
ਰਾਸ਼ਟਰਪਤੀ ਜੋ ਬਾਈਡਨ ਦੇ ਅਹੁਦਾ ਸੰਭਾਲਣ ਤੋਂ ਬਾਅਦ PM ਮੋਦੀ ਦੀ ਇਹ ਪਹਿਲੀ ਅਮਰੀਕੀ ਯਾਤਰਾ ਹੋਵੇਗੀ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਸਤੰਬਰ ਦੇ ਆਖਰੀ ਹਫ਼ਤੇ ਅਮਰੀਕਾ ਦੇ ਦੌਰੇ 'ਤੇ ਜਾ ਸਕਦੇ ਹਨ। ਮੀਡੀਆ ਰਿਪੋਰਟਾਂ ਅਨੁਸਾਰ, ਇਸ ਦੌਰਾਨ ਉਹ ਵਾਸ਼ਿੰਗਟਨ ਡੀਸੀ ਅਤੇ ਨਿਊਯਾਰਕ ਦੀ ਯਾਤਰਾ ਕਰਨਗੇ। ਇਸ ਸਾਲ ਦੇ ਸ਼ੁਰੂ ਵਿਚ ਰਾਸ਼ਟਰਪਤੀ ਜੋ ਬਾਈਡਨ (Joe Biden) ਦੇ ਅਹੁਦਾ ਸੰਭਾਲਣ ਤੋਂ ਬਾਅਦ ਪੀਐਮ ਮੋਦੀ ਦੀ ਇਹ ਪਹਿਲੀ ਅਮਰੀਕੀ ਯਾਤਰਾ ( Can Visit America) ਹੋਵੇਗੀ। ਜੇ ਸਭ ਕੁਝ ਠੀਕ ਰਿਹਾ, ਤਾਂ ਉਹ 22 ਤੋਂ 27 ਸਤੰਬਰ ਤੱਕ ਅਮਰੀਕਾ ਦੇ ਦੌਰੇ 'ਤੇ ਹੋਣਗੇ।
ਹੋਰ ਪੜ੍ਹੋ: ਖਾਣ ਵਾਲੇ ਤੇਲ ਦੀਆਂ ਕੀਮਤਾਂ 'ਤੇ ਵਿਦੇਸ਼ੀ ਦਬਾਅ, ਦਸੰਬਰ ਤੱਕ ਕੀਮਤਾਂ ਹੇਠਾਂ ਆਉਣ ਦੀ ਉਮੀਦ-ਸਕੱਤਰ
PM Narendra Modi
ਪੀਐਮ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੇ ਵਿਚ ਇਹ ਪਹਿਲੀ ਮੁਲਾਕਾਤ ਹੋਵੇਗੀ। ਇਸ ਤੋਂ ਪਹਿਲਾਂ, ਦੋਵੇਂ ਨੇਤਾ ਘੱਟੋ-ਘੱਟ ਤਿੰਨ ਵਾਰ ਵਰਚੁਅਲ ਸੰਮੇਲਨਾਂ ਵਿਚ ਮਿਲ ਚੁੱਕੇ ਹਨ। ਪਿਛਲੀ ਵਾਰ ਇਨ੍ਹਾਂ ਦੋਵਾਂ ਨੇਤਾਵਾਂ ਦੀ ਮੁਲਾਕਾਤ ਇਸ ਸਾਲ ਜੂਨ ਵਿਚ ਜੀ -7 ਮੀਟਿੰਗ (G-7 Meeting) ਵਿਚ ਹੋਈ ਸੀ। ਜੀ -7 ਦੇ ਦੌਰਾਨ, ਮੋਦੀ ਬ੍ਰਿਟੇਨ ਵਿਚ ਜੋ ਬਾਈਡਨ ਨੂੰ ਮਿਲ ਸਕਦੇ ਸਨ, ਪਰ ਭਾਰਤ ਵਿਚ ਕੋਰੋਨਾ (Coronavirus) ਦੀ ਦੂਜੀ ਲਹਿਰ ਕਾਰਨ ਉਹ ਨਹੀਂ ਜਾ ਸਕੇ।
ਹੋਰ ਪੜ੍ਹੋ: ਪੀਐਮ ਮੋਦੀ ਦੇ ਜਨਮ ਦਿਨ ਮੌਕੇ ਬੇਰੁਜ਼ਗਾਰ ਨੌਜਵਾਨ ਮਨਾਉਣਗੇ 'ਜੁਮਲਾ ਦਿਵਸ', ਕੀਤੇ ਜਾਣਗੇ ਪ੍ਰਦਰਸ਼ਨ
PM Narendra Modi
ਅਫ਼ਗਾਨਿਸਤਾਨ (Afghanistan Crisis) ਦੀ ਬਦਲ ਰਹੀ ਸਥਿਤੀ ਦੇ ਮੱਦੇਨਜ਼ਰ ਪੀਐਮ ਮੋਦੀ ਦੀ ਇਹ ਯਾਤਰਾ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਰਾਸ਼ਟਰਪਤੀ ਜੋ ਬਾਈਡਨ ਨਾਲ ਮੁਲਾਕਾਤ ਤੋਂ ਇਲਾਵਾ, ਉਹ ਅਮਰੀਕੀ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗਾਂ ਵੀ ਕਰ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰੇ ਦੌਰਾਨ ਦੋਵੇਂ ਧਿਰਾਂ ਹਿੰਦ-ਪ੍ਰਸ਼ਾਂਤ ਖੇਤਰ ਦੇ ਇਕ ਅਭਿਲਾਸ਼ੀ ਏਜੰਡੇ 'ਤੇ ਚਰਚਾ ਕਰ ਸਕਦੀਆਂ ਹਨ। ਮੋਦੀ ਦੀ ਯਾਤਰਾ ਦੌਰਾਨ ਵਾਸ਼ਿੰਗਟਨ ਵਿਚ ਕਵਾਡ ਲੀਡਰਾਂ ਦਾ ਇਕ ਸੰਮੇਲਨ ਵੀ ਯੋਜਨਾਬੱਧ ਕੀਤਾ ਜਾ ਰਿਹਾ ਹੈ।