‘LAC ‘ਤੇ ਹਾਲਾਤ ਨਾਜ਼ੁਕ, ਫੌਜ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ’- ਫੌਜ ਮੁਖੀ
Published : Sep 4, 2020, 2:59 pm IST
Updated : Sep 4, 2020, 2:59 pm IST
SHARE ARTICLE
General Manoj Mukund Naravane
General Manoj Mukund Naravane

ਲਦਾਖ ਪਹੁੰਚੇ ਫੌਜ ਮੁਖੀ ਜਨਰਲ ਐਮਐਮ ਨਰਵਾਣੇ ਨੇ ਕਿਹਾ ਕਿ ਅਸੀਂ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਾਂ। 

ਨਵੀਂ ਦਿੱਲੀ: ਭਾਰਤ-ਚੀਨ ਵਿਚਕਾਰ ਸਰਹੱਦ ‘ਤੇ ਤਣਾਅ ਦੌਰਾਨ ਫੌਜ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਦਾਖ ਪਹੁੰਚੇ ਫੌਜ ਮੁਖੀ ਜਨਰਲ ਐਮਐਮ ਨਰਵਾਣੇ ਨੇ ਕਿਹਾ ਕਿ ਅਸੀਂ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਾਂ। ਉਹਨਾਂ ਨੇ ਕਿਹਾ ਕਿ ਸਰਹੱਦ ‘ਤੇ ਹਾਲਾਤ ਨਾਜ਼ੁਕ ਹਨ। ਸੁਰੱਖਿਆ ਦੇ ਮੱਦੇਨਜ਼ਰ ਕਦਮ ਚੁੱਕੇ ਗਏ ਹਨ। ਸਮੱਸਿਆ ਦਾ ਹੱਲ ਗੱਲਬਾਤ ਨਾਲ ਹੋ ਸਕਦਾ ਹੈ।

India-China Border India-China Border

ਫੌਜ ਮੁਖੀ ਨੇ ਸਰਹੱਦ ‘ਤੇ ਹਲਾਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਲਗਾਤਾਰ ਪੰਜਵੇਂ ਦਿਨ ਭਾਰਤ ਅਤੇ ਚੀਨ ਦੇ ਫੌਜ ਅਧਿਕਾਰੀਆਂ ਵਿਚਕਾਰ ਸਰਹੱਦ ‘ਤੇ ਤਣਾਅ ਘਟਾਉਣ ਲਈ ਗੱਲਬਾਤ ਜਾਰੀ ਹੈ। ਫੌਜ ਮੁਖੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਜਵਾਨਾਂ ਦਾ ਹੌਂਸਲਾ ਬੁਲੰਦ ਹੈ। ਹਾਲਾਤ ਗੰਭੀਰ ਹਨ। ਸੁਰੱਖਿਆ ਮੁਤਾਬਕ ਕਦਮ ਚੁੱਕੇ ਗਏ ਹਨ ਤੇ ਚੀਨ ਦੀਆਂ ਹਰਕਤਾਂ ਨੂੰ ਦੇਖਦੇ ਹੋਏ ਤਾਇਨਾਤੀ ਕੀਤੀ ਗਈ ਹੈ।

India-China Border India-China Border

ਨਿਊਜ਼ ਏਜੰਸੀ ਮੁਤਾਬਕ ਫੌਜ ਮੁਖੀ ਨੇ ਕਿਹਾ ਕਿ ਕੱਲ੍ਹ ਲੇਹ ਪਹੁੰਚਣ ਤੋਂ ਬਾਅਦ ਮੈਂ ਵੱਖ-ਵੱਖ ਥਾਵਾਂ ‘ਤੇ ਅਫ਼ਸਰਾਂ ਨਾਲ ਗੱਲਬਾਤ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਹਨਾਂ ਕਿਹਾ ਕਿ ਸਾਡੇ ਜਵਾਨ ਨਾ ਸਿਰਫ ਭਾਰਤੀ ਫੌਜ ਬਲਕਿ ਦੇਸ਼ ਦਾ ਵੀ ਨਾਮ ਰੌਸ਼ਨ ਕਰਨਗੇ। ਭਾਰਤੀ ਫ਼ੌਜੀ ਮੁਖੀ ਜਨਰਲ ਮਨੋਜ ਮੁਕੁੰਦ ਨਰਵਣੇ ਨੇ ਵੀਰਵਾਰ ਨੂੰ ਦੋ ਦਿਨਾਂ ਲੱਦਾਖ਼ ਦੌਰਾ ਸ਼ੁਰੂ ਕੀਤਾ।

ArmyArmy

ਅਧਿਕਾਰਤ ਸੂਤਰਾਂ ਮੁਤਾਬਕ ਪੈਂਗੋਂਗ ਝੀਲ ਇਲਾਕੇ ਵਿਚ ਚੀਨ ਦੀ ਨਾਪਾਕ ਹਰਕਤ ਨੂੰ ਭਾਰਤ ਦੇ ਮੁਸਤੈਦ ਜਵਾਨਾਂ ਨੇ ਅਸਫ਼ਲ ਕਰਦੇ ਹੋਏ ਉਸ ਇਲਾਕੇ ਦੀ ਉੱਚਾਈ ਵਾਲੇ ਖੇਤਰ ਵਿਚ ਅਪਣੀ ਪੈਠ ਮਜ਼ਬੂਤ ਕਰ ਲਈ ਹੈ। ਸੁਰੱਖਿਆ ਸਥਿਤੀ ਦੀ ਵਿਆਪਕ ਸਮੀਖਿਆ ਕਰਨ ਦੇ ਮਕਸਦ ਨਾਲ ਫ਼ੌਜ ਮੁਖੀ ਦਾ ਇਹ ਦੌਰਾ ਹੋ ਰਿਹਾ ਹੈ। ਦੱਸ ਦਈਏ ਕਿ ਚੀਨ ਅਤੇ ਭਾਰਤ ਵਿਚਾਲੇ ਕਈ ਦੌਰ ਦੀ ਫ਼ੌਜੀ ਗੱਲਬਾਤ ਤੋਂ ਬਾਅਦ ਵੀ ਸਥਿਤੀ ਵਿਚ ਕੋਈ ਬਦਲਾਅ ਨਹੀਂ ਆਇਆ ਹੈ।

Manoj Mukund NaravaneManoj Mukund Naravane

ਪੈਂਗੋਂਗ ਝੀਲ ਇਲਾਕੇ ਵਿਚ ਉਸ ਸਮੇਂ ਤਣਾਅ ਵੱਧ ਗਿਆ ਸੀ, ਜਦੋਂ ਚੀਨ ਨੇ ਝੀਲ ਦੇ ਦਖਣੀ ਤੱਟ ਵਿਚ ਕੁਝ ਇਲਾਕਿਆਂ 'ਤੇ ਕਬਜ਼ਾ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਸੀ। ਜਿਸ ਤੋਂ ਬਾਅਦ ਭਾਰਤ ਨੇ ਸੰਵੇਦਨਸ਼ੀਲ ਖੇਤਰ 'ਚ ਵਾਧੂ ਫ਼ੌਜੀ ਅਤੇ ਹਥਿਆਰ ਭੇਜੇ। ਭਾਰਤੀ ਫ਼ੌਜ ਨੇ ਸੋਮਵਾਰ ਨੂੰ ਕਿਹਾ ਕਿ ਚੀਨੀ ਫ਼ੌਜ ਨੇ 29 ਅਤੇ 30 ਅਗੱਸਤ ਦੀ ਦਰਮਿਆਨੀ ਰਾਤ ਨੂੰ ਪੈਂਗੋਂਗ ਝੀਲ ਦੇ ਦਖਣੀ ਤੱਟ 'ਤੇ ਭਾਰਤੀ ਫ਼ੌਜ ਨੂੰ ਉਕਸਾਉਣ ਵਾਲੀਆਂ ਫ਼ੌਜੀ ਗਤੀਵਿਧੀਆਂ ਕੀਤੀਆਂ ਪਰ ਭਾਰਤੀ ਫ਼ੌਜ ਨੇ ਉਹਨਾਂ ਖਦੇੜ ਦਿਤਾ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement