ਇਸਰੋ ਦੀ ਵਿਗਿਆਨੀ ਦਾ ਦਿਹਾਂਤ, ਚੰਦਰਯਾਨ-3 ਨੂੰ ਅਲਵਿਦਾ ਕਹਿਣ ਵਾਲੀ ਮਸ਼ਹੂਰ ਆਵਾਜ਼ ਹੋਈ ਖਾਮੋਸ਼ 
Published : Sep 4, 2023, 10:52 am IST
Updated : Sep 4, 2023, 10:52 am IST
SHARE ARTICLE
N Valarmathi
N Valarmathi

ਵਲਾਰਮਥੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ

ਨਵੀਂ ਦਿੱਲੀ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਵਿਗਿਆਨੀ ਐਨ ਵਲਾਰਮਥੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਸ਼ਨੀਵਾਰ ਸ਼ਾਮ ਚੇਨਈ 'ਚ ਮੌਤ ਹੋ ਗਈ। ਉਹ ਚੰਦਰਯਾਨ-3 ਮਿਸ਼ਨ ਦਾ ਖ਼ਾਸ ਹਿੱਸਾ ਸਨ। ਚੰਦਰਯਾਨ-3 ਦੇ ਕਾਊਂਟਡਾਊਨ ਪਿੱਛੇ ਐਨ ਵਲਾਰਮਥੀ ਦੀ ਆਵਾਜ਼ ਸੀ। ਉਹ ਭਾਰਤ ਦੇ ਪਹਿਲੇ ਸਵਦੇਸ਼ੀ ਰਾਡਾਰ ਇਮੇਜਿੰਗ ਸੈਟੇਲਾਈਟ ਰਿਸੈਟ ਦੀ ਪ੍ਰੋਜੈਕਟ ਡਾਇਰੈਕਟਰ ਸੀ। ਰਿਪੋਰਟਾਂ ਮੁਤਾਬਕ ਵਲਾਰਮਥੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। 

ਇਸਰੋ ਦੇ ਸਾਬਕਾ ਵਿਗਿਆਨੀ ਵੈਂਕਟਕ੍ਰਿਸ਼ਨ ਨੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀਹਰੀਕੋਟਾ ਤੋਂ ਇਸਰੋ ਦੇ ਆਉਣ ਵਾਲੇ ਮਿਸ਼ਨਾਂ ਵਿਚ ਵਲਾਰਮਥੀ ਮੈਡਮ ਦੀ ਆਵਾਜ਼ ਨਹੀਂ ਸੁਣੀ ਜਾਵੇਗੀ। ਚੰਦਰਯਾਨ 3 ਉਸ ਦੀ ਆਖਰੀ ਕਾਊਂਟਡਾਊਨ ਸੀ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਚੰਦਰਯਾਨ 3 ਦੇ ਲਾਂਚ ਦੇ ਸਮੇਂ ਵਲਾਰਮਥੀ ਨੇ ਕਾਉਂਟਡਾਊਨ ਕੀਤਾ ਸੀ। ਉਹ ਤਾਮਿਲਨਾਡੂ ਦੇ ਅਰਿਆਲੂਰ ਦੀ ਰਹਿਣ ਵਾਲੀ ਸੀ। ਉਨ੍ਹਾਂ ਨੇ 30 ਜੁਲਾਈ ਨੂੰ ਅੰਤਿਮ ਐਲਾਨ ਕੀਤਾ ਸੀ। 

ਤੁਹਾਨੂੰ ਦੱਸ ਦਈਏ ਕਿ ਚੰਦਰਯਾਨ 3 ਨੂੰ 14 ਜੁਲਾਈ ਨੂੰ ਸ਼੍ਰੀਹਰੀਕੋਟਾ ਸਤੀਸ਼ ਧਵਨ ਸਪੇਸ ਸੈਂਟਰ ਤੋਂ ਲਾਂਚ ਕੀਤਾ ਗਿਆ ਸੀ। ਚੰਦਰਯਾਨ-3 23 ਅਗਸਤ ਨੂੰ ਚੰਦਰਮਾ 'ਤੇ ਉਤਰਿਆ ਸੀ। ਚੰਦਰਯਾਨ-3 ਦੇ ਰੋਵਰ 'ਪ੍ਰਗਿਆਨ' ਨੇ ਚੰਦਰਮਾ ਦੀ ਸਤ੍ਹਾ 'ਤੇ ਆਪਣਾ ਕੰਮ ਪੂਰਾ ਕਰ ਲਿਆ ਹੈ ਅਤੇ ਹੁਣ ਇਹ ਅਕਿਰਿਆਸ਼ੀਲ (ਸਲੀਪ ਮੋਡ) ਸਥਿਤੀ ਵਿੱਚ ਚਲਾ ਗਿਆ ਹੈ। APXS ਅਤੇ LIBS 'ਪੇਲੋਡ' ਅਯੋਗ ਹਨ। ਇਨ੍ਹਾਂ ਤੋਂ ਡਾਟਾ ਲੈਂਡਰ ਰਾਹੀਂ ਧਰਤੀ 'ਤੇ ਪਹੁੰਚਾਇਆ ਜਾਂਦਾ ਹੈ। 

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement