
ਕਾਂਗਰਸ ਕਿਸਾਨਾਂ ਨੂੰ ਸਿਰਫ਼ ਆਪਣੇ ਹਿੱਤਾਂ ਲਈ ਵਰਤਦੀ ਹੈ
ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਦੇ ਇੱਕ ਸਮੂਹ 'ਤੇ ਪੁਲਿਸ ਦੇ ਲਾਠੀਚਾਰਜ ਦੇ ਮਾਮਲੇ ਵਿਚ ਕਾਂਗਰਸ ਦੀ "ਚੁੱਪੀ" ਉੱਤੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਨੇ ਸਵਾਲ ਉਠਾਉਂਦੇ ਹੋਏ ਦੋਸ਼ ਸਗਾਏ ਹਨ ਕਿ ਪਾਰਟੀ ਕਿਸਾਨਾਂ ਨੂੰ ਸਿਰਫ਼ ਆਪਣੇ ਹਿੱਤਾਂ ਲਈ ਵਰਤਦੀ ਹੈ। ਪੰਜਾਬ ਦੇ ਮੋਗਾ ਵਿਚ ਸੁਖਬੀਰ ਬਾਦਲ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਅਤੇ ਜਲ ਤੋਪਾਂ ਦੇ ਇੱਕ ਦਿਨ ਬਾਅਦ ਜੇਪੀ ਦਲਾਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ "ਪੰਜਾਬ ਵਿਚ ਜਦੋਂ ਪੁਲਿਸ ਕਿਸਾਨਾਂ 'ਤੇ ਲਾਠੀਚਾਰਜ ਕਰਦੀ ਹੈ, ਕਾਂਗਰਸੀ ਨੇਤਾ ਇਸ 'ਤੇ ਚੁੱਪੀ ਧਾਰ ਲੈਂਦੇ ਹਨ।
Sonia Gandhi and Rahul Gandhi
ਇਥੋਂ ਤੱਕ ਕਿ ਰਾਹੁਲ ਗਾਂਧੀ ਨੇ ਵੀ ਇਸ ਮਾਮਲੇ ਨੂੰ ਨਜ਼ਰ ਅੰਦਾਜ਼ ਕੀਤਾ ਅਤੇ ਟਵਿੱਟਰ 'ਤੇ ਕੋਈ ਟਿੱਪਣੀ ਨਹੀਂ ਕੀਤੀ। ਇਥੋਂ ਤੱਕ ਕਿ ਹਰਿਆਣਾ ਦੇ ਕਾਂਗਰਸੀ ਆਗੂਆਂ ਨੇ ਵੀ ਇੱਕ ਸ਼ਬਦ ਨਹੀਂ ਬੋਲਿਆ, ਜੋ ਹਮੇਸ਼ਾ ਕਿਸਾਨਾਂ ਦੇ ਸੰਘਰਸ਼ ਦੀ ਗੱਲ ਕਰਦੇ ਹਨ। ਭਾਜਪਾ ਆਗੂ ਨੇ ਦੋਸ਼ ਲਾਇਆ ਕਿ ਕਾਂਗਰਸ ਦਾ ਕਿਸਾਨਾਂ ਦੀ ਭਲਾਈ ਨਾਲ ਕੋਈ ਲੈਣਾ -ਦੇਣਾ ਨਹੀਂ ਹੈ ਅਤੇ ਉਹ ਉਨ੍ਹਾਂ ਦੀ ਵਰਤੋਂ ਆਪਣੇ ਹਿੱਤਾਂ ਲਈ ਹੀ ਕਰਦੇ ਹਨ। ਦਲਾਲ ਨੇ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚੁੱਕੇ ਗਏ ਕਦਮਾਂ ਦੇ ਵੀ ਗੁਣ ਗਾਏ।
ਇਹ ਵੀ ਪੜ੍ਹੋ - ਇਸ ਮਹੀਨੇ ਅਮਰੀਕੀ ਦੌਰੇ ’ਤੇ ਜਾ ਸਕਦੇ ਹਨ PM ਮੋਦੀ, ਰਾਸ਼ਟਰਪਤੀ ਜੋ ਬਾਈਡਨ ਨਾਲ ਹੋਵੇਗੀ ਮੁਲਾਕਾਤ
Farmers Protest
ਦੱਸ ਦਈਏ ਕਿ ਪੰਜਾਬ ਦੇ ਮੋਗਾ ਜ਼ਿਲ੍ਹੇ ਵਿਚ ਕਿਸਾਨਾਂ ਦੇ ਇੱਕ ਸਮੂਹ 'ਤੇ ਲਾਠੀਚਾਰਜ ਕੀਤਾ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਸਮਾਗਮ ਸਥਾਨ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ਦੇ ਇੱਕ ਸਮੂਹ 'ਤੇ ਜਲ ਤੋਪਾਂ ਚਲਾਈਆਂ ਗਈਆਂ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਪੁਲਿਸ ਨੇ ਦੋਸ਼ ਲਾਇਆ ਕਿ ਕੁਝ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ, ਬੈਰੀਕੇਡ ਤੋੜੇ ਅਤੇ ਪੁਲਿਸ 'ਤੇ ਪਥਰਾਅ ਕੀਤਾ। ਇਸ ਘਟਨਾ ਵਿਚ ਕੁਝ ਪ੍ਰਦਰਸ਼ਨਕਾਰੀ ਅਤੇ ਪੁਲਿਸ ਕਰਮਚਾਰੀ ਜ਼ਖਮੀ ਵੀ ਹੋਏ ਹਨ।