
ਵਿਰੋਧੀ ਧਿਰ ਨੇ ਸੱਤਾਧਾਰੀ ਧਿਰ ’ਤੇ ਚੁੱਕੇ ਸਵਾਲ
Deal struck outside the state to start lottery in Himachal Pradesh - ਸ਼ਿਮਲਾ : ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੂਬੇ ’ਚ ਲਾਟਰੀ ਸ਼ੁਰੂ ਕਰਨ ਦੇ ਫੈਸਲੇ ’ਤੇ ਵਿਰੋਧੀ ਧਿਰ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਭਾਜਪਾ ਆਗੂ ਜੈਰਾਮ ਠਾਕੁਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ’ਚ ਲਾਟਰੀ ਸ਼ੁਰੂ ਕਰਵਾਉਣ ਦੇ ਲਈ ਬਹੁਤ ਵੱਡੀ ਡੀਲ ਅਤੇ ਗੜਬੜ ਹੈ ਅਤੇ ਇਸ ਦੇ ਪਿੱਛੇ ਕੋਈ ਖੇਡ ਖੇਡੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਦੇ ਪਿਛੇ ਇਕ ਲਾਬੀ ਕੰਮ ਕਰ ਰਹੀ ਜੋ ਸਰਕਾਰ ’ਤੇ ਹਿਮਾਚਲ ਪ੍ਰਦੇਸ਼ ਵਿਚ ਲਾਟਰੀ ਸ਼ੁਰੂ ਕਰਨ ਲਈ ਦਬਾਅ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਬੈਠ ਕੇ ਸੂਬੇ ਅੰਦਰ ਲਾਟਰੀ ਸ਼ੁਰੂ ਕਰਨ ਦਾ ਪਲਾਨ ਕੀਤਾ ਗਿਆ ਹੈ ਪ੍ਰੰਤੂ ਇਸ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਚੁੱਪ ਬੈਠਣ ਵਾਲੀ ਨਹੀਂ।
ਜੈਰਾਮ ਠਾਕੁਰ ਨੇ ਕਿਹਾ ਕਿ ਸਰਕਾਰ ਆਪਣੀ ਆਮਦਨ ਵਧਾਉਣ ਵੱਲ ਧਿਆਨ ਦੇਵੇ ਬਲਕਿ ਲੋਕਾਂ ਦੇ ਘਰਾਂ ਨੂੰ ਉਜਾੜ ਕੇ ਆਮਦਨ ਵਧਾਉਣਾ ਠੀਕ ਨਹੀਂ। ਉਨ੍ਹਾਂ ਸੱਤਾਧਾਰੀ ਧਿਰ ’ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਨੇ ਸੂਬੇ ਅੰਦਰ ਸ਼ਰਾਬ ਦੇ ਠੇਕੇ ਖੋਲ੍ਹ ਦਿੱਤੇ ਹਨ ਅਤੇ ਸਕੂਲਾਂ ਨੂੰ ਬੰਦ ਕਰ ਦਿੱਤਾ ਪਰ ਸਰਕਾਰ ਦੀ ਆਮਦਨ ਨਹੀਂ ਵਧੀ।