
ਹਰਪਾਲ ਚੀਮਾ ਨੇ ਸੁਖਬੀਰ ਬਾਦਲ 'ਤੇ ਸਾਧਿਆ ਨਿਸ਼ਾਨਾ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁਖੀ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਲਗਾਤਾਰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
Harpal Cheema
ਸੁਖਬੀਰ ਸਿੰਘ ਕਹਿ ਰਹੇ ਹਨ ਕਿ ਸੰਯੁਕਤ ਮੋਰਚੇ ਨੇ ਅਜਿਹਾ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ ਕਿ ਸਿਆਸੀ ਪਾਰਟੀਆਂ ਦੀਆਂ ਰੈਲੀਆਂ 'ਤੇ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਮੈਂ ਬਹੁਤ ਹੈਰਾਨ ਹਾਂ ਕਿ ਸੁਖਬੀਰ ਬਾਦਲ ਕਦੇ ਆਮ ਆਦਮੀ ਨੂੰ ਕੋਸਦੇ ਹਨ, ਕਦੇ ਸੰਯੁਕਤ ਮੋਰਚੇ ਨੂੰ ਕੋਸਦੇ ਅਤੇ ਕਦੇ ਕਿਸਾਨਾਂ ਨੂੰ ਕੋਸਦੇ ਹਨ।
Sukhbir Badal
ਹੋਰ ਵੀ ਪੜ੍ਹੋ: ਐਮਚੈਮ ਇੰਡੀਆ ਨਾਲ ਸਮਝੌਤਾ ਕਰਨ ਵਾਲਾ ਦੇਸ਼ ਦਾ ਬਣਿਆ ਪਹਿਲਾ ਸੂਬਾ ਪੰਜਾਬ
ਚੀਮਾ ਨੇ ਅੱਗੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਸੁਖਬੀਰ ਬਾਦਲ ਮਾਨਸਿਕ ਤੌਰ ਤੇ ਬਿਮਾਰ ਹਨ, ਉਨ੍ਹਾਂ ਨੂੰ ਡਾਕਟਰਾਂ ਦੁਆਰਾ ਇਲਾਜ ਕਰਵਾਉਣ ਦੀ ਲੋੜ ਹੈ। ਪੰਜਾਬ ਦੇ ਲੋਕ ਪਿਛਲੇ 10 ਸਾਲਾਂ ਦਾ ਹਿਸਾਬ ਮੰਗ ਰਹੇ ਹਨ। ਪੰਜਾਬ ਦੇ ਲੋਕ ਪੁੱਛ ਰਹੇ ਹਨ ਕਿ ਕਿਸਾਨਾਂ ਨੇ ਖੁਦਕੁਸ਼ੀਆਂ ਕਿਉਂ ਕੀਤੀਆਂ, ਕਿਉਂ ਪੰਜਾਬ ਤੇ ਕਰਜ਼ਾ ਚੜਿਆ ਹੈ, ਪੰਜਾਬ ਵਿੱਚ ਨਸ਼ਿਆਂ ਦਾ ਵਪਾਰ ਕਿਉਂ ਹੋਇਆ?
Harpal Singh Cheema
ਇਹ ਸਾਰੇ ਪ੍ਰਸ਼ਨ ਪੰਜਾਬ ਦੇ ਲੋਕ ਅਤੇ ਕਿਸਾਨ ਲਗਾਤਾਰ ਸੁਖਬੀਰ ਸਿੰਘ ਬਾਦਲ ਨੂੰ ਪੁੱਛ ਰਹੇ ਹਨ। ਇਹਨਾਂ ਪ੍ਰਸ਼ਨਾਂ ਦੇ ਉਤਰ ਨਾ ਹੋਣ ਕਾਰਨ ਸੁਖਬੀਰ ਬਾਦਲ ਘਬਰਾ ਗਏ। ਇਸ ਲਈ ਉਹ ਕਦੇ ਸੰਯੁਕਤ ਮੋਰਚੇ ਅਤੇ ਕਦੇ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਉਂਦੇ ਹਨ। ਇਹ ਸਭ ਝੂਠ ਹੈ, ਪੰਜਾਬ ਦੇ ਕਿਸਾਨ ਸੁਖਬੀਰ ਸਿੰਘ ਬਾਦਲ ਦੀ ਪਾਰਟੀ ਦਾ ਵਿਰੋਧ ਕਰ ਰਹੇ ਹਨ।
Sukhbir Badal
ਹੋਰ ਵੀ ਪੜ੍ਹੋ: ਟੋਕੀਓ ਪੈਰਾਲੰਪਿਕਸ: ਬੈਡਮਿੰਟਨ ਸਟਾਰ ਪ੍ਰਮੋਦ ਭਗਤ ਨੇ ਭਾਰਤ ਦੀ ਝੋਲੀ ਪਾਇਆ ਚੌਥਾ ਸੋਨ ਤਮਗਾ