ਜ਼ਿੰਦਗੀ ਦੇ ਹਰ ਪਹਿਲੂ ਨੂੰ ਰੁਸ਼ਨਾਉਣ ਵਿਚ ਅਧਿਆਪਕ ਦਾ ਹੁੰਦਾ ਹੈ ਵੱਡਾ ਯੋਗਦਾਨ
Published : Sep 4, 2019, 1:21 pm IST
Updated : Sep 4, 2019, 1:21 pm IST
SHARE ARTICLE
Teachers' Day
Teachers' Day

ਡਾ. ਰਾਧਾਕ੍ਰਿਸ਼ਨਨ ਅਨੁਸਾਰ ਅਧਿਆਪਕ ਸਮਾਜ ਦੇ ਸਭ ਤੋਂ ਵਧ ਰੋਸ਼ਨ ਦਿਮਾਗ ਹੁੰਦੇ ਹਨ।

ਨਵੀਂ ਦਿੱਲੀ: ਭਾਰਤ ਦੇ ਭੂਤਪੂਰਵ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਣਨ ਦਾ ਜਨਮ ਦਿਨ (5 ਸਤੰਬਰ) ਭਾਰਤ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਅਧਿਆਪਕ ਦਿਵਸ, ਵਿਸ਼ਵ ਅਧਿਆਪਕ ਦਿਵਸ ਤੋਂ ਵੱਖ ਹੁੰਦੇ ਹਨ, ਜੋ ਅਧਿਕਾਰਿਕ ਤੌਰ 'ਤੇ 5 ਅਕਤੂਬਰ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। 1962 'ਚ ਜਦੋਂ ਉਹ ਭਾਰਤ ਦੇ ਰਾਸ਼ਟਰਪਤੀ ਬਣੇ ਤਾਂ ਉਹਨਾਂ ਦੇ ਕੁਝ ਵਿਦਿਆਰਥੀਆਂ ਸਮੇਤ ਦੋਸਤਾਂ ਨੇ ਉਹਨਾਂ ਦਾ ਜਨਮਦਿਨ ਮਨਾਉਣ ਦੀ ਇੱਛਾ ਜ਼ਾਹਰ ਕੀਤੀ

Teachers' DayTeachers' Day

ਪਰ ਡਾ.ਰਾਧਾਕ੍ਰਿਸ਼ਨਨ ਨੇ ਸੁਝਾਅ ਦਿੱਤਾ ਕਿ ਕਿਉਂ ਨਾ ਅਸੀਂ ਇਸ ਦਿਨ ਨੂੰ ਅਧਿਆਪਕਾਂ ਨੂੰ ਸਮਰਪਿਤ ਕਰੀਏ, ਜੋ ਕਿ ਉਹਨਾਂ ਦੇ ਅਧਿਆਪਨ ਕਿੱਤੇ ਲਈ ਪਿਆਰ ਦਾ ਸਬੂਤ ਹੈ। ਸਾਲ 1967 ਤੋਂ ਇਹ ਦਿਨ ਅਧਿਆਪਕ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ। ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਸਕੂਲਾਂ ਕਾਲਜਾਂ 'ਚ ਵਿਦਿਆਰਥੀਆਂ ਵਲ੍ਹੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਵਜੋਂ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ।

ਡਾ. ਰਾਧਾਕ੍ਰਿਸ਼ਨਨ ਅਨੁਸਾਰ ਅਧਿਆਪਕ ਸਮਾਜ ਦੇ ਸਭ ਤੋਂ ਵਧ ਰੋਸ਼ਨ ਦਿਮਾਗ ਹੁੰਦੇ ਹਨ। ਅਨਪੜ੍ਹਤਾ ਕਾਰਨ ਬਹੁਤ ਸਾਰੀ ਸਮਾਜਿਕ ਸ਼ਕਤੀ ਦਿਸ਼ਾਹੀਣ ਹੁੰਦੀ ਹੈ ਅਤੇ ਉਸ ਸ਼ਕਤੀ ਨੂੰ ਗਿਆਨ ਪ੍ਰਦਾਨ ਕਰਕੇ ਦਿਸ਼ਾਬੱਧ ਬਨਾਉਣਾ ਅਧਿਆਪਕ ਦਾ ਪ੍ਰਮੁੱਖ ਕਾਰਜ ਹੈ। ਭਟਕਦੇ ਮਨ ਨੂੰ ਸ਼ਾਂਤ ਕਰਨ ਦਾ ਇਕਮਾਤਰ ਉਪਾਅ ਗਿਆਨ ਹੈ ਜੋ ਕਿ ਅਧਿਆਪਕ ਵਲੋਂ ਪ੍ਰਾਪਤ ਹੁੰਦਾ ਹੈ।

Teachers' DayTeachers' Day

ਡਾ. ਰਾਧਾਕ੍ਰਿਸ਼ਨਨ ਨੇ ਸਿੱਖਿਆ ਨੂੰ ਸਮਾਜਿਕ ਆਰਥਿਕ ਅਤੇ ਸੱਭਿਆਚਾਰਕ ਤਬਦੀਲੀ ਦੇ ਮੁੱਖ ਤੱਤ ਵਜੋਂ ਪਰਿਭਾਸ਼ਿਤ ਕੀਤਾ ਹੈ। ਭਾਰਤ ਵਰਗੇ ਵਿਕਾਸਸ਼ੀਲ ਮੁਲਕ 'ਚ ਲੋੜੀਂਦੇ ਟੀਚੇ ਨਾਲੋਂ ਘੱਟ ਸਿੱਖਿਆ ਦਰ ਹੋਣ ਕਾਰਨ ਇਸ ਦਿਨ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ। ਇਸ ਦੁਨੀਆਂ ਦੀ ਸੁੰਦਰਤਾ ਨੂੰ ਵਧਾਉਣ ਲਈ ਜੇਕਰ ਕੋਈ ਮਹਾਨ ਯੋਗਦਾਨ ਪਾਉਂਦਾ ਹੈ ਤਾਂ ਉਹ ਅਧਿਆਪਕ ਹੀ ਹੈ, ਇਕ ਅਧਿਆਪਕ ਹੀ ਉਸ ਪੀੜ੍ਹੀ ਨੂੰ ਤਿਆਰ ਕਰਦਾ ਹੈ ਜਿਹੜੇ ਅੱਗੇ ਵਧ ਕੇ ਮਹਾਨ ਵਿਚਾਰਧਾਰਾ ਦੇ ਨਾਲ ਇਸ ਦੁਨੀਆਂ ਨੂੰ ਰੁਸ਼ਨਾਉਂਦੇ ਹਨ।

ਇਸ ਲਈ ਇਤਿਹਾਸ ਵਿੱਚ ਸਭ ਤੋਂ ਵੱਧ ਯੋਗਦਾਨ ਅਧਿਆਪਕ ਵਰਗ ਦਾ ਹੀ ਹੁੰਦਾ ਹੈ। ਅਜਿਹੇ ਕਈ ਉਦਾਹਰਣ ਹਨ ਜਿਹੜੇ ਸਿੱਖਿਅਕ ਦੇ ਪ੍ਰਤੱਖ ਰੂਪ ਨੂੰ ਵਧਾਉਂਦੇ ਹਨ। ਏਕਲਵਯਾ ਦੀ ਆਪਣੇ ਗੁਰੂ ਦਰੋਣਾਚਾਰੀਆ ਦੀ ਮੂਰਤ ਬਣਾ ਕੇ ਖ਼ੁਦ ਸਿੱਖਣ ਦੀ ਕਹਾਣੀ ਗੁਰੂ ਦੇ ਪ੍ਰਤੀ ਇੱਜ਼ਤ ਦੀ ਵੱਡੀ ਉਦਾਹਰਣ ਹੈ। ਗੁਰੂ, ਜਿਹੜਾ ਗਿਆਨ ਦਿੰਦਾ ਹੈ, ਉਸ ਨੂੰ ਸਮਾਜ ਵਿਚ ਸਭ ਤੋਂ ਉੱਚਾ ਸਨਮਾਨ ਸਿਰ ਪੁਰਾਣੀਆਂ ਕਹਾਣੀਆਂ ) ਚੋਂ ਹੀ ਨਹੀਂ ਬਲਕਿ ਮੌਜੂਦਾ ਸਮੇਂ ਵਿੱਚ ਵੀ ਵੇਖਿਆ ਜਾ ਸਕਦਾ ਹੈ।

Teachers' DayTeachers' Day

ਇਸ ਲਈ ਤਾਂ ਸਾਡੀ ਸਿੱਖਿਆ ਵਿਵਸਥਾ ਵਿਚ ਅੱਜ ਉਨ੍ਹਾਂ ਮਹੱਤਵਪੂਰਨ ਇਤਿਹਾਸਕ ਘਟਨਾਵਾਂ ਦਾ ਜ਼ਿਕਰ ਅਕਸਰ ਹੀ ਕੀਤਾ ਜਾਂਦਾ ਹੈ ਜਿਨ੍ਹਾਂ ਤੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਣਾ ਹੈ। ਹੁਣ ਵੀ ਅਜਿਹੇ ਅਧਿਆਪਕ ਹਨ ਜਿਹੜੇ ਆਪਣੀ ਸਾਰੀ ਉਮਰ ਸਿੱਖਿਆ ਖੇਤਰ ਨੂੰ ਹੋਰ ਵਧੀਆ ਕਰਨ ਲਈ ਸਮਰਪਿਤ ਕਰ ਚੁੱਕੇ ਹਨ। ਪਰ ਉਸ ਦੇ ਨਾਲ ਹੀ ਅਜਿਹੇ ਅਧਿਆਪਕ ਵੀ ਹਨ ਜੋ ਸਿੱਖਿਆ ਦੀ ਅਨਮੋਲ ਦਾਤ ਹਾਸਲ ਕਰਨ ਤੋਂ ਬਾਅਦ ਸਿੱਖਿਅਕ ਵਰਗਾ ਵਿਵਹਾਰ ਨਹੀਂ ਕਰਦੇ।

ਗੁਰੂ-ਸ਼ਿਸ਼ ਵਰਗੇ ਪਵਿੱਤਰ ਰਿਸ਼ਤੇ ਨੂੰ ਕਲੰਕਿਤ ਕਰਨ ਵਾਲੀਆਂ ਕੁਝ ਘਟਨਾਵਾਂ ਸਿੱਖਿਆ ਦੇ ਖੇਤਰ ਨੂੰ ਅਪਵਿੱਤਰ ਕਰ ਰਹੀਆਂ ਹਨ। ਅਪਵਿੱਤਰਤਾ ਫੈਲਾਉਣ ਵਾਲੇ ਅਤੇ ਗਾਈਡ ਦੀ ਮਦਦ ਦੇ ਨਾਲ ਪੜ੍ਹਾਉਣ ਵਾਲੇ ਸਿੱਖਿਅਕਾਂ ਨੂੰ ਸ਼੍ਰੀ ਕ੍ਰਿਸ਼ਨਾਮੂਰਤੀ ਬਾਰੇ ਜਾਨਣ ਦੀ ਸਖ਼ਤ ਜ਼ਰੂਰਤ ਹੈ। ਕ੍ਰਿਸ਼ਨਾਮੂਰਤੀ ਇਕ ਸਰਲ ਸੁਭਾਵੀ ਮਹਾਨ ਸਿੱਖਿਅਕ ਸਨ ਜਿਨ੍ਹਾਂ ਨੇ ਦੁਨੀਆਂ ਦੇ ਅਲੱਗ ਅਲੱਗ ਹਿੱਸਿਆਂ ਵਿਚ ਚੰਗੀ ਸਿੱਖਿਆ ਬਾਰੇ ਹੋਏ ਸਮਾਗਮਾਂ ਵਿਚ ਆਪਣੇ ਵਿਚਾਰ ਦਿੱਤੇ।

Teachers' DayTeachers' Day

ਕ੍ਰਿਸ਼ਨਾਮੂਰਤੀ ਦਾ ਮੰਨਣਾ ਸੀ ਕਿ ਪਰਿਵਰਤਨ ਵਿਅਕਤੀ ਦੇ ਦਿਲ ਵਿਚ ਹੌਲੀ ਹੌਲੀ ਨਹੀਂ ਬਲਕਿ ਤੁਰੰਤ ਹੋਣਾ ਚਾਹੀਦਾ ਹੈ। ਮਸ਼ਹੂਰ ਸਮਾਜ ਸ਼ਾਸਤਰੀ ਇਮਾਨੀਲ ਤੁਰਾਖਾਇਨ ਅਨੁਸਾਰ ਅਧਿਆਪਕ ਸਮਾਜੀਕਰਨ ਪ੍ਰਕਿਰਿਆ ਦੀ ਨੀਂਹ ਹੈ। ਜਿਸ ਤਰ੍ਹਾਂ ਦੀ ਨੀਂਹ ਹੋਵੇਗੀ, ਉਸ ਤਰ੍ਹਾਂ ਦੀ ਹੀ ਪੀੜ੍ਹੀ ਹੋਵੇਗੀ ਅਤੇ ਜਿਸ ਤਰ੍ਹਾਂ ਦੀ ਪੀੜ੍ਹੀ ਹੋਵੇਗੀ, ਉਸ ਤਰ੍ਹਾਂ ਦੀ ਹੀ ਸੱਭਿਅਤਾ ਹੋਵੇਗੀ। ਜੇਕਰ ਅਸੀਂ ਚੰਗੀ ਸੱਭਿਅਤਾ ਸਥਾਪਤ ਕਰਨੀ ਹੈ ਤਾਂ ਸਾਨੂੰ ਅਧਿਆਪਕ ਪ੍ਰਣਾਲੀ ਚੰਗੀ ਬਨਾਉਣ ਦੀ ਲੋੜ ਹੈ।

ਚੰਗੀ ਸਿੱਖਿਅਕ ਪ੍ਰਣਾਲੀ ਹੋਵੇਗੀ ਤਾਂ ਅਧਿਆਪਕ ਵਲੋਂ ਪੂਰੀ ਸੁਹਿਰਦਤਾ ਨਾਲ ਡਿਊਟੀ ਨਿਭਾਈ ਜਾਵੇਗੀ। ਸਿੱਖਿਆ ਦੇ ਖੇਤਰ ਵਿਚ ਤਦ ਹੀ ਕ੍ਰਾਂਤੀ ਆਵੇਗੀ ਜੇਕਰ ਸਰਕਾਰ ਇਸ ਤਰ੍ਹਾਂ ਦਾ ਕਾਨੂੰਨ ਬਣਾਏ ਕਿ ਹਰ ਸਿੱਖਿਅਕ ਨੂੰ ਸਾਲ ਵਿਚ ਘੱਟ ਤੋ¤ ਘੱਟ ਖੋਜ ਸਬੰਧੀ 5 ਲੇਖ ਅਤੇ ਇਕ ਕਿਤਾਬ ਛਾਪਣੀ ਜ਼ਰੂਰੀ ਹੋਵੇ, ਵਰਨਾ ਉਸ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ। ਅਗਰ ਇਸ ਤਰ੍ਹਾਂ ਕੀਤਾ ਜਾਂਦਾ ਹੈ ਤਾਂ ਨਾ ਸਿਰਫ ਸਮਾਜ ਸਰੰਚਨਾ ਵਿਚ ਕ੍ਰਾਂਤੀ ਆਵੇਗੀ ਸਗੋਂ ਅਪਵਿੱਤਰ ਕੰਮ ਕਰਨ ਵਾਲੇ ਵੀ ਆਪਣਾ ਧਿਆਨ ਉਸਾਰੂ ਕੰਮਾਂ ਵਿਚ ਲਾ ਸਕਦੇ ਹਨ।

 Teachers' DayTeachers' Day

ਸਾਲ ਵਿਚ 365 ਦਿਨਾਂ ਵਿਚ ਕੁੱਲ 8760 ਘੰਟਿਆਂ ਵਿਚੋ ਸਿੱਖਿਅਕ ਲਗਪਗ 702 ਘੰਟੇ ਹੀ ਪੜ੍ਹਾਉਂਦੇ ਹੋਣਗੇ। ਭੌਤਿਕ ਵਕਤ ਅਤੇ ਮਾਨਸਿਕ ਵਕਤ ਵਿਚ ਫਰਕ ਨਾ ਜਾਨਣ ਵਾਲੇ ਸਿੱਖਿਅਕਾਂ ਨੂੰ ਸ਼੍ਰੀ ਕ੍ਰਿਸ਼ਨਾਮੂਰਤੀ ਕਹਿੰਦੇ ਹਨ, ਹੋ ਸਕਦਾ ਹੈ ਕਿ ਬਿਲਕੁਲ ਅਲੱਗ ਹੀ (ਵਕਤ) ਹੈ। ਅਸੀਂ ਸਾਰੇ ਭੌਤਿਕ ਅਤੇ ਮਾਨਸਿਕ ਵਕਤ ਬਾਰੇ ਹੀ ਜਾਣਦੇ ਹਾਂ। ਅਸੀਂ ਸਾਰੇ ਵਕਤ ਦੇ ਗੁੰਝਲ ਵਿਚ ਜਕੜੇ ਹੋਏ ਹਾਂ।

ਰੋਜ਼ ਮਰ੍ਹਾ ਦੀ ਜ਼ਿੰਦਗੀ ਵਿਚ ਭੌਤਿਕ ਵਕਤ ਮਹੱਤਵਪੂਰਨ ਹੁੰਦਾ ਹੈ, ਪਰ ਜੇਕਰ ਅਸੀਂ ਮਾਨਸਿਕ ਵਕਤ ਨੂੰ ਠੁਕਰਾਉਂਦੇ ਹਾਂ ਤਾਂ ਅਸੀਂ ਨਾ ਭੌਤਿਕ ਤੇ ਨਾ ਮਾਨਸਿਕ ਸਬੰਧ ਰੱਖਣ ਵਾਲੇ ਵਕਤ ਵਿਚ ਚਲੇ ਜਾਂਦੇ ਹਾਂ। ਸਾਲ ਦੇ ਕੁੱਲ 8760 ਘੰਟਿਆਂ ਵਿਚੋਂ ਸਿਰਫ਼ 702 ਘੰਟੇ ਪੜ੍ਹਾ ਕੇ 3058 ਘੰਟੇ ਭੌਤਿਕ ਵਕਤ ਵਿਚ ਹੀ ਜ਼ਿੰਦਗੀ ਚਲਾਉਣ ਵਾਲਾ ਸਿੱਖਿਅਕ ਵਰਗ ਜੇਕਰ ਮਾਨਸਿਕ ਵਕਤ ਦਾ ਮਹੱਤਵ ਸਮਝ ਜਾਵੇ ਤਾਂ ਨਾ ਸਿਰਫ ਖੋਜ ਸਬੰਧੀ ਪੰਜ ਲੇਖ ਤੇ ਕਿਤਾਬ ਲਿਖੇਗਾ ਸਗੋਂ ਸਮਾਜ ਸੁਧਾਰ ਦੇ ਨਾਲ ਨਾਲ ਮਹਾਨ ਸਾਹਿਤ ਦੀ ਰਚਨਾ ਵੀ ਕਰੇਗਾ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement