
2008 ਦੇ ਮਾਲੇਗਾਉਂ ਧਮਾਕਾ ਮਾਮਲੇ ਵਿਚ ਮੁਲਜ਼ਮ ਕਰਨਲ ਪੁਰੋਹਿਤ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਸੁਪਰੀਮ ਕੋਰਟ ਤੋਂ ਮੁਲਜ਼ਮ ਕਰਨਲ ਪੁਰੋਹਿਤ ਨੇ...
ਨਵੀਂ ਦਿੱਲੀ : 2008 ਦੇ ਮਾਲੇਗਾਉਂ ਧਮਾਕਾ ਮਾਮਲੇ ਵਿਚ ਮੁਲਜ਼ਮ ਕਰਨਲ ਪੁਰੋਹਿਤ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਸੁਪਰੀਮ ਕੋਰਟ ਤੋਂ ਮੁਲਜ਼ਮ ਕਰਨਲ ਪੁਰੋਹਿਤ ਨੇ ਅਪਣੇ ਉਪਰ ਦੋਸ਼ ਤੈਅ ਕਰਨ ਨੂੰ ਲੈ ਕੇ ਸਟੇਅ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਖ਼ਾਰਜ ਕਰ ਦਿਤਾ। ਇਸ ਮਾਮਲੇ ਦੀ ਸੁਣਵਾਈ ਸੀਨੀਅਰ ਜੱਜ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਸੁਪਰੀਮ ਕੋਰਟ ਦੀ ਬੈਂਚ ਨੇ ਕੀਤੀ, ਜਿਸ ਵਿਚ ਮਾਮਲੇ ਦੀ ਐਸਆਈਟੀ ਤੋਂ ਜਾਂਚ ਕਰਵਾਉਣ ਦੀ ਅਰਜ਼ੀ 'ਤੇ ਸੁਣਵਾਈ ਤੋਂ ਹੀ ਇਨਕਾਰ ਕਰ ਦਿਤਾ।
Shrikant Purohit
ਸੁਪਰੀਮ ਕੋਰਟ ਨੇ ਆਦੇਸ਼ ਦਿਤਾ ਕਿ ਪੁਰੋਹਿਤ ਅਪਣੀ ਇਸ ਅਰਜ਼ੀ ਨੂੰ ਟ੍ਰਾਇਲ ਕੋਰਟ ਵਿਚ ਹੀ ਦਾਖ਼ਲ ਕਰਨ। ਇਸੇ ਮਾਮਲੇ ਦੀ ਪਿਛਲੀ ਸੁਣਵਾਈ ਵਿਚ ਪੁਰੋਹਿਤ ਦੀ ਅਰਜ਼ੀ 'ਤੇ ਸੁਣਵਾਈ ਨਾਲ ਜਸਟਿਸ ਯੂ ਯੂ ਲਲਿਤ ਨੇ ਖ਼ੁਦ ਨੂੰ ਅਲੱਗ ਕਰ ਲਿਆ। ਦਸ ਦਈਏ ਕਿ ਅਦਾਲਤ ਵਿਚ ਦਾਇਰ ਕੀਤੀ ਗਈ ਅਰਜ਼ੀ ਵਿਚ ਪੁਰੋਹਿਤ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਸਾਜਿਸ਼ ਦੇ ਤਹਿਤ ਫਸਾਇਆ ਗਿਆ ਹੈ। ਇਸ ਮਾਮਲੇ ਵਿਚ ਅਦਾਲਤ ਦੀ ਨਿਗਰਾਨੀ ਵਿਚ ਐਸਆਈਟੀ ਜਾਂਚ ਕੀਤੀ ਜਾਵੇ।
Courtਦਸ ਦਈਏ ਕਿ ਪਹਿਲਾਂ ਵੀ ਪੁਰੋਹਿਤ ਨੇ ਸੁਪਰੀਮ ਕੋਰਟ ਵਿਚ ਅਰਜ਼ੀ ਦਾਖ਼ਲ ਕੀਤੀ ਸੀ, ਜਿਸ ਵਿਚ ਉਨ੍ਹਾਂ ਨੇ ਅਪਣੇ ਉਪਰ ਲੱਗੇ ਗ਼ੈਰ ਕਾਨੂੰਨੀ ਗਤੀਵਿਧੀ ਰੋਕੂ ਕਾਨੂੰਨ ਨੂੰ ਚੁਣੌਤੀ ਦਿਤੀ। ਇਸ ਤੋਂ ਪਹਿਲਾਂ ਬੰਬੇ ਹਾਈਕੋਰਟ ਨੇ ਕਰਨਲ ਪੁਰੋਹਿਤ ਅਤੇ ਸਮੀਰ ਕੁਲਕਰਨੀ ਦੀ ਅਰਜ਼ੀ ਨੂੰ ਖ਼ਾਰਜ ਕਰ ਦਿਤਾ ਸੀ। ਜਿਸ ਤੋਂ ਬਾਅਦ ਸੀਨੀਅਰ ਅਦਾਲਤ ਨੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਅਤੇ ਮਹਾਰਾਸ਼ਟਰ ਸਰਕਾਰ ਨੂੰ ਸਖ਼ਤ ਨੋਟਿਸ ਭੇਜਿਆ, ਜਿਸ ਵਿਚ ਕਿਹਾ ਗਿਆ ਕਿ ਮਾਮਲੇ ਵਿਚ 4 ਹਫ਼ਤਿਆਂ ਦੇ ਅੰਦਰ ਜਵਾਬ ਦੇਣਾ ਹੋਵੇਗਾ।
Shrikant Purohit
ਇਹ ਵੀ ਦੱਸਣਯੋਗ ਹੈ ਕਿ ਬੀਤੇ ਸਾਲ ਮਾਲੇਗਾਉਂ ਧਮਾਕਾ ਮਾਮਲੇ ਵਿਚ ਸੁਪਰੀਮ ਕੋਰਟ ਵਲੋਂ ਮੁਲਜ਼ਮ ਕਰਨਲ ਸ੍ਰੀਕਾਂਤ ਪੁਰੋਹਿਤ ਨੂੰ 9 ਸਾਲ ਬਾਅਦ ਜ਼ਮਾਨਤ ਦੇ ਦਿਤੀ ਗਈ ਸੀ। ਤੁਹਾਨੂੰ ਦਸ ਦਈਏ ਕਿ 29 ਸਤੰਬਰ 2008 ਨੂੰ ਮਾਲੇਗਾਉਂ ਵਿਚ ਇਕ ਬੰਬ ਵਿਸਫ਼ੋਟ ਕੀਤਾ ਗਿਆ, ਜਿਸ ਵਿਚ 8 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਰੀਬ 80 ਲੋਕ ਜ਼ਖ਼ਮੀ ਹੋ ਗਏ ਸਨ। ਇਸ ਮਾਮਲੇ ਵਿਚ ਸਾਧਵੀ ਪ੍ਰਗਿਆ ਠਾਕੁਰ ਅਤੇ ਪੁਰੋਹਿਤ ਨੂੰ 2008 ਵਿਚ ਦੋਸ਼ੀ ਦੱਸ ਦੇ ਗ੍ਰਿਫ਼ਤਾਰ ਕੀਤਾ ਗਿਆ।
ਐਨਆਈਏ ਮੁਤਾਬਕ ਦੱਖਣਪੰਥੀ ਸੰਗਠਨ ਅਭਿਨਵ ਭਾਰਤ ਨੇ ਵਿਸਫ਼ੋਟ ਕਰਵਾਇਆ ਸੀ ਅਤੇ ਵਿਸਫ਼ੋਟ ਦੀ ਸਾਜਿਸ਼ ਰਚਣ ਲਈ ਕੀਤੀਆਂ ਗਈਆਂ ਮੀਟਿੰਗਾਂ ਵਿਚ ਪੁਰੋਹਿਤ 'ਤੇ ਸਰਗਰਮ ਰੂਪ ਨਾਲ ਹਿੱਸਾ ਲੈਣ ਦਾ ਦੋਸ਼ ਹੈ।