ਅਦਾਲਤੀ ਫ਼ੈਸਲੇ ਤੋਂ ਪਹਿਲਾਂ ਹੀ ਰਾਮ ਮੰਦਰ ਬਣਾਉਣਾ ਚਾਹੁੰਦੇ ਕੁੱਝ ਹਿੰਦੂ ਸੰਗਠਨ?
Published : Sep 4, 2019, 3:20 pm IST
Updated : Sep 4, 2019, 3:20 pm IST
SHARE ARTICLE
Some Hindu organizations want to build Ram temple before court decision?
Some Hindu organizations want to build Ram temple before court decision?

ਮੁਸਲਿਮ ਪੱਖਕਾਰ ਇਕਬਾਲ ਅੰਸਾਰੀ ’ਤੇ ਜਾਨਲੇਵਾ ਹਮਲਾ

ਨਵੀਂ ਦਿੱਲੀ-ਇੰਝ ਜਾਪਦਾ ਹੈ ਕਿ ਕੁੱਝ ਹਿੰਦੂ ਸੰਗਠਨ ਸੁਪਰੀਮ ਕੋਰਟ ਦੇ ਕਿਸੇ ਫ਼ੈਸਲੇ ਤੋਂ ਪਹਿਲਾਂ ਹੀ ਆਯੁੱਧਿਆ ਵਿਚ ਰਾਮ ਮੰਦਰ ਬਣਾਉਣ ਲਈ ਉਤਾਵਲੇ ਹਨ ਕਿਉਂਕਿ ਮਾਮਲਾ ਸੁਪਰੀਮ ਕੋਰਟ ਵਿਚ ਹੋਣ ਦੇ ਬਾਵਜੂਦ ਕੁੱਝ ਅਜਿਹੀਆਂ ਕਾਰਵਾਈਆਂ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਵਿਚ ਸਿੱਧੇ ਤੌਰ ’ਤੇ ਸੁਪਰੀਮ ਕੋਰਟ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ। ਤਾਜ਼ਾ ਮਾਮਲਾ ਬਾਬਰੀ ਮਸਜਿਦ-ਰਾਮ ਜਨਮ ਭੂਮੀ ਮਾਮਲੇ ਵਿਚ ਮੁੱਖ ਪੱਖਕਾਰਾਂ ਵਿਚ ਸ਼ਾਮਲ ਇਕਬਾਲ ਅੰਸਾਰੀ ਨਾਲ ਜੁੜਿਆ ਹੋਇਆ ਹੈ। ਜਿਸ ’ਤੇ ਕਥਿਤ ਰੂਪ ਨਾਲ ਜਾਨਲੇਵਾ ਹਮਲਾ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ।

Iqbal AnsariIqbal Ansari

ਅੰਸਾਰੀ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਧਮਕੀ ਦਿੱਤੀ ਗਈ ਹੈ ਕਿ ਜੇਕਰ ਉਸ ਨੇ ਮਾਮਲਾ ਵਾਪਸ ਨਹੀਂ ਲਿਆ ਤਾਂ ਉਸ ਦੀ ਹੱਤਿਆ ਕਰ ਦਿੱਤੀ ਜਾਵੇਗੀ। ਇਕਬਾਲ ਅੰਸਾਰੀ ਨੇ ਦੱਸਿਆ ਕਿ ਮੰਗਲਵਾਰ ਦੁਪਹਿਰ ਇਕ ਵਿਅਕਤੀ ਅਤੇ ਇਕ ਔਰਤ ਉਨ੍ਹਾਂ ਦੇ ਘਰ ਆਏ। ਔਰਤ ਨੇ ਅਪਣੀ ਪਛਾਣ ਇਕ ਵਾਰਤਾਕਾਰ ਦੇ ਰੂਪ ਵਿਚ ਦਿੱਤੀ ਅਤੇ ਕੌਮਾਂਤਰੀ ਸ਼ੂਟਰ ਹੋਣ ਦਾ ਦਾਅਵਾ ਕਰਦਿਆਂ ਉਸ ਨੇ ਕਿਹਾ ਕਿ ਉਹ ਵਿਵਾਦ ਵਿਚੋਂ ਅਪਣਾ ਦਾਅਵਾ ਵਾਪਸ ਲੈ ਲੈਣ।

Babri MasjidBabri Masjid

ਨਹੀਂ ਤਾਂ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਜਾਵੇਗੀ। ਅੰਸਾਰੀ ਮੁਤਾਬਕ ਇਸ ਤੋਂ ਬਾਅਦ ਉਨ੍ਹਾਂ ਨੇ ਉਸ ’ਤੇ ਹਮਲਾ ਕਰ ਦਿੱਤਾ ਪਰ ਉਸ ਦੇ ਸੁਰੱਖਿਆ ਕਰਮੀਆਂ ਨੇ ਉਸ ਨੂੰ ਬਚਾ ਲਿਆ। ਪੁਲਿਸ ਨੇ ਇਕਬਾਲ ਅੰਸਾਰੀ ’ਤੇ ਹਮਲਾ ਕਰਨ ਵਾਲਿਆਂ ਨੂੰ ਹਿਰਾਸਤ ਵਿਚ ਲੈ ਲਿਆ। ਫੈਜ਼ਾਬਾਦ ਦੇ ਐਸਪੀ ਵਿਜੈਪਾਲ ਸਿੰਘ ਨੇ ਕਿਹਾ ਕਿ ਸਾਡੇ ਵੱਲੋਂ ਹਿਰਾਸਤ ਵਿਚ ਲਏ ਗਏ ਮੁਲਜ਼ਮਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਪਰ ਜਦੋਂ ਉਨ੍ਹਾਂ ਨੂੰ ਮੁਲਜ਼ਮਾਂ ’ਤੇ ਐਫਆਈਆਰ ਦਰਜ ਕਰਨ ਸਬੰਧੀ ਪੁੱਛਿਆ ਗਿਆ ਉਹ ਟਾਲਾ ਵੱਟ ਗਏ।

Rajeev DhavanRajeev Dhavan

ਦੱਸ ਦਈਏ ਕਿ ਸੁਪਰੀਮ ਕੋਰਟ ਨੇ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਵਿਚ ਸੁੰਨੀ ਵਕਫ਼ ਬੋਰਡ ਅਤੇ ਹੋਰ ਮੁਸਲਿਮ ਪੱਖਕਾਰਾਂ ਵੱਲੋਂ ਮੁਕੱਦਮਾ ਲੜਨ ’ਤੇ ਸੀਨੀਅਰ ਵਕੀਲ ਰਾਜੀਵ ਧਵਨ ਨੂੰ ਕਥਿਤ ਤੌਰ ’ਤੇ ਧਮਕਾਉਣ ’ਤੇ ਹੋਰ ਦੋ ਵਿਅਕਤੀਆਂ ਪਾਸੋਂ ਵੀ ਜਵਾਬ ਤਲਬ ਕੀਤਾ ਹੈ। ਚੀਫ਼ ਜਸਟਿਸ ਦੀ ਅਗਵਾਈ ਵਾਲੀ 5 ਜੱਜਾਂ ਦੀ ਸੰਵਿਧਾਨ ਬੈਂਚ ਨੇ ਜ਼ਮੀਨ ਵਿਵਾਦ ਮਾਮਲੇ ਦੀ 18ਵੇਂ ਦਿਨ ਦੀ ਸੁਣਵਾਈ ਦੌਰਾਨ ਇਹ ਨੋਟਿਸ ਜਾਰੀ ਕੀਤਾ। ਮਾਮਲਾ ਸੁਪਰੀਮ ਕੋਰਟ ਵਿਚ ਹੋਣ ਦੇ ਬਾਵਜੂਦ ਇਸ ਤਰ੍ਹਾਂ ਦੀਆਂ ਕਾਰਵਾਈਆਂ ਹੋਣਾ  ਸਿੱਧੇ ਤੌਰ ’ਤੇ ਸੁਪਰੀਮ ਕੋਰਟ ਦੀ ਉਲੰਘਣਾ ਹੈ ਪਰ ਅਫ਼ਸੋਸ ਕਿ ਅਜਿਹੀਆਂ ਕਾਰਵਾਈਆਂ ਲਗਾਤਾਰ ਬੇਖ਼ੌਫ਼ ਜਾਰੀ ਹਨ। ਸ਼ਾਇਦ ਕੋਈ ਇਨ੍ਹਾਂ ਨੂੰ ਰੋਕਣ ਵਾਲਾ ਨਹੀਂ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement