ਧਾਰਾ 370: ਭਾਰਤ ਨੇ ਰੋਕਿਆ ਚੀਨੀ ਵਿਦੇਸ਼ ਮੰਤਰੀ ਦਾ ਭਾਰਤ ਦੌਰਾ
Published : Sep 4, 2019, 12:08 pm IST
Updated : Sep 4, 2019, 12:08 pm IST
SHARE ARTICLE
Chinese Minister with modi
Chinese Minister with modi

ਭਾਰਤ ਨੇ ਚੀਨ ਦੇ ਵਿਦੇਸ਼ ਮੰਤਰੀ ਨੂੰ ਆਪਣੀ ਯਾਤਰਾ ਨੂੰ ਫਿਲਹਾਲ ਮੁਲਤਵੀ ਕਰਨ ਨੂੰ ਕਿਹਾ...

ਨਵੀਂ ਦਿੱਲੀ: ਭਾਰਤ ਨੇ ਚੀਨ ਦੇ ਵਿਦੇਸ਼ ਮੰਤਰੀ ਨੂੰ ਆਪਣੀ ਯਾਤਰਾ ਨੂੰ ਫਿਲਹਾਲ ਮੁਲਤਵੀ ਕਰਨ ਨੂੰ ਕਿਹਾ ਹੈ। ਚੀਨੀ ਵਿਦੇਸ਼ ਮੰਤਰੀ ਵਾਂਗ ਯੀ 9 ਸਤੰਬਰ ਨੂੰ ਭਾਰਤ ਦੌਰੇ ਉੱਤੇ ਆਉਣ ਵਾਲੇ ਸਨ। ਇਸ ਦੌਰਾਨ ਉਨ੍ਹਾਂ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਵਲੋਂ ਸਰਹੱਦ ਵਿਵਾਦ ਦੇ ਮੁੱਦੇ ‘ਤੇ ਚਰਚਾ ਦਾ ਪ੍ਰੋਗਰਾਮ ਸੀ। ਵਾਂਗ ਯੀ ਦੇ ਦੌਰੇ ਨੂੰ ਟਾਲਣ ਦੀ ਹੁਣ ਤੱਕ ਆਧਿਕਾਰਕ ਕੋਈ ਜਾਣਕਾਰੀ ਨਹੀਂ ਹੈ, ਲੇਕਿਨ ਸੂਤਰਾਂ ਮੁਤਾਬਕ ਭਾਰਤ ਸਰਕਾਰ ਨੇ ਹੀ ਤਾਰੀਖਾਂ ਵਿੱਚ ਬਦਲਾਅ ਦਾ ਦਬਾਅ ਪਾਇਆ ਹੈ।

vaang jivaang zi

ਹਾਲਾਂਕਿ ਸੂਤਰਾਂ ਮੁਤਾਬਕ ਕਸ਼ਮੀਰ ਦੇ ਮਸਲੇ ‘ਤੇ ਚੀਨ ਦੀ ਰਾਏ ਨੂੰ ਲੈ ਕੇ ਇਹ ਫੈਸਲਾ ਲਿਆ ਗਿਆ ਹੈ। ਆਧਿਕਾਰਕ ਤੌਰ ‘ਤੇ ਚੀਨੀ ਵਿਦੇਸ਼ ਮੰਤਰੀ ਦੇ ਦੌਰੇ ਨੂੰ ਮੁਲਤਵੀ ਕੀਤੇ ਜਾਣ ਨੂੰ ਲੈ ਕੇ ਚੁੱਪੀ ਹੈ। ਭਾਰਤ ਦੇ ਨਾਲ ਸਰਹੱਦ ਵਿਵਾਦ ‘ਤੇ ਚਰਚਾ ਲਈ ਚੀਨ ਨੇ ਵਿਦੇਸ਼ ਮੰਤਰੀ ਵਾਂਗ ਯੀ ਨੂੰ ਵਿਸ਼ੇਸ਼ ਨੁਮਾਇੰਦਾ ਨਿਯੁਕਤ ਕੀਤਾ ਹੈ। ਅਗਸਤ ‘ਚ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਚੀਨ ਦਾ ਦੌਰਾ ਕੀਤਾ ਸੀ। ਉਸੇ ਸਮੇਂ ਚੀਨੀ ਵਿਦੇਸ਼ ਮੰਤਰੀ  ਦੀ ਭਾਰਤ ਯਾਤਰਾ ਦਾ ਪ੍ਰੋਗਰਾਮ ਤੈਅ ਹੋਇਆ ਸੀ।

Language should be used to unite the country, not to break it: Modi Modi

ਇਸਦੇ ਬਾਵਜੂਦ ਚੀਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਕਸ਼ਮੀਰ ‘ਤੇ ਬੁਲਾਉਣ ‘ਤੇ ਜ਼ੋਰ ਦਿੱਤਾ ਸੀ। ਚੀਨ ਦੀ ਕੋਸ਼ਿਸ਼ ਸੀ ਕਿ ਇਸ ਮੀਟਿੰਗ ਵਿੱਚ ਕਸ਼ਮੀਰ ਦੇ ਮਸਲੇ ਨੂੰ ਲੈ ਕੇ ਭਾਰਤ ਦੇ ਖਿਲਾਫ਼ ਬਿਆਨ ਜਾਰੀ ਕੀਤਾ ਜਾਵੇ। ਹਾਲਾਂਕਿ ਹੋਰ ਦੇਸ਼ਾਂ ਨੇ ਭਾਰਤ ਦਾ ਸਮਰਥਨ ਕਰਦੇ ਹੋਏ ਇਸ ਮੀਟਿੰਗ ਨੂੰ ਬਿਨਾਂ ਕਿਸੇ ਆਧਿਕਾਰਕ ਬਿਆਨ ਦੇ ਹੀ ਖਤਮ ਕਰ ਦਿੱਤਾ। ਹਾਲਾਂਕਿ ਸੰਯੁਕਤ ਰਾਸ਼ਟਰ ਵਿੱਚ ਚੀਨੀ ਰਾਜਦੂਤ ਝਾਂਗ ਯੁਨ ਨੇ ਇਸ ਤੋਂ ਬਾਅਦ ਬਿਆਨ ਦਿੱਤਾ ਸੀ।

Article 370Article 370

ਵਾਂਗ ਉੱਤਰ ਕੋਰੀਆ  ਦੇ ਦੌਰੇ ‘ਤੇ ਜਾਣ ਵਾਲੇ ਹਨ, ਜਿੱਥੋਂ ਉਹ ਸ਼ਨੀਵਾਰ ਨੂੰ ਇਸਲਾਮਾਬਾਦ ਪਹੁੰਚਣਗੇ। ਚੀਨ , ਪਾਕਿਸਤਾਨ ਅਤੇ ਅਫਗਾਨਿਸਤਾਨ ਦੇ ਵਿੱਚ ਤ੍ਰਿਪਤਾਹੀ ਸ਼ਾਂਤੀ ਗੱਲਬਾਤ ‘ਤੇ ਚਰਚੇ ਤੋਂ ਬਾਅਦ ਉਹ ਸੋਮਵਾਰ ਨੂੰ ਭਾਰਤ ਆਉਣ ਵਾਲੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement