
ਦਲ-ਬਦਲੂ ਰੋਕਣ ਕਰਕੇ ਹਿਮਾਚਲ ਸਰਕਾਰ ਨੇ ਚੁੱਕਿਆ ਵੱਡਾ ਕਦਮ
ਸ਼ਿਮਲਾ: ਹੁਣ ਹਿਮਾਚਲ ਪ੍ਰਦੇਸ਼ ਵਿੱਚ ਪਾਰਟੀ ਬਦਲਣ ਵਾਲੇ ਵਿਧਾਇਕਾਂ ਨੂੰ ਨਹੀਂ ਪੈਨਸ਼ਨ ਮਿਲੇਗੀ। ਕਾਂਗਰਸ ਦੀ ਸੁਖਵਿੰਦਰ ਸਿੰਘ ਸੁੱਖੂ ਸਰਕਾਰ ਨੇ ਨਵਾਂ ਕਾਨੂੰਨ ਪਾਸ ਕੀਤਾ ਹੈ। ਇਸ ਮੁਤਾਬਕ ਪਾਰਟੀਆਂ ਬਦਲਣ ਵਾਲੇ ਵਿਧਾਇਕਾਂ ਨੂੰ ਪੈਨਸ਼ਨ ਨਹੀਂ ਮਿਲੇਗੀ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਬੁੱਧਵਾਰ ਨੂੰ ਇਸ ਬਿੱਲ ਨੂੰ ਪਾਸ ਕਰ ਦਿੱਤਾ। ਇਹ ਬਿੱਲ ਦਲ-ਬਦਲ ਵਿਰੋਧੀ ਕਾਨੂੰਨ ਤਹਿਤ ਅਯੋਗ ਠਹਿਰਾਏ ਗਏ ਵਿਧਾਇਕਾਂ 'ਤੇ ਲਾਗੂ ਹੁੰਦਾ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ 'ਹਿਮਾਚਲ ਪ੍ਰਦੇਸ਼ ਵਿਧਾਨ ਸਭਾ (ਮੈਂਬਰਾਂ ਦੇ ਭੱਤੇ ਅਤੇ ਪੈਨਸ਼ਨ) ਸੋਧ ਬਿੱਲ 2024' ਪੇਸ਼ ਕੀਤਾ।
ਵਿਧਾਨ ਸਭਾ 'ਚ ਪਾਸ ਹੋਏ ਬਿੱਲ 'ਚ ਕੀ ਹੈ?
ਬਿੱਲ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਸੰਵਿਧਾਨ ਦੀ 10ਵੀਂ ਅਨੁਸੂਚੀ ਤਹਿਤ ਅਯੋਗ ਠਹਿਰਾਇਆ ਜਾਂਦਾ ਹੈ ਤਾਂ ਉਹ ਇਸ ਐਕਟ ਤਹਿਤ ਪੈਨਸ਼ਨ ਦਾ ਹੱਕਦਾਰ ਨਹੀਂ ਹੋਵੇਗਾ। 10ਵੀਂ ਅਨੁਸੂਚੀ ਦਲ-ਬਦਲ ਵਿਰੋਧੀ ਕਾਨੂੰਨ ਨਾਲ ਸੰਬੰਧਿਤ ਹੈ।