬੱਸ ਲਖਨਊ ਤੋਂ ਆਗਰਾ ਵੱਲ ਜਾ ਰਹੀ ਸੀ। ਇਸੇ ਦੌਰਾਨ ਦੂਜੇ ਪਾਸੇ ਤੋਂ ਇੱਕ ਜ਼ਾਈਲੋ ਕਾਰ ਗਲਤ ਸਾਈਡ ਤੋਂ ਲਖਨਊ ਵੱਲ ਆ ਰਹੀ ਸੀ ਅਤੇ ਦੋਵਾਂ ਦੀ ਟੱਕਰ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਅਤੇ ਕਾਰ 'ਚ ਸਵਾਰ ਲੋਕਾਂ 'ਚ ਚੀਕ-ਚਿਹਾੜਾ ਪੈ ਗਿਆ।  ਫਿਲਹਾਲ ਇਸ ਮਾਮਲੇ 'ਚ ਐੱਫ.ਆਈ.ਆਰ. ਦਰਜ ਕਰ ਲਈ ਗਆ ਹੈ। ਦੱਸ ਦੇਈਏ ਕਿ ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਹਰ ਰੋਜ਼ ਹਾਦਸੇ ਵਾਪਰਦੇ ਰਹਿੰਦੇ ਹਨ। ਹਾਲ ਹੀ 'ਚ ਵੀ ਇਕ ਕਾਰ ਅਤੇ ਬੱਸ ਵਿਚਾਲੇ ਟੱਕਰ ਹੋ ਗਈ ਸੀ, ਜਿਸ 'ਚ ਕਈ ਲੋਕਾਂ ਦੀ ਮੌਤ ਹੋ ਗਈ ਸੀ।

​(For more Punjabi news apart from Uttar Pradesh Accident News, stay tuned to Rozana Spokesman)

Location: India, Uttar Pradesh, Etawah

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement